Library In Barnala: ਕੈਬਿਨੇਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਬਡਬਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣੀ ਲਾਇਬ੍ਰੇਰੀ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀ । ਇਸ ਤੋਂ ਇਲਾਵਾ ਉਨ੍ਹਾਂ ਨੇ 2.64 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।



ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਲਾਇਬ੍ਰੇਰੀ ਨੂੰ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਅਤੇ ਪਿੰਡ ਵਿੱਚ ਹੋਏ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਪੰਜਾਬ ਦੇ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ ਇਸੇ ਤਹਿਤ ਹੀ ਬੱਚਿਆਂ ਅਤੇ ਨੌਜਵਾਨਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।


ਮੀਤ ਹੇਅਰ ਨੇ ਦੱਸਿਆ ਕਿ ਇਸੇ ਲੜੀ ਤਹਿਤ ਪਿੰਡ ਬਡਬਰ ਵਿੱਚ ਬਣੇ ਛੱਪੜ ਦੇ ਨਵੀਨੀਕਰਨ ’ਤੇ 47 ਲੱਖ ਰੁਪਏ, ਸੁੰਦਰੀਕਰਨ ’ਤੇ 19 ਲੱਖ ਰੁਪਏ, ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਪਾਈਪ ਲਾਈਨ ਵਿਛਾਉਣ ’ਤੇ 11 ਲੱਖ ਰੁਪਏ, ਪੰਚਾਇਤ ਘਰ ਲਈ 40 ਲੱਖ ਰੁਪਏ ਖਰਚ ਕੀਤੇ ਗਏ ਹਨ। ਖੇਡਾਂ ਲਈ 40 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ ਪਾਰਕ ਦੀ ਉਸਾਰੀ 'ਤੇ ਖਰਚ ਕੀਤੇ ਜਾ ਰਹੇ ਹਨ ਪਿੰਡ ਦੇ ਛੱਪੜ ਦੀ ਮੁਰੰਮਤ ਸਬੰਧੀ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਉਨ੍ਹਾਂ ਕਿਹਾ ਕਿ ਕੁੱਲ 2 ਕਰੋੜ 65 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਚੁੱਕੇ ਹਨ ।


ਪਿੰਡ ਵਿੱਚ ਲਾਇਬ੍ਰੇਰੀ ਦੇ ਉਦਘਾਟਨ ਮੌਕੇ ਪਿੰਡ ਦੇ ਸਰਪੰਚ ਮਨਦੀਪ ਸਿੰਘ ਅਤੇ ਪਿੰਡ ਵਾਸੀ ਜਸਵੰਤ ਸਿੰਘ ਨੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਪਿੰਡ ਦੇ ਵਿਕਾਸ ਕਾਰਜਾਂ ਲਈ ਦਿਲ ਖੋਲ੍ਹ ਕੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਜੋ ਅੱਜ ਤੱਕ ਕਿਸੇ ਵੀ ਸਰਕਾਰ ਨੇ ਨਹੀਂ ਕਰਵਾਈਆਂ। ਇੰਨੇ ਸਾਲਾਂ ਤੋਂ ਚੋਣਾਂ ਸਮੇਂ ਵਾਅਦੇ ਕਰਕੇ ਚਲੇ ਜਾਂਦੇ ਹਨ ਅਤੇ ਉਸ ਤੋਂ ਬਾਅਦ ਪਿੰਡ ਦਾ ਕੋਈ ਧਿਆਨ ਨਹੀਂ ਰੱਖਦਾ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਕਿਹਾ ਉਹ ਕਰ ਕੇ ਸਾਬਤ ਕਰ ਰਹੇ ਹਨ, ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ।