Barnala News: ਪ੍ਰਾਈਵੇਟ ਬੱਸ ਦਾ ਕਹਿਰ, ਦੋ ਭਰਾਵਾਂ ਨੂੰ ਬੁਰੀ ਤਰ੍ਹਾਂ ਕੁਚਲਿਆ, ਦੋਵਾਂ ਦੀ ਮੌ*ਤ
ਬਰਨਾਲਾ ਵਿੱਚ ਪ੍ਰਾਈਵੇਟ ਬੱਸ ਦਾ ਕਹਿਰ ਵੇਖਣ ਨੂੰ ਮਿਲਿਆ। ਬੱਸ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ ਜਿਸ ਕਰਕੇ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਭਦੌੜ ਦੇ ਰਹਿਣ ਵਾਲੇ ਸੀ ਤੇ ਚਚੇਰੇ ਭਰਾ ਸੀ।
Barnala News: ਬਰਨਾਲਾ ਵਿੱਚ ਪ੍ਰਾਈਵੇਟ ਬੱਸ ਦਾ ਕਹਿਰ ਵੇਖਣ ਨੂੰ ਮਿਲਿਆ। ਬੱਸ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ ਜਿਸ ਕਰਕੇ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਭਦੌੜ ਦੇ ਰਹਿਣ ਵਾਲੇ ਸੀ ਤੇ ਚਚੇਰੇ ਭਰਾ ਸੀ। ਇਹ ਹਾਦਸਾ ਬਰਨਾਲਾ ਬੱਸ ਸਟੈਂਡ ਨੇੜੇ ਵਾਪਰਿਆ, ਜਿੱਥੇ ਬੱਸ ਚਾਲਕ ਨੇ ਸਾਹਮਣੇ ਤੋਂ ਜਾ ਰਹੀ ਇੱਕ ਕਾਰ ਨੂੰ ਓਵਰਟੇਕ ਕਰਦੇ ਸਮੇਂ ਤੇਜ਼ ਰਫਤਾਰ ਤੇ ਲਾਪ੍ਰਵਾਹੀ ਕਾਰਨ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ।
ਹੋਰ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੂੰ ਪਿਆ ਵੱਡਾ ਘਾਟਾ, ਇਸ ਨਾਮੀ ਆਗੂ ਦਾ ਹੋਇਆ ਦੇਹਾਂਤ
ਇਸ ਦੌਰਾਨ ਜ਼ਖ਼ਮੀ ਹਾਲਤ ਵਿੱਚ ਦੋਵਾਂ ਨੌਜਵਾਨਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਨੇ ਬੱਸ ਡਰਾਈਵਰ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਪੁਲਿਸ ਨੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਭਦੌੜ ਦੇ ਦੋ ਨੌਜਵਾਨ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਬਰਨਾਲਾ ਆਏ ਸਨ। ਇਸ ਦੌਰਾਨ ਜਦੋਂ ਉਹ ਸ਼ਾਮ ਨੂੰ ਘਰ ਪਰਤ ਰਹੇ ਸੀ ਤਾਂ ਇੱਕ ਪ੍ਰਾਈਵੇਟ ਕੰਪਨੀ ਔਰਬਟ ਦੀ ਬੱਸ ਨੇ ਲਾਪ੍ਰਵਾਹੀ ਨਾਲ ਉਨ੍ਹਾਂ ਨੂੰ ਕੁਚਲ ਦਿੱਤਾ ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਬਰਨਾਲਾ ਦੇ ਬੱਸ ਸਟੈਂਡ ਤੋਂ ਨਿਕਲਣ ਤੋਂ ਬਾਅਦ ਪ੍ਰਾਈਵੇਟ ਕੰਪਨੀ ਦੀ ਬੱਸ ਕਾਫੀ ਤੇਜ਼ ਰਫਤਾਰ ਨਾਲ ਜਾ ਰਹੀ ਸੀ। ਬੱਸ ਚਾਲਕ ਨੇ ਪਹਿਲਾਂ ਸਾਹਮਣੇ ਤੋਂ ਆ ਰਹੀ ਇੱਕ ਕਾਰ ਨੂੰ ਓਵਰਟੇਕ ਕੀਤਾ ਤੇ ਫਿਰ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਵਾਂ ਨੌਜਵਾਨਾਂ ਦਾ ਪੋਸਟਮਾਰਟਮ ਤੋਂ ਬਾਅਦ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਸ ਡਰਾਈਵਰ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਤੇ ਇੰਨੀ ਤੇਜ਼ ਰਫਤਾਰ 'ਤੇ ਲਾਪ੍ਰਵਾਹੀ ਨਾਲ ਬੱਸਾਂ ਚਲਾਉਣ ਵਾਲਿਆਂ 'ਤੇ ਸਥਾਈ ਪਾਬੰਦੀ ਲਗਾਈ ਜਾਵੇ।
ਇਸ ਸਬੰਧੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ ਇੱਕ ਨਿੱਜੀ ਕੰਪਨੀ ਦੀ ਬੱਸ ਤਰਕਸ਼ੀਲ ਚੌਕ ਤੋਂ ਬਰਨਾਲਾ ਦੇ ਬੱਸ ਸਟੈਂਡ ਵੱਲ ਆ ਰਹੀ ਸੀ ਤੇ ਇੱਕ ਮੋਟਰਸਾਈਕਲ ਉਪਰ ਸਵਾਰ ਦੋ ਨੌਜਵਾਨ ਦੂਸਰੀ ਦਿਸ਼ਾ ਵਿੱਚ ਜਾ ਰਹੇ ਸਨ। ਬੱਸ ਡਰਾਈਵਰ ਨੇ ਅੱਗੇ ਜਾ ਰਹੀ ਇੱਕ ਕਾਰ ਨੂੰ ਓਵਰਟੇਕ ਕਰਦੇ ਸਮੇਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਗੰਭੀਰ ਹਾਲਤ ਵਿੱਚ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਜਗਸੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਬੱਸ ਚਾਲਕ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਬੱਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ ਤੇ ਉਸ ਦੀ ਭਾਲ ਜਾਰੀ ਹੈ।