ਬਰਨਾਲਾ: ਪੰਜਾਬ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨ ਥਾਂ-ਥਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਜਦੋਂਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਰਮਗੜ੍ਹ ਵਿੱਚ 6 ਪਿੰਡਾਂ ਦੇ ਕਿਸਾਨ 25 ਜੂਨ ਤੋਂ ਲਗਾਤਾਰ ਬਿਜਲੀ ਸਪਲਾਈ ਦੀ ਮੰਗ ਕਰ ਰਹੇ ਹਨ। ਇਸ ਦੇ ਲਈ ਕਿਸਾਨਾਂ ਵਲੋਂ ਲਗਾਤਾਰ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਪਰ ਇਸ ਦੌਰਾਨ ਬੀਤੀ ਰਾਤ ਕੁਝ ਸ਼ਰਾਰਤੀ ਅਨਸਰ ਬਿਜਲੀ ਗਰਿੱਡ 'ਤੇ ਆਏ ਅਤੇ ਉਨ੍ਹਾਂ ਨੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਨਾਲ ਦੁਰਵਿਵਹਾਰ ਕੀਤਾ। ਜਿਸ ਤੋਂ ਬਾਅਦ ਮੁਲਾਜ਼ਮਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ।


ਉਧਰ ਵਿਰੋਧ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ 8 ਘੰਟੇ ਤੱਕ ਨਿਰਵਿਘਨ ਬਿਜਲੀ ਸਪਲਾਈ ਦਾ ਭਰੋਸਾ ਨਹੀਂ ਮਿਲੇਗਾ ਧਰਨਾ ਦਿਨ ਰਾਤ ਜਾਰੀ ਰਹੇਗਾ। ਉਧਰ ਗਰਿੱਡ ‘ਤੇ ਕੰਮ ਕਰ ਰਹੇ ਕਰਮਚਾਰੀਆਂ ਨੇ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਕਟੌਤੀ ਹੋ ਰਹੀ ਹੈ ਪਰ ਕਿਸਾਨਾਂ ਨੂੰ 8 ਘੰਟੇ ਬਿਜਲੀ ਮਿਲ ਰਹੀ ਹੈ।


ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪ੍ਰਦਰਸ਼ਨਕਾਰੀ ਕਿਸਾਨਾਂ ਮੇਜਰ ਸਿੰਘ ਹਰਮਲ ਸਿੰਘ ਸੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਕੀਤਾ ਵਾਅਦਾ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ 8 ਘੰਟੇ ਬਿਜਲੀ ਮੁਹੱਈਆ ਕਰਵਾਉਣ 'ਚ ਨਾਕਾਮ ਰਹੀ ਹੈ।


ਇਸ ਦੇ ਨਾਲ ਹੀ ਧਰਨਾ ਦੇ ਰਹੇ ਕਿਸਾਨਾਂ ਨੇ ਕਿਹਾ ਕਿ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਦੀ ਝੋਨੇ ਦੀ ਫਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਨਾਲ ਹੀ ਉਨ੍ਹਾਂ ਦੱਸਿਆ ਕਿ ਦੇਰ ਰਾਤ ਇੱਕ ਪਿੰਡ ਦੇ ਤਕਰੀਬਨ ਡੇਢ ਸੌ ਦੇ ਕਰੀਬ ਨੌਜਵਾਨ ਸ਼ਰਾਬ ਪੀ ਕੇ ਗਰਿੱਡ 'ਤੇ ਆਏ ਅਤੇ ਉਨ੍ਹਾਂ ਨੇ ਵਿਭਾਗ ਦੇ ਕਰਮਚਾਰੀਆਂ ਦੇ ਨਾਲ ਕਿਸਾਨਾਂ ਨਾਲ ਵੀ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਇਸ ਬਾਰੇ ਤੁਰੰਤ ਕਿਸਾਨਾਂ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਇਕੱਠੇ ਹੋਏ ਪਿੰਡ ਵਾਸੀਆਂ ਨੇ ਨੌਜਵਾਨਾਂ ਨੂੰ ਭੱਜਾ ਦਿੱਤਾ।


ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਭਰੋਸਾ ਨਹੀਂ ਦਿੰਦੀ, ਉਦੋਂ ਤੱਕ ਕਿਸਾਨਾਂ ਦਾ ਇਹ ਵਿਰੋਧ ਪ੍ਰਦਰਸ਼ਨ ਦਿਨ ਰਾਤ ਜਾਰੀ ਰਹੇਗਾ।


ਇਸ ਮਾਮਲੇ 'ਤੇ ਗਰਿੱਡ 'ਤੇ ਕੰਮ ਕਰਨ ਵਾਲੇ ਇੱਕ ਕਰਮਚਾਰੀ ਮੋਹਨਦੀਪ ਸਿੰਘ ਨੇ ਦੱਸਿਆ ਕਿ ਦੇਰ ਰਾਤ ਡੇਢ ਸੌ ਦੇ ਕਰੀਬ ਨੌਜਵਾਨਾਂ ਵਲੋਂ ਗ੍ਰੇਡ 'ਤੇ ਇਕੱਠੇ ਹੋ ਕਰਮਚਾਰੀ ਨਾਲ ਬਦਸਲੂਕੀ ਕੀਤੀ ਗਈ। ਕਰਮੀ ਨੇ ਅੱਗੇ ਦੱਸਿਆ ਕਿ ਨੌਜਵਾਨਾਂ ਦੇ ਹੱਥਾਂ ਵਿਚ ਡੰਡੇ ਅਤੇ ਤੇਜ਼ਧਾਰ ਹਥਿਆਰਾਂ ਸੀ। ਉਹ ਬਿਜਲੀ ਗਰਿੱਡ ਨੂੰ ਤੋੜਨਾ ਚਾਹੁੰਦਾ ਸੀ, ਪਰ ਉਨ੍ਹਾਂ ਦੇ ਸਾਥੀਆਂ ਦੀ ਸਮਝ ਕਾਰਨ ਗ੍ਰੇਡ ਦੇ ਨੁਕਸਾਨ ਤੋਂ ਬਚਾਅ ਹੋ ਗਿਆ।


ਇਹ ਵੀ ਪੜ੍ਹੋ: Modi Cabinet 2021: ਜਾਣੋ ਮੋਦੀ ਮੰਤਰੀ ਮੰਡਲ ਵਿਚ ਕਿਸ ਨੂੰ ਮਿਲੀ ਤਰੱਕੀ ਅਤੇ ਕਿਸ ਦੀ ਹੋਈ ਛੁੱਟੀ, ਨਾਲ ਹੀ ਜਾਣੋ 43 ਮੰਤਰੀਆਂ ਬਾਰੇ ਜਿਨ੍ਹਾਂ ਨੇ ਚੁੱਕੀ ਸਹੁੰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904