Barnala News: ਬਰਨਾਲਾ ਨਗਰ ਕੌਂਸਲ ਦੇ ਪ੍ਰਧਾਨ (Barnala Municipal Council president) ਨੂੰ ਅਹੁਦੇ ਤੋਂ ਬਰਖ਼ਾਸਤ ਕੀਤੇ ਜਾਣ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਅੱਜ ਕਾਂਗਰਸ ਪਾਰਟੀ ਜ਼ਿਲ੍ਹਾ ਬਰਨਾਲਾ ਇਕਾਈ ਵੱਲੋਂ ਨਗਰ ਕੌਂਸਲ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਭਾਵੇਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਡੇਢ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਨਗਰ ਕੌਂਸਲ ਬਰਨਾਲਾ ਦੀ ਪ੍ਰਧਾਨਗੀ ਅਜੇ ਵੀ ਕਾਂਗਰਸ ਪਾਰਟੀ ਦੇ ਗੁਰਜੀਤ ਸਿੰਘ ਰਾਮਣਵਾਸੀਆ ਕੋਲ ਹੀ ਚੱਲ ਰਹੀ ਸੀ। ਬੀਤੇ ਦਿਨੀਂ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਦੇ ਹੁਕਮਾਂ ਤਹਿਤ ਨੋਟਿਸ ਜਾਰੀ ਕਰਕੇ ਨਗਰ ਕੌਂਸਲ ਪ੍ਰਧਾਨ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ, ਜਿਸ ਕਾਰਨ ਕਾਂਗਰਸ ਪਾਰਟੀ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਹੋਰ ਪੜ੍ਹੋ : 60 ਹਮਾਸ ਲੜਾਕਿਆਂ ਨੂੰ ਮਾਰਕੇ ਇਲਜ਼ਰਾਇਲੀ ਫ਼ੌਜ ਨੇ ਛੁ਼ਡਵਾਏ 250 ਬੰਧਕ, ਦੇਖੋ ਵੀਡੀਓ
ਕਾਂਗਰਸ ਪਾਰਟੀ ਦੇ ਆਗੂਆਂ ਦਾ ਇਹ ਬਿਆਨ ਕਿ ਨਗਰ ਕੌਂਸਲ ਦੇ ਪ੍ਰਧਾਨ ਨੂੰ ਨਗਰ ਕੌਂਸਲ ਦਾ ਮਾਲੀ ਨੁਕਸਾਨ ਕਰਨ ਦੇ ਦੋਸ਼ ਹੇਠ ਅਹੁਦੇ ਤੋਂ ਹਟਾਇਆ ਗਿਆ ਹੈ, ਉਹ ਸਰਾਸਰ ਝੂਠ ਹੈ। ਉਹ ਇਸ ਵਿਰੁੱਧ ਕਾਨੂੰਨੀ ਲੜਾਈ ਲੜਨਗੇ ਅਤੇ ਜੇਕਰ ਸੰਭਵ ਹੋਇਆ ਤਾਂ ਉਹ ਸੜਕਾਂ ’ਤੇ ਰੋਸ ਪ੍ਰਦਰਸ਼ਨ ਵੀ ਕਰਨਗੇ। ਸਰਕਾਰ ਜੇਕਰ ਪ੍ਰਧਾਨ ਬਦਲਣਾ ਹੈ ਤਾਂ ਕੌਂਸਲਰਾਂ ਦੀ ਚੋਣ ਹੋਣੀ ਚਾਹੀਦੀ ਹੈ, ਜੋ ਜਿੱਤੇਗਾ ਉਹ ਪ੍ਰਧਾਨ ਬਣੇਗਾ।
Read More:- Click Link:-
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ