Punjab news: ਸਰਕਾਰ ਵਲੋਂ ਟੋਲ ਪਲਾਜ਼ਾ ਬੰਦ ਕਰਨ ਦੇ ਫੈਸਲੇ ਦਾ ਲੋਕਾਂ ਨੇ ਕੀਤਾ ਸਵਾਗਤ, ਕਿਹਾ- ਸਾਡੇ ਪੈਸੇ ਦੀ ਹੋਵੇਗੀ ਬਚਤ
Punjab news: ਪੰਜਾਬ ਸਰਕਾਰ ਨੇ ਬਰਨਾਲਾ ਦਾ ਸਭ ਤੋਂ ਮਹਿੰਗਾ ਮਹਿਲ ਕਲਾਂ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ। ਸਰਕਾਰ ਦੇ ਇਸ ਫੈਸਲੇ ਦੀ ਲੋਕਾਂ ਨੇ ਸ਼ਲਾਘਾ ਕੀਤੀ ਹੈ।
Punjab news: ਪੰਜਾਬ ਸਰਕਾਰ ਨੇ ਬਰਨਾਲਾ ਦਾ ਸਭ ਤੋਂ ਮਹਿੰਗਾ ਮਹਿਲ ਕਲਾਂ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ। ਸਰਕਾਰ ਦੇ ਇਸ ਫੈਸਲੇ ਦੀ ਲੋਕਾਂ ਨੇ ਸ਼ਲਾਘਾ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਆਮ ਲੋਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲ ਕਲਾਂ ਟੋਲ ਪਲਾਜ਼ਾ ਦੀ ਸਮਾਂ ਸੀਮਾ ਖ਼ਤਮ ਹੋਣ ਤੋਂ ਤੁਰੰਤ ਬਾਅਦ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ।
ਟੋਲ ਪਲਾਜ਼ਾ ਬੰਦ ਹੋਣ 'ਤੇ ਲੋਕਾਂ ਨੇ ਸਰਕਾਰ ਦੀ ਕੀਤੀ ਸ਼ਲਾਘਾ
ਲੋਕਾਂ ਨੇ ਕਿਹਾ ਕਿ ਇਹ ਟੋਲ ਕਈ ਸਾਲਾਂ ਤੋਂ ਚੱਲ ਰਿਹਾ ਹੈ। ਇਸ ਦੀ ਮਿਆਦ ਪੁੱਗਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਇਸ ਦੀ ਮਿਆਦ ਵਧਾਉਂਦੀਆਂ ਰਹੀਆਂ। ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਟੋਲ ਬੰਦ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਟੋਲ ਦੇ ਬੰਦ ਹੋਣ ਨਾਲ ਆਉਣ-ਜਾਣ ਵਾਲਿਆਂ ਨੂੰ ਕਾਫੀ ਫਾਇਦਾ ਹੋਵੇਗਾ ਅਤੇ ਲੋਕਾਂ ਦੇ ਪੈਸੇ ਦੀ ਵੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ ਲੋਕ ਬਿਨਾਂ ਕਿਸੇ ਟੈਕਸ ਦੇ ਬਰਨਾਲਾ ਤੋਂ ਲੁਧਿਆਣਾ ਦਾ ਸਫਰ ਕਰ ਸਕਣਗੇ।
ਇਹ ਵੀ ਪੜ੍ਹੋ: CM mann meet with kejriwal: ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਮਿਲਣ ਜਾਣਗੇ ਸੀਐਮ ਮਾਨ! ਲਿਖੀ ਚਿੱਠੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।