Punjab news: ਬਰਨਾਲਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਲਗਜਰੀ ਕਾਰ ਸਮੇਤ ਭਗੌੜੇ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ, ਅਗਲੇਰੀ ਕਾਰਵਾਈ ਜਾਰੀ
Barnala news: ਬਰਨਾਲਾ ਪੁਲਿਸ ਨੇ ਨਸ਼ਾ ਤਸਕਰੀ ਦੇ ਦਰਜ ਮਾਮਲਿਆਂ ਵਾਲੇ ਭਗੌੜੇ ਤਸਕਰਾਂ ਨੂੰ ਕਾਬੂ ਕਰ ਲਿਆ ਹੈ।
Barnala news: ਬਰਨਾਲਾ ਪੁਲਿਸ ਨੇ ਨਸ਼ਾ ਤਸਕਰੀ ਦੇ ਦਰਜ ਮਾਮਲਿਆਂ ਵਾਲੇ ਭਗੌੜੇ ਤਸਕਰਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਭਗੌੜੇ ਤਸਕਰਾਂ ਨੂੰ ਗ੍ਰਿਫਤਾਰ ਕਰਕੇ NDPS ਦੇ ਤਹਿਤ ਮੁਕਦਮਾ ਦਰਜ ਕੀਤਾ ਹੈ। ਪੁਲਿਸ ਨੇ ਇਨ੍ਹਾਂ ਤਸਕਰਾਂ ਕੋਲੋਂ ਇੱਕ ਲਗਜਰੀ ਕਾਰ, ਨਸ਼ੀਲੀਆਂ ਗੋਲੀਆਂ ਅਤੇ 22000 ਡ੍ਰਗਸ ਮਨੀ ਬਰਾਮਦ ਕੀਤੀ ਹੈ।
ਪੁਲਿਸ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
ਪੁਲਿਸ ਨੇ ਦੱਸਿਆ ਕਿ ਪੰਜਾਬ ਸਰਕਾਰ, ਡੀਜੀਪੀ ਪੰਜਾਬ ਅਤੇ ਐਸਐਸਪੀ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਨ੍ਹਾਂ ਭਗੌੜੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੇ ਸਾਥੀਆਂ ਦੇ ਖਿਲਾਫ ਬਰਨਾਲਾ ਦੇ ਵੱਖ-ਵੱਖ ਪੁਲਿਸ ਥਾਣਿਆਂ ਵਿੱਚ ਮੁਕਦਮੇ ਦਰਜ ਕੀਤੇ ਗਏ ਸਨ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ: ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕਥਿਤ ਵੀਡੀਓ ਮਾਮਲੇ ‘ਚ ਪੰਜਾਬ ਪੁਲਿਸ ਨੇ ਬਣਾਈ ਤਿੰਨ ਮੈਂਬਰੀ SIT
ਇਕ ਮਾਮਲੇ ਅਨੁਸਾਰ ਪਿਛਲੇ ਦਿਨਾਂ ਦੌਰਾਨ 4 ਨਸ਼ਾ ਤਸਕਰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤੇ ਗਏ ਸਨ, ਜਿਨ੍ਹਾਂ ਕੋਲੋਂ 55 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਸਨ ਅਤੇ ਅਗਲੇਰੀ ਜਾਂਚ ਦੌਰਾਨ ਇਨ੍ਹਾਂ ਦੇ ਬਾਕੀ ਸਮੱਗਲਰ ਸਾਥੀਆਂ ਅਤੇ ਨਸ਼ਾ ਸਪਲਾਈ ਕਰਨ ਵਾਲੇ, ਜਿਨ੍ਹਾਂ ਕੋਲੋਂ ਇਕ ਲਗਜ਼ਰੀ ਕਾਰ ਅਤੇ 920 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ। ਦੀਆਂ ਗੋਲੀਆਂ ਬਰਾਮਦ ਕੀਤੀਆਂ ਸਨ। ਇਸੇ ਤਰ੍ਹਾਂ ਦੂਜੇ ਮਾਮਲੇ 'ਚ 2 ਨਸ਼ਾ ਸਮੱਗਲਰਾਂ ਨੂੰ 1.5 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਦੀ ਹੋਰ ਪੁੱਛਗਿੱਛ ਦੌਰਾਨ ਇਕ ਵਿਅਕਤੀ ਅਤੇ ਇਕ ਔਰਤ ਦਾ ਨਾਮ ਸਾਹਮਣੇ ਆਇਆ ਹੈ।
ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਬਰਨਾਲਾ ਨੇ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਬਰਨਾਲਾ ਦੇ ਵੱਖ-ਵੱਖ ਥਾਣਿਆਂ 'ਚ ਮੁਕੱਦਮੇ ਦਰਜ ਕੀਤੇ ਗਏ ਹਨ, ਜਿਸ ਤਹਿਤ ਅਗਲੇਰੀ ਕਾਰਵਾਈ ਕਰਦੇ ਹੋਏ ਇਨ੍ਹਾਂ ਦੇ ਸਾਥੀ ਅਤੇ ਸਪਲਾਇਰ ਨੂੰ ਗਿ੍ਫ਼ਤਾਰ ਕਰ ਲਿਆ ਹੈ ਅਤੇ ਜਿਨ੍ਹਾਂ 'ਚੋਂ ਕਈ ਦੋਸ਼ੀਆਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਕਈਆਂ ਨੂੰ ਗਿ੍ਫ਼ਤਾਰ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਸ਼ੀਆਂ ਦਾ ਰਿਮਾਂਡ ਵਧਾ ਕੇ ਕੀਤਾ ਜਾ ਰਿਹਾ ਹੈ। ਪੁਲਿਸ ਅਨੁਸਾਰ ਫੜੇ ਗਏ ਦੋਸ਼ੀਆਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ: Jalandhar By-Election : ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ