AAP ਵਿਧਾਇਕ ਦੇ ਪਿੰਡ ‘ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਗ੍ਰਿਫ਼ਤਾਰ, ਤਿੰਨਾਂ ਨੇ ਕੀਤੇ ਵੱਡੇ ਖੁਲਾਸੇ
Punjab News: ਬਰਨਾਲਾ ਪੁਲਿਸ ਨੇ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿੰਡ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Punjab News: ਬਰਨਾਲਾ ਪੁਲਿਸ ਨੇ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿੰਡ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਆਲਮ ਨੇ ਅੱਜ ਯਾਨੀ ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ।
ਮੁਲਜ਼ਮਾਂ ਦੀ ਪਛਾਣ ਗੁਰਮੀਤ ਸਿੰਘ ਉਰਫ਼ ਟਾਂਡੀ, ਗੁਰਸੇਵਕ ਸਿੰਘ ਉਰਫ਼ ਮਨੀ ਅਤੇ ਕਿਰਪਾ ਸਿੰਘ ਵਜੋਂ ਹੋਈ ਹੈ। ਇਹ ਤਿੰਨੋਂ ਮਹਲ ਖੁਰਦ, ਜ਼ਿਲ੍ਹਾ ਸੰਗਰੂਰ ਦੇ ਰਹਿਣ ਵਾਲੇ ਹਨ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਅਮਰੀਕਾ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਠੀਕਰੀਵਾਲ ਨੇ ਉਨ੍ਹਾਂ ਨੂੰ ਪੈਸੇ ਦਾ ਲਾਲਚ ਦੇ ਕੇ ਇਹ ਕੰਮ ਕਰਵਾਇਆ ਸੀ।
ਪੁਲਿਸ ਨੇ ਮੁਲਜ਼ਮਾਂ ਤੋਂ ਇੱਕ ਮੋਟਰਸਾਈਕਲ, ਤਿੰਨ ਸਪਰੇਅ ਕੈਨ ਅਤੇ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਨਿਹੰਗਾਂ ਦੇ ਦੋ ਜੋੜੇ ਕੱਪੜੇ ਵੀ ਮਿਲੇ ਹਨ। ਇਹ ਘਟਨਾ 14-15 ਅਗਸਤ ਦੀ ਰਾਤ ਨੂੰ ਵਾਪਰੀ ਸੀ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਪੰਜਾਬ ਪ੍ਰੋਵੀਜ਼ਨ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਪੁੱਛਗਿੱਛ ਜਾਰੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਜ਼ਿਕਰ ਕਰ ਦਈਏ ਕਿ 14-15 ਅਗਸਤ ਦੀ ਰਾਤ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿੰਡ ਵਿੱਚ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਕੰਧਾਂ 'ਤੇ ਲਿਖੇ ਗਏ ਸਨ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਮਿੱਟੀ ਨਾਲ ਢਕਵਾ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਪਿੰਡ ਦੇ ਲੋਕਾਂ ਵਿੱਚ ਵੀ ਕਿਤੇ ਨਾ ਕਿਤੇ ਡਰ ਪੈਦਾ ਹੋ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















