ਪੜਚੋਲ ਕਰੋ

 Air Force ਦਾ ਜਵਾਨ ਨਿਕਲਿਆ ਅਫੀਮ ਤਸਕਰ , ਬਰਨਾਲਾ ਪੁਲਿਸ ਨੇ 3 ਕਿਲੋ ਅਫੀਮ ਸਮੇਤ ਕੀਤਾ ਕਾਬੂ, ਮੋਹਾਲੀ 'ਚ ਸੀ ਤਾਇਨਾਤ

Air Force jawan arrested : ਬਰਨਾਲਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਭਾਰਤੀ ਹਵਾਈ ਫੌਜ (ਏਅਰ ਫੋਰਸ) ਦੇ ਇੱਕ ਜਵਾਨ ਨੂੰ 3 ਕਿਲੋਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ।

Air Force jawan arrested : ਬਰਨਾਲਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਭਾਰਤੀ ਹਵਾਈ ਫੌਜ (ਏਅਰ ਫੋਰਸ) ਦੇ ਇੱਕ ਜਵਾਨ ਨੂੰ 3 ਕਿਲੋਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਕੀਤੀ ਗਈ ਸਖ਼ਤ ਪੁੱਛਗਿੱਛ ਦੌਰਾਨ ਜਦੋਂ ਮੁਲਜ਼ਮ ਦੀ ਅਸਲੀ ਪਛਾਣ ਸਾਹਮਣੇ ਆਈ ਤਾਂ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਹੋਰ ਜਾਂਚ ਏਜੰਸੀਆਂ ਵੀ ਚੌਕਸ ਹੋ ਗਈਆਂ। ਹੁਣ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਦੇਸ਼ ਦੀ ਸੁਰੱਖਿਆ ਲਈ ਤਾਇਨਾਤ ਇੱਕ ਜਵਾਨ ਇਸ ਗੈਰਕਾਨੂੰਨੀ ਧੰਦੇ ਵਿੱਚ ਕਿਵੇਂ ਸ਼ਾਮਲ ਹੋਇਆ।

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਭਦੌੜ ਥਾਣੇ ਦੇ ਐਸਐਚਓ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਆਉਣ ਬਾਰੇ ਗੁਪਤ ਸੂਚਨਾ ਮਿਲੀ ਸੀ। ਇਸ ਦੇ ਆਧਾਰ 'ਤੇ ਪੁਲਿਸ ਨੇ ਖ਼ਾਸ ਨਾਕਾਬੰਦੀ ਕੀਤੀ ਅਤੇ ਸ਼ੱਕੀ ਹਾਲਾਤਾਂ ਵਿੱਚ ਘੁੰਮ ਰਹੇ ਸਿਮਰਤਪਾਲ ਸਿੰਘ ਨਾਮਕ ਨੌਜਵਾਨ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 3 ਕਿਲੋ ਅਫੀਮ ਬਰਾਮਦ ਹੋਈ।

ਸ਼ੁਰੂਆਤ ਵਿੱਚ ਪੁਲਿਸ ਨੂੰ ਕਰਦਾ ਰਿਹਾ ਗੁੰਮਰਾਹ

ਥਾਣਾ ਮੁਖੀ ਦੇ ਅਨੁਸਾਰ ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਨੇ ਆਪਣੀ ਪਛਾਣ ਲੁਕਾਉਣ ਅਤੇ ਪੁਲਿਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਪਰ ਜਦੋਂ ਪੁਲਿਸ ਨੇ ਪੇਸ਼ੇਵਰ ਢੰਗ ਨਾਲ ਡੂੰਘੀ ਪੁੱਛਗਿੱਛ ਕੀਤੀ ਤਾਂ ਉਸ ਨੇ ਸੱਚ ਕਬੂਲ ਕਰ ਲਿਆ। ਸਿਮਰਤਪਾਲ ਸਿੰਘ ਨੇ ਦੱਸਿਆ ਕਿ ਉਹ ਭਾਰਤੀ ਹਵਾਈ ਫੌਜ ਵਿੱਚ ਜਵਾਨ ਵਜੋਂ ਤਾਇਨਾਤ ਹੈ ਅਤੇ ਇਸ ਸਮੇਂ ਮੋਹਾਲੀ ਸਥਿਤ ਏਅਰ ਫੋਰਸ ਸਟੇਸ਼ਨ 'ਤੇ ਡਿਊਟੀ ਕਰ ਰਿਹਾ ਹੈ। ਉਹ ਅਸਲ ਵਿੱਚ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।

ਪੂਰੇ ਨਸ਼ਾ ਰੈਕਟ ਦੀ ਜਾਂਚ ਵਿੱਚ ਜੁਟੀ ਪੁਲਿਸ

ਏਅਰ ਫੋਰਸ ਦੇ ਜਵਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਮਾਮਲੇ ਦੀ ਗੰਭੀਰਤਾ ਹੋਰ ਵੱਧ ਗਈ ਹੈ। ਐਸਐਚਓ ਹਰਸਿਮਰਨਜੀਤ ਸਿੰਘ ਨੇ ਕਿਹਾ ਕਿ ਹੁਣ ਜਾਂਚ ਦਾ ਦਾਇਰਾ ਵਧਾ ਦਿੱਤਾ ਗਿਆ ਹੈ। ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਇਹ ਪਤਾ ਲਗਾ ਰਹੀ ਹੈ ਕਿ ਮੁਲਜ਼ਮ ਇੰਨੀ ਵੱਡੀ ਮਾਤਰਾ ਵਿੱਚ ਅਫੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਬਰਨਾਲਾ ਵਿੱਚ ਇਸ ਦੀ ਸਪਲਾਈ ਕਿਸ ਨੂੰ ਕੀਤੀ ਜਾਣੀ ਸੀ।

ਮੋਬਾਈਲ ਰਿਕਾਰਡ ਅਤੇ ਬੈਂਕ ਖਾਤਿਆਂ ਦੀ ਜਾਂਚ ਸ਼ੁਰੂ

ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਸ ਨਸ਼ਾ ਤਸਕਰੀ ਮਾਮਲੇ ਪਿੱਛੇ ਕਿਸੇ ਵੱਡੇ ਅੰਤਰਰਾਜੀ ਗਿਰੋਹ ਜਾਂ ਸਿੰਡਿਕੇਟ ਦਾ ਹੱਥ ਹੋ ਸਕਦਾ ਹੈ। ਇਸ ਪੂਰੇ ਨੈੱਟਵਰਕ ਦੇ ਮੁੱਖ ਸਰਗਨੇ ਤੱਕ ਪਹੁੰਚਣ ਲਈ ਪੁਲਿਸ ਮੁਲਜ਼ਮ ਦੀਆਂ ਕਾਲ ਡੀਟੇਲਾਂ (CDR) ਅਤੇ ਬੈਂਕ ਖਾਤਿਆਂ ਦੇ ਲੈਣ-ਦੇਣ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਇਸ ਮਾਮਲੇ ਵਿੱਚ ਹੋਰ ਵੀ ਹੈਰਾਨ ਕਰਨ ਵਾਲੇ ਖੁਲਾਸੇ ਹੋ ਸਕਦੇ ਹਨ ਅਤੇ ਵੱਡੇ ਨਸ਼ਾ ਤਸਕਰ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ।

Advertisement

ਟਾਪ ਹੈਡਲਾਈਨ

Punjab News: ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
ਐਕਸ਼ਨ ਮੋਡ 'ਚ ਪੰਜਾਬ ਪ੍ਰਸ਼ਾਸਨ, ਥਾਂ-ਥਾਂ ਲੱਗੇ ਹਾਈ ਟੈਕ ਨਾਕੇ, ਬਾਰਡਰ ਅਤੇ ਬਾਜ਼ਾਰਾਂ ਦਾ ਚੱਪਾ-ਚੱਪਾ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ...
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget