Barnala news: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੁਲਿਸ ਨੇ ਜਨਤਕ ਥਾਵਾਂ 'ਤੇ ਕੀਤੀ ਛਾਪੇਮਾਰੀ, ਸ਼ੱਕੀ ਵਿਅਕਤੀਆਂ ਨੂੰ ਕੀਤਾ ਕਾਬੂ
Barnala news: ਐਸ.ਪੀ ਬਰਨਾਲਾ ਦੀਆਂ ਹਦਾਇਤਾਂ ਤਹਿਤ 200 ਦੇ ਕਰੀਬ ਪੁਲਿਸ ਮੁਲਾਜ਼ਮਾਂ ਅਤੇ ਅਰਧ ਸੈਨਿਕ ਬਲਾਂ ਵੱਲੋਂ ਜਨਤਕ ਥਾਵਾਂ, ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਬਰਨਾਲਾ ਦੇ ਮੇਨ ਬਾਜ਼ਾਰਾਂ 'ਚ ਛਾਪੇਮਾਰੀ ਕੀਤੀ ਗਈ
Barnala news: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਸਰਚ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉੱਥੇ ਹੀ ਐਸ.ਪੀ ਬਰਨਾਲਾ ਦੀਆਂ ਹਦਾਇਤਾਂ ਤਹਿਤ 200 ਦੇ ਕਰੀਬ ਪੁਲਿਸ ਮੁਲਾਜ਼ਮਾਂ ਅਤੇ ਅਰਧ ਸੈਨਿਕ ਬਲਾਂ ਵੱਲੋਂ ਜਨਤਕ ਥਾਵਾਂ, ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਬਰਨਾਲਾ ਦੇ ਮੇਨ ਬਾਜ਼ਾਰਾਂ 'ਚ ਛਾਪੇਮਾਰੀ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਨੂੰ ਵੀ ਪੁੱਛਗਿੱਛ ਲਈ ਮੌਕੇ 'ਤੇ ਕਾਬੂ ਕੀਤਾ ਗਿਆ।
ਇਸ ਬਾਰੇ ਐਸ.ਪੀ ਬਰਨਾਲਾ ਸੰਦੀਪ ਸਿੰਘ ਮੰਡ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਅਮਨ-ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਡੀ.ਜੀ.ਪੀ.ਪੰਜਾਬ ਦੀ ਅਗਵਾਈ ਹੇਠ ਅਤੇ ਬਰਨਾਲਾ ਦੇ ਐਸ.ਪੀ ਸੰਦੀਪ ਮਲਿਕ ਦੀ ਅਗਵਾਈ ਹੇਠ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਤਾਂ ਕਿ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਹ ਵੀ ਪੜ੍ਹੋ: Chandigarh news: ਨਹੀਂ ਮੰਨੀ ਸਰਕਾਰ! ਤਾਂ ਕਿਸਾਨ ਵੀ ਹੋ ਗਏ ਸਿੱਧੇ, ਬਣਾ ਲਈ ਨਵੀਂ ਰਣਨੀਤੀ
ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਅੱਜ ਬਰਨਾਲਾ ਦੇ ਮੁੱਖ ਸਥਾਨ 'ਤੇ ਅਰਧ ਸੈਨਿਕ ਬਲਾਂ ਅਤੇ ਬਰਨਾਲਾ ਪੁਲਿਸ ਪ੍ਰਸ਼ਾਸਨ ਦੇ 200 ਦੇ ਕਰੀਬ ਜਵਾਨਾਂ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ: Haryana news: ਪਰਿਵਾਰ ਦੇ ਤਿੰਨ ਜੀਆਂ ਨੇ ਆਪਣੀ ਮੌਤ ਨੂੰ ਖ਼ੁਦ ਦਿੱਤਾ ਸੱਦਾ, ਵਜ੍ਹਾ ਪਤਾ ਲੱਗੀ ਤਾਂ ਉੱਡ ਗਏ ਹੋਸ਼