Barnala Police Man Murder: ਕਬੱਡੀ ਖਿਡਾਰੀਆਂ ਦੇ ਹੱਕ ਵਿੱਚ ਨਿੱਤਰੇ ਕਬੱਡੀ ਐਸੋਸੀਏਸ਼ਨ, ਕਬੱਡੀ ਖਿਡਾਰੀਆਂ ਨੂੰ ਗੈਂਗਸਟਰ ਵਜੋਂ ਪੇਸ਼ ਕਰਨ ਦੀ ਕੀਤੀ ਨਿਖੇਧੀ
Kabaddi players: ਇਨ੍ਹਾਂ ਚਾਰੋਂ ਕਬੱਡੀ ਖਿਡਾਰੀਆਂ ਦੇ ਹੱਕ ਵਿੱਚ ਕਬੱਡੀ ਐਸੋਸੀਏਸ਼ਨ ਸਾਹਮਣੇ ਆਈ ਹੈ। ਅੱਜ ਬਰਨਾਲਾ ਦੇ ਪਿੰਡ ਠੀਕਰੀਵਾਲਾ ਵਿਖੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਸੱਦੇ 'ਤੇ ਮੀਟਿੰਗ ਕੀਤੀ ਗਈ ।
Kabaddi players as gangsters: ਬਰਨਾਲਾ ਸ਼ਹਿਰ ਵਿੱਚ ਪਿਛਲੇ ਮਹੀਨੇ ਦੀ 22 ਅਕਤੂਬਰ ਨੂੰ ਪੁਲਿਸ ਮੁਲਾਜ਼ਮ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਵਿੱਚ ਪੰਜਾਬ ਪੁਲਿਸ ਨੇ ਜ਼ਿਲ੍ਹਾ ਬਰਨਾਲਾ ਦੇ ਹੀ ਵੱਖ-ਵੱਖ ਚਾਰ ਪਿੰਡਾਂ ਨਾਲ ਸਬੰਧਿਤ ਕੌਮਾਂਤਰੀ ਪੱਧਰ ਦੇ 4 ਕਬੱਡੀ ਖਿਡਾਰੀਆਂ ਨੂੰ ਗ੍ਰਿਫਤਾਰ ਕੀਤਾ ਸੀ। ਜਿਨ੍ਹਾਂ ਉੱਤੇ ਪੁਲਿਸ ਵੱਲੋਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਹੁਣ ਇਨ੍ਹਾਂ ਚਾਰੋਂ ਕਬੱਡੀ ਖਿਡਾਰੀਆਂ ਦੇ ਹੱਕ ਵਿੱਚ ਕਬੱਡੀ ਐਸੋਸੀਏਸ਼ਨ ਸਾਹਮਣੇ ਆਈ ਹੈ। ਅੱਜ ਬਰਨਾਲਾ ਦੇ ਪਿੰਡ ਠੀਕਰੀਵਾਲਾ ਵਿਖੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਸੱਦੇ 'ਤੇ ਮੀਟਿੰਗ ਕੀਤੀ ਗਈ । ਜਿਸ ਵਿੱਚ ਕਬੱਡੀ ਫੈਡਰੇਸ਼ਨਾਂ, ਸਪੋਰਟਸ ਕਲੱਬਾਂ, ਪਿੰਡ ਵਾਸੀਆਂ ਸਮੇਤ ਕਬੱਡੀ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ।
ਬਰਨਾਲਾ ਵਿੱਚ ਪੁਲਿਸ ਮੁਲਾਜ਼ਮ ਦੇ ਕਤਲ ਦਾ ਸਾਹਮਣਾ ਕਰ ਰਹੇ ਕਬੱਡੀ ਖਿਡਾਰੀਆਂ ਦੇ ਹੱਕ ਵਿੱਚ ਕਬੱਡੀ ਐਸੋਸੀਏਸ਼ਨ, ਖੇਡ ਕਲੱਬਾਂ, ਕਬੱਡੀ ਖਿਡਾਰੀਆਂ ਅਤੇ ਪਿੰਡ ਵਾਸੀਆਂ ਨੇ ਆਪੋ ਆਪਣੀ ਆਵਾਜ਼ ਨੂੰ ਬੁਲੰਦ ਕੀਤੀ। ਕਬੱਡੀ ਖਿਡਾਰੀਆਂ ਦੇ ਹੱਕ ਵਿੱਚ ਬੋਲੀ ਕਬੱਡੀ ਐਸੋਸੀਏਸ਼ਨ, ਕਬੱਡੀ ਖਿਡਾਰੀਆਂ ਨੂੰ ਗੈਂਗਸਟਰ ਵਜੋਂ ਪੇਸ਼ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਵੱਲੋਂ ਪੁਲਿਸ ਮੁਲਾਜ਼ਮ ਦਰਸ਼ਨ ਸਿੰਘ ਦੀ ਮੌਤ 'ਤੇ ਵੀ ਅਫਸੋਸ ਪ੍ਰਗਟ ਕੀਤਾ।
ਪੰਜਾਬ ਕਬੱਡੀ ਐਸੋਸੀਏਸ਼ਨ ਦੇ ਆਗੂਆਂ ਅਤੇ ਕਬੱਡੀ ਖਿਡਾਰੀਆਂ ਨੇ ਕਿਹਾ ਕਿ ਪੁਲਿਸ ਮੁਲਾਜ਼ਮ ਦੀ ਮੌਤ ਇੱਕ ਘਟਨਾ ਹੈ ਨਾ ਕਿ ਕਬੱਡੀ ਖਿਡਾਰੀਆਂ ਵੱਲੋਂ ਕੀਤਾ ਗਿਆ ਕੋਈ ਯੋਜਨਾਬੱਧ ਕਤਲ ਹੈ। ਪਰ ਇਸ ਮਾਮਲੇ ਵਿੱਚ ਪੁਲਿਸ ਨੇ ਖਿਡਾਰੀਆਂ ਨਾਲ ਧੱਕਾ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਵਾਂਗ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਮੁੜ ਜਾਂਚ ਕਰਵਾਈ ਜਾਵੇ ਅਤੇ ਕਬੱਡੀ ਖਿਡਾਰੀਆਂ ’ਤੇ ਦਰਜ ਝੂਠੇ ਕੇਸ ਨੂੰ ਰੱਦ ਕਰਕੇ ਇਨਸਾਫ਼ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਨਗੇ।
ਇਸ ਮੌਕੇ ਬੋਲਦਿਆਂ ਬਰਨਾਲਾ ਵਿਖੇ ਵਾਪਰੀ ਤਾਜ਼ਾ ਘਟਨਾ ਕਾਰਨ ਪ੍ਰਸਿੱਧ ਕਬੱਡੀ ਖਿਡਾਰੀਆਂ ਨੂੰ ਗੈਂਗਸਟਰ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਪਰਮਜੀਤ ਪੰਮਾ ਠੀਕਰੀਵਾਲ ਅਤੇ ਜਗਰਾਜ ਸਿੰਘ ਰਾਜਾ ਰਾਏਸਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਨ, ਉਨ੍ਹਾਂ ਨਾਲ ਹੋਈ ਝੜਪ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ, ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਇਹ ਘਟਨਾ ਨਹੀਂ ਵਾਪਰਨੀ ਚਾਹੀਦੀ ਸੀ ਅਤੇ ਪੁਲਿਸ ਵਾਲੇ ਦੀ ਮੌਤ ਦਾ ਸਾਨੂੰ ਅਫਸੋਸ ਵੀ ਹੈ। ਪਰ ਇਸ ਮਾਮਲੇ ਨੂੰ ਲੈ ਕੇ ਚਾਰੇ ਖਿਡਾਰੀਆਂ ਨੂੰ ਵੱਡੇ ਗੈਂਗਸਟਰ ਵਜੋਂ ਪੇਸ਼ ਕੀਤਾ ਗਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਨਕਲੀ ਪਿਸਤੌਲਾਂ ਆਦਿ ਦੇ ਕੇਸ ਦਰਜ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਹ ਕਬੱਡੀ ਖਿਡਾਰੀ ਅਮਰੀਕਾ, ਕੈਨੇਡਾ ਅਤੇ ਪਾਕਿਸਤਾਨ ਵਿਚ ਅੰਤਰਰਾਸ਼ਟਰੀ ਪੱਧਰ 'ਤੇ ਕਬੱਡੀ ਖੇਡ ਚੁੱਕੇ ਹਨ । ਪਰ ਅਚਾਨਕ ਵਾਪਰੀ ਘਟਨਾ ਕਾਰਨ ਇਨ੍ਹਾਂ ਕਬੱਡੀ ਖਿਡਾਰੀਆਂ ਨੂੰ ਗੈਂਗਸਟਰ ਵਜੋਂ ਪੇਸ਼ ਕੀਤਾ ਗਿਆ ਹੈ, ਜੋ ਕਿ ਬਹੁਤ ਗਲਤ ਹੈ। ਜਿਸ ਕਾਰਨ ਉਨ੍ਹਾਂ ਅੱਜ ਇੱਕਜੁੱਟ ਹੋ ਕੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਕਬੱਡੀ ਖਿਡਾਰੀਆਂ ਨੂੰ ਇਨਸਾਫ਼ ਦਿਵਾਇਆ ਜਾਵੇ । ਇਸ ਮਾਮਲੇ ਦੀ ਮੁੜ ਤੋਂ ਐਸ.ਆਈ.ਟੀ ਬਣਾ ਕੇ ਜਾਂਚ ਕਰਵਾਈ ਜਾਵੇ ਤਾਂ ਜੋ ਇਨ੍ਹਾਂ ਖਿਡਾਰੀਆਂ 'ਤੇ ਪਾਏ ਗਏ ਝੂਠੇ ਕੇਸਾਂ ਤੋਂ ਇਨਸਾਫ਼ ਦਿਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਹੋਰ ਕਬੱਡੀ ਪ੍ਰੇਮੀਆਂ ਨਾਲ ਵੀ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ।