ਪੜਚੋਲ ਕਰੋ
ਕਾਰ ਨਾਲ ਟਕਰਾਇਆ ਟਰੈਕਟਰ, ਹੋਟਲ ਮਾਲਕ ਦੀ ਮੌਤ, ਦੋ ਬੱਚੀਆਂ ਜ਼ਖ਼ਮੀ
ਟਰੈਕਟਰ-ਟਰਾਲੀ ਗਲਤ ਪਾਸੇ ਤੋਂ ਆ ਰਿਹਾ ਸੀ। ਮ੍ਰਿਤਕ ਅਜਮੇਰ ਸਿੰਘ ਦੇ ਨਾਲ ਆ ਰਹੀਆਂ ਦੋ ਬੱਚੀਆਂ ਜ਼ਖ਼ਮੀ ਹੋਈਆਂ ਹਨ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਬਰਨਾਲਾ: ਬਰਨਾਲਾ ਵਿੱਚ ਬੀਤੀ ਰਾਤ ਸੜਕ ਹਾਦਸੇ ਦੌਰਾਨ ਇੱਕ ਨੈਸ਼ਨਲ ਹੋਟਲ ਦੇ ਮਾਲਕ ਦੀ ਮੌਤ ਹੋ ਗਈ। ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ GE ਮਾਲ ਨੇੜੇ ਕਾਰ ਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ ਹੋਈ ਜਿਸ ਦੌਰਾਨ ਕਾਰ ਵਿੱਚ ਸਵਾਰ ਨੈਸ਼ਨਲ ਹੋਟਲ ਦੇ ਮਾਲਕ ਅਜਮੇਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਟਰੈਕਟਰ-ਟਰਾਲੀ ਗਲਤ ਪਾਸੇ ਤੋਂ ਆ ਰਿਹਾ ਸੀ। ਮ੍ਰਿਤਕ ਅਜਮੇਰ ਸਿੰਘ ਦੇ ਨਾਲ ਆ ਰਹੀਆਂ ਦੋ ਬੱਚੀਆਂ ਜ਼ਖ਼ਮੀ ਹੋਈਆਂ ਹਨ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















