ਬਰਨਾਲਾ : ਬਰਨਾਲਾ ਪੁਲਿਸ ਨੇ ਲੋਕਾਂ ਤੋਂ ਫਿਰੌਤੀ ਮੰਗਣ ਵਾਲੇ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਵਿਦੇਸ਼ ਵਿੱਚ ਰਹਿੰਦੇ 3 ਗੈਂਗਸਟਰ ਨਾਮਜ਼ਦ ਕੀਤੇ ਗਏ ਹਨ। ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਇੱਕ ਦੇਸੀ ਪਿਸਤੌਲ ਤੇ ਇੱਕ ਮੋਬਾਈਲ ਫੋਨ ਅਤੇ ਕਾਰ ਬਰਾਮਦ ਕੀਤੀ ਹੈ। ਮੁਲਜ਼ਮਾਂ ਨੇ ਬਰਨਾਲਾ 'ਚ ਇੱਕ ਮੋਬਾਈਲ ਫ਼ੋਨ ਵੇਚਣ ਵਾਲਾ ਦੁਕਾਨਦਾਰ ਅਤੇ ਹੋਰ ਵਿਅਕਤੀ ਤੋਂ ਫਿਰੌਤੀ ਮੰਗੀ ਸੀ।


ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬਰਨਾਲਾ ਸ਼ਹਿਰ ਦੇ ਇੱਕ ਮੋਬਾਈਲ ਫ਼ੋਨ ਵਿਕਰੇਤਾ ਅਤੇ ਜ਼ਿਲ੍ਹੇ ਦੇ ਪਿੰਡ ਕੋਟਦੂਨਾ ਦੇ ਇੱਕ ਯੂਟਿਊਬਰ ਤੋਂ ਸੁੱਖਾ ਦੁੱਨੇਕੇ ਦੇ ਨਾਂਅ 'ਤੇ ਗੈਂਗਸਟਰਾਂ ਵੱਲੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। 

 

ਜਿਸ ਤੋਂ ਬਾਅਦ ਬਰਨਾਲਾ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਟੀਮ ਬਣਾਈ ਗਈ ਸੀ, ਜਿਸ ਵਿੱਚ ਪੁਲਿਸ ਵੱਲੋਂ ਗੈਂਗਸਟਰਾਂ ਦਾ ਇੱਕ ਮਾਡਿਊਲ ਭੰਗ ਕਰਕੇ ਜ਼ਿਲ੍ਹੇ ਦੇ ਪਿੰਡ ਕੋਟਦੁੱਨਾ ਦੇ ਤਿੰਨ ਵਸਨੀਕਾਂ ਨੂੰ ਕਾਬੂ ਕੀਤਾ ਗਿਆ ਹੈ, ਜਦਕਿ ਵਿਦੇਸ਼ 'ਚ ਰਹਿ ਰਹੇ 3 ਗੈਂਗਸਟਰਾਂ ਨੂੰ ਪੁਲਿਸ ਨੇ ਇਸ ਮਾਮਲੇ 'ਚ ਨਾਮਜ਼ਦ ਕੀਤਾ ਹੈ। 

 

ਉਨ੍ਹਾਂ ਦੱਸਿਆ ਕਿ ਦੋਸ਼ੀ ਵਿਦੇਸ਼ ਤੋਂ ਵਟਸਐਪ ਕਾਲਾਂ ਰਾਹੀਂ ਲੋਕਾਂ ਤੋਂ ਫਿਰੌਤੀ ਮੰਗਦੇ ਸਨ ਅਤੇ ਫਿਰੌਤੀ ਨਾ ਦੇਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ 'ਚ ਰਹਿੰਦੇ ਗੈਂਗਸਟਰਾਂ ਨੂੰ ਭਾਰਤ ਲਿਆਉਣ ਲਈ ਪੁਲਿਸ ਵੱਲੋਂ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ, ਜਿਸ ਤੋਂ ਹੋਰ ਜਾਣਕਾਰੀ ਮਿਲਣ ਦੀ ਉਮੀਦ ਹੈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।