ਬਰਨਾਲਾ: ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ ਕਰਕੇ ਲੌਕਡਾਊਨ ਲਗਾਇਆ ਗਿਆ ਹੈ। ਉਥੇ ਸਰਕਾਰ ਦੀ ਇਸ ਸਖ਼ਤੀ ਕਰਕੇ ਬਾਹਰੀ ਰਾਜਾਂ ਤੋਂ ਪੰਜਾਬ ਵਿੱਚ ਮਜ਼ਦੂਰੀ ਕਰਨ ਆਏ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਜਾਣਾ ਸ਼ੁਰੂ ਕਰ ਦਿੱਤਾ ਹੈ। ਜਿਸ ਕਰਕੇ ਦਾਣਾ ਮੰਡੀਆਂ ਵਿੱਚ ਕਣਕ ਦੇ ਸੀਜ਼ਨ ਦਾ ਕੰਮ ਕਾਰ ਵਿਚਕਾਰ ਛੱਡ ਕੇ ਹੀ ਪ੍ਰਵਾਸੀ ਮਜ਼ਦੂਰ ਵਾਪਸ ਜਾ ਰਹੇ ਹਨ।

Continues below advertisement


ਨਤੀਜੇ ਵਜੋਂ ਦਾਣਾ ਮੰਡੀਆਂ ਵਿੱਚ ਖ਼ਰੀਦੀ ਫ਼ਸਲ ਦੀ ਲਿਫ਼ਟਿੰਗ ਦਾ ਕੰਮ ਪ੍ਰਭਾਵਿਤ ਹੋਣ ਲੱਗਿਆ ਹੈ ਅਤੇ ਲਿਫ਼ਟਿੰਗ ਦੀ ਵੱਡੀ ਸਮੱਸਿਆ ਪੈਦਾ ਹੋਣ ਲੱਗੀ ਹੈ। ਜਿਸਨੂੰ ਲੈ ਕੇ ਆੜਤੀਏ ਵੀ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ। ਦਾਣਾ ਮੰਡੀਆਂ ਵਿੱਚ ਬਚੇ ਪ੍ਰਵਾਸੀ ਮਜ਼ਦੂਰ ਵੀ ਆਪਣੇ ਘਰਾਂ ਨੂੰ ਜਾਣ ਦੀ ਤਿਆਰੀ ਕਰ ਰਹੇ ਹਨ। ਆੜਤੀਏ ਵੀ ਘੱਟ ਗਿਣਤੀ ’ਚ ਰਹਿ ਚੁੱਕੇ ਪ੍ਰਵਾਸੀ ਮਜ਼ਦੂਰਾਂ ਨੂੰ ਕੰਮ ਬਦਲੇ ਚਾਰ ਤੋਂ ਪੰਜ ਗੁਣਾ ਵੱਧ ਮਜ਼ਦੂਰੀ ਦੇਣ ਲਈ ਮਜਬੂਰ ਹੋ ਰਹੇ ਹਨ।


ਆੜਤੀਆਂ ਨੇ ਮੰਗ ਕੀਤੀ ਕਿ ਛੇਤੀ ਤੋਂ ਛੇਤੀ ਲਿਫ਼ਟਿੰਗ ਦਾ ਕੰਮ ਪੂਰਾ ਕਰਵਾਇਆ ਜਾਵੇ ਤਾਂ ਕਿ ਕੋਰੋਨਾ ਦੇ ਵਿਗੜਦੇ ਹਾਲਾਤਾਂ ਦੇ ਮੱਦੇਨਜ਼ਰ ਉਹਨਾਂ ਨੂੰ ਵੀ ਮੰਡੀਆਂ ਵਿੱਚੋਂ ਜਲਦੀ ਰਾਹਤ ਮਿਲ ਸਕੇ। ਉੱਥੇ ਇਸ ਮੌਕੇ ਪ੍ਰਵਾਸੀ ਮਜ਼ਦੂਰਾਂ ਨੇ ਕਿਹਾ ਕਿ ਕੋਰੋਨਾ ਦੇ ਵਿਗੜਦੇ ਹਾਲਾਤਾਂ ਕਾਰਨ ਉਨ੍ਹਾਂ ਦੀ ਪ੍ਰੇਸ਼ਾਨੀ ਵਧ ਰਹੀ ਹੈ। ਜਿਸ ਕਰਕੇ ਮੰਡੀਆਂ ਦਾ ਕੰਮ ਨੇਪਰੇ ਚਾੜ ਕੇ ਉਹ ਜਲਦ ਆਪਣੇ ਘਰਾਂ ਨੂੰ ਵਾਪਸੀ ਕਰ ਰਹੇ ਹਨ। ਕਿਉਂਕਿ ਜੇਕਰ ਉਹ ਫ਼ਸ ਗਏ ਤਾਂ ਉਨ੍ਹਾਂ ਦੀਆਂ ਸਮੱਸਿਆਵਾਂ ਪਿਛਲੇ ਸਾਲ ਵਾਂਗ  ਹੋਰ ਵਧ ਜਾਣਗੀਆ।


ਇਹ ਵੀ ਪੜ੍ਹੋCorona Warriors: ਕੋਰੋਨਾ ਨਾਲ ਜੰਗ ‘ਚ ਕਿਸੇ ਫਰਿਸ਼ਤੇ ਤੋਂ ਘੱਟ ਨਹੀਂ ਨਰਸਾਂ ਅਤੇ ਹਸਪਤਾਲ ਦਾ ਬਾਕੀ ਸਟਾਫ, ਜਾਣੋ ਇਨ੍ਹਾਂ ਦੀ ਕਹਾਣੀ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/apps/details?id=com.winit.starnews.hin


 


https://apps.apple.com/in/app/abp-live-news/id811114904