Barnala News : ਮੋਟਰਸਾਈਕਲ ਚੋਰੀ ਕਰਨ ਵਾਲੇ ਅਤੇ ਮੰਡੀਆਂ 'ਚੋਂ ਝੋਨਾ ਚੋਰੀ ਕਰਨ ਵਾਲੇ ਗਿਰੋਹ ਨੂੰ ਬਰਨਾਲਾ ਪੁਲਿਸ ਨੇ ਕੀਤਾ ਕਾਬੂ
Barnala News : ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਬਰਨਾਲਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਦੋ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਪੁਲੀਸ ਨੇ ਗਰੋਹ ਕੋਲੋਂ ਚੋਰੀ ਦੇ 17 ਮੋਟਰਸਾਈਕਲ ਬਰਾਮਦ ਕੀਤੇ ਹਨ।
Barnala News : ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਬਰਨਾਲਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਦੋ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਪੁਲੀਸ ਨੇ ਗਰੋਹ ਕੋਲੋਂ ਚੋਰੀ ਦੇ 17 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਝੋਨੇ ਦੇ ਸੀਜ਼ਨ ਦੌਰਾਨ ਅਨਾਜ ਮੰਡੀਆਂ 'ਚੋਂ ਝੋਨਾ ਚੋਰੀ ਕਰਨ ਵਾਲੇ ਇੱਕ ਗਿਰੋਹ ਨੂੰ ਕਾਬੂ ਕੀਤਾ ਹੈ। ਚੋਰਾਂ ਦੇ ਗਰੋਹ ਕੋਲੋਂ 68 ਕੁਇੰਟਲ ਝੋਨਾ ਚੋਰੀ ਕੀਤਾ ਗਿਆ ਹੈ, ਗਿਰੋਹ ਕੋਲੋਂ ਇੱਕ ਛੋਟਾ ਹਾਥੀ ਅਤੇ ਇੱਕ ਹੌਂਡਾ ਸਿਟੀ ਕਾਰ ਵੀ ਬਰਾਮਦ ਕੀਤੀ ਗਈ ਹੈ।
ਇਸ ਦੇ ਨਾਲ ਹੀ ਨਸ਼ੇ ਦੇ ਇੱਕ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ 22 ਗ੍ਰਾਮ ਹੈਰੋਇਨ ਅਤੇ 1 ਲੱਖ 32 ਹਜ਼ਾਰ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਨੇ ਘਰਾਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਬਠਿੰਡਾ ਅਤੇ ਮੋਗਾ ਜ਼ਿਲ੍ਹਿਆਂ ਦੇ ਵਸਨੀਕ ਹਨ, ਜੋ ਸਥਾਨਕ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ, ਮੁਲਾਜ਼ਮਾਂ ਖ਼ਿਲਾਫ਼ ਪਹਿਲਾਂ ਵੀ ਜੁਰਮ ਦੇ ਕੇਸ ਦਰਜ ਹਨ।
ਇਸ ਸਬੰਧੀ ਗੱਲਬਾਤ ਕਰਦਿਆਂ ਐਸ.ਐਸ.ਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬਰਨਾਲਾ ਪੁਲਿਸ ਨੇ ਵੱਖ-ਵੱਖ ਅਪਰਾਧਿਕ ਘਟਨਾਵਾਂ ਦੇ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਗਿਰੋਹ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਇਨ੍ਹਾਂ ਗਰੋਹ ਦੇ 5 ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 17 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿੱਚੋਂ ਝੋਨਾ ਚੋਰੀ ਕਰਨ ਵਾਲੇ ਗਰੋਹ ਦੇ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਜਿਸ ਵਿੱਚੋਂ 68 ਕੁਇੰਟਲ ਚੋਰੀ ਹੋਇਆ ਝੋਨਾ ਬਰਾਮਦ ਕੀਤਾ ਗਿਆ ਹੈ। ਇਸ ਗਰੋਹ ਕੋਲੋਂ ਇੱਕ ਹੌਂਡਾ ਸਿਟੀ ਕਾਰ ਅਤੇ ਇੱਕ ਛੋਟਾ ਹਾਥੀ ਬਰਾਮਦ ਹੋਇਆ ਹੈ।