(Source: ECI/ABP News/ABP Majha)
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ
Punjab News: ਬਰਨਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਧਨੌਲਾ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ। ਤੇਜ਼ ਰਫਤਾਰ ਸਕੂਲੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ 'ਚ 14 ਸਕੂਲੀ ਬੱਚੇ ਜ਼ਖਮੀ ਹੋ ਗਏ।
Barnala News: ਬਰਨਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਧਨੌਲਾ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ। ਤੇਜ਼ ਰਫਤਾਰ ਸਕੂਲੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ 'ਚ 14 ਸਕੂਲੀ ਬੱਚੇ ਜ਼ਖਮੀ ਹੋ ਗਏ। ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਸਿਵਲ ਹਸਪਤਾਲ ਧਨੌਲਾ ਵਿੱਚ ਦਾਖਲ ਕਰਵਾਇਆ। ਇਹ ਬੱਸ ਗ੍ਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਸੀ।
ਹਾਸਲ ਜਾਣਕਾਰੀ ਮੁਤਾਬਕ ਧਨੌਲਾ ਤੋਂ ਪਿੰਡ ਭੱਠਲ ਨੂੰ ਜਾਂਦੀ ਸੜਕ ਨੇੜੇ ਇੱਕ ਤੇਜ਼ ਰਫ਼ਤਾਰ ਸਕੂਲੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਬੱਸ ਡਰਾਈਵਰ ਤੇ ਮਹਿਲਾ ਹੈਲਪਰ ਸਮੇਤ ਕਰੀਬ 14 ਬੱਚੇ ਜ਼ਖ਼ਮੀ ਹੋ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਬੱਸ ਡਰਾਈਵਰ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਬੱਸ ਦੀ ਟੱਕਰ ਹੋ ਗਈ। ਉਸ ਨੇ ਦੱਸਿਆ ਕਿ ਬੱਸ ਵਿੱਚ 40 ਦੇ ਕਰੀਬ ਬੱਚੇ ਸਨ, ਪਰ ਜ਼ਖ਼ਮੀਆਂ ਬਾਰੇ ਉਸ ਨੂੰ ਕੁਝ ਨਹੀਂ ਪਤਾ। ਉਸ ਨੇ ਦੱਸਿਆ ਕਿ ਬੱਸ ਤੇ ਕੈਂਟਰ ਦੀ ਆਹਮੋ-ਸਾਹਮਣੀ ਟੱਕਰ ਹੋਈ ਹੈ।
ਇਸ ਸਬੰਧੀ ਚਸ਼ਮਦੀਦ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਚੰਡੀਗੜ੍ਹ ਰੋਡ 'ਤੇ ਪਿੰਡ ਭੱਠਲ ਨੇੜੇ ਸਕੂਲ ਬੱਸ ਤੇ ਟਰੱਕ ਵਿਚਕਾਰ ਹਾਦਸਾ ਵਾਪਰ ਗਿਆ। ਉਸ ਨੇ ਦੱਸਿਆ ਕਿ ਸਕੂਲ ਬੱਸ ਦੀ ਰਫਤਾਰ ਤੇਜ਼ ਹੋਣ ਕਾਰਨ ਬੱਸ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ ਜਿਸ ਕਾਰਨ ਇਹ ਹਾਦਸਾ ਵਾਪਰਿਆ।
ਇਸ ਸਬੰਧੀ ਸਰਕਾਰੀ ਹਸਪਤਾਲ ਧਨੌਲਾ ਦੇ ਡਾਕਟਰ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 8 ਵਜੇ ਇੱਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ਵਿੱਚ ਕਈ ਬੱਚੇ ਤੇ ਸਟਾਫ਼ ਮੈਂਬਰ ਹਸਪਤਾਲ ਵਿੱਚ ਦਾਖ਼ਲ ਹੋਏ। ਉਸ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ। ਚਾਰ ਦੇ ਕਰੀਬ ਬੱਚਿਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।