Barnala news: ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਵਿੱਚ ਸ਼੍ਰੋਮਣੀ ਅਕਾਲੀ ਦਲ, ਕਿਸਾਨ ਸੰਗਠਨਾਂ ਅਤੇ ਲੋਕਾਂ ਨੇ ਮਾਨ ਸਰਕਾਰ ਵਲੋਂ ਖੋਲ੍ਹੇ ਗਏ ਮੁਹੱਲਾ ਕਲੀਨਿਕ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।


ਇਸ ਸਬੰਧੀ ਬਲਾਕ ਸਮਿਤੀ ਸ਼ਹਿਣਾ ਦੇ ਸਾਬਕਾ ਚੇਅਰਮੈਨ ਰਣਦੀਪ ਸਿੰਘ ਢਿੱਲਵਾਂ ਨੇ ਦੱਸਿਆ ਪਿੰਡ ਢਿੱਲਵਾਂ ਦੀ ਆਬਾਦੀ 15,000 ਤੋਂ ਵੱਧ ਹੈ ਅਤੇ 1978 ਵਿੱਚ ਪਿੰਡ ਢਿੱਲਵਾਂ ਵਿੱਚ ਪਿੰਡ ਵਾਸੀਆਂ ਦੀ ਮੰਗ ’ਤੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ 25 ਬਿਸਤਰਿਆਂ ਦਾ ਹਸਪਤਾਲ ਬਣਾਇਆ ਗਿਆ ਸੀ।


ਇਸ ਹਸਪਤਾਲ ਵਿੱਚ ਗਾਇਨੀਕੋਲੋਜਿਸਟ, ਹੋਰ ਡਾਕਟਰ ਅਤੇ ਸਾਰਾ ਸਟਾਫ ਕੰਮ ਕਰ ਰਿਹਾ ਸੀ। ਇਸ ਹਸਪਤਾਲ ਤੋਂ ਪਿੰਡ ਸਮੇਤ ਕਈ ਪਿੰਡਾਂ ਨੂੰ ਫਾਇਦਾ ਹੋ ਰਿਹਾ ਸੀ ਪਰ ਹੁਣ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਹਸਪਤਾਲ ਨੂੰ ਮੁਹੱਲਾ ਕਲੀਨਿਕ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਜੋ ਕਿ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


ਇਹ ਵੀ ਪੜ੍ਹੋ: ਦਿੱਲੀ-NCR 'ਚ ਖਾਲਿਸਤਾਨੀ ਸਲੀਪਰ ਸੈੱਲ ਸਰਗਰਮ, ਇੰਟੈੱਲ ਏਜੰਸੀਆਂ ਨੇ ਵੱਡੇ ਹਮਲੇ ਦੀ ਦਿੱਤੀ ਚੇਤਾਵਨੀ


ਉਨ੍ਹਾਂ ਕਿਹਾ ਕਿ ਪਿੰਡ ਦੇ ਸਰਪੰਚ ਅਤੇ ਹੋਰ ਪਤਵੰਤਿਆਂ ਨੂੰ ਬਿਨਾਂ ਦੱਸੇ 'ਆਪ' ਵਿਧਾਇਕ ਲਾਭ ਸਿੰਘ ਉਗੋਕੇ ਭਦੋੜ ਤੋਂ ਇਸ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਵਾਉਣ ਤੋਂ ਬਾਅਦ ਰਾਤੋ ਰਾਤ ਚਲੇ ਗਏ ਪਰ ਇਸ 'ਤੇ 2,50,0000 ਰੁਪਏ ਖਰਚ ਆਉਣ ਦੀ ਗੱਲ ਕਹੀ ਗਈ। ਜਦੋਂ ਕਿ ਇਸ ਮੁਹੱਲਾ ਕਲੀਨਿਕ ਨੂੰ ਸਿਰਫ਼ ਪੇਂਟ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਬੋਰਡ ਲਗਾਇਆ ਗਿਆ ਹੈ।


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਮੁਹੱਲਾ ਕਲੀਨਿਕ ਦੀ ਆੜ ਵਿੱਚ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ। ਇਸ ਹਸਪਤਾਲ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੀ ਐਕਸ-ਰੇ ਮਸ਼ੀਨ ਬੈੱਡ ਅਤੇ ਹੋਰ ਆਧੁਨਿਕ ਮਸ਼ੀਨਾਂ ਨੂੰ ਇੱਕ ਕਮਰੇ ਵਿੱਚ ਬੰਦ ਕਰਕੇ ਤਾਲਾ ਲਾਇਆ ਹੋਇਆ ਹੈ। 


ਦੱਸ ਦਈਏ ਕਿ ਭਦੌੜ ਦੇ ਕਸਬਾ ਸ਼ਹਿਣਾ ਵਿੱਚ ਵੀ ਪੀ.ਐਚ.ਸੀ ਨੂੰ ਮੁਹੱਲਾ ਕਲੀਨਿਕ ਵਿੱਚ ਤਬਦੀਲ ਕਰਨ ਦਾ ਵਿਵਾਦ ਅਜੇ ਥੰਮਿਆ ਨਹੀਂ ਸੀ ਕਿ ਇਸੇ ਹਲਕੇ ਦੇ ਇੱਕ ਹੋਰ ਵੱਡੇ ਪਿੰਡ ਢਿਲਵਾਂ ਵਿੱਚ 25 ਬਿਸਤਰਿਆਂ ਵਾਲੇ ਸਰਕਾਰੀ ਹਸਪਤਾਲ ਨੂੰ ਮੁਹੱਲਾ ਕਲੀਨਿਕ ਦਾ ਇੱਕ ਹੋਰ ਵਿਵਾਦ ਸ਼ੁਰੂ ਹੋ ਗਿਆ ਹੈ।