ਬਰਨਾਲਾ: ਪੰਜਾਬ ਦੀ ਬਰਨਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਦੱਸ ਦੱਈਏ ਕਿ ਬਰਨਾਲਾ ਪੁਲਿਸ ਵਲੋਂ ਡੇਢ ਕਿਲੋ ਹੈਰੋਇਨ ਸਣੇ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਬਰਨਾਲਾ ਪੁਲਿਸ ਦੇ ਸੀਆਈਏ ਸਟਾਫ਼ ਵਲੋਂ ਇਨ੍ਹਾਂ ਤਸਕਰਾਂ ਨੂੰ ਹੈਰੋਇਨ ਤੇ ਇੱਕ ਕਾਰ ਵੀ ਬਰਾਮਦ ਕੀਤੀ ਗਈ ਹੈ। ਇਹ ਦੋਵੇਂ ਤਸਕਰ ਸੁਨਾਮ ਸ਼ਹਿਰ ਦੇ ਰਹਿਣ ਵਾਲੇ ਹਨ। ਇਸ ਦੇ ਨਾਲ ਹੀ ਪੁਲਿਸ ਵਲੋਂ ਫੜੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਸਾਢੇ 7 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਵਲੋਂ ਦੋਵਾਂ ਵਿਰੁੱਧ ਪਰਚਾ ਦਰਜ਼ ਕਰਕੇ ਜਾਂਚ ਸ਼ੁਰੂ ਕੀਤੀ ਗਈ ਹੈ।

ਇਸ ਸਬੰਧੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਇੱਕ ਔਰਤ ਤੋਂ 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਉਸੇ ‘ਚ ਕੜੀ ਦਰ ਕੜੀ ਜੁੜ ਰਹੀ ਹੈ। ਜਿਸ ਤਹਿਤ ਰੂੜੇਕੇ ਕਲਾਂ ਥਾਣੇ ਅਧੀਨ ਇੱਕ ਗੱਡੀ ’ਚ ਸਵਾਰ ਦੋ ਨੌਜਵਾਨਾਂ ਹੈਰੋਇਨ ਲੈ ਕੇ ਆਉਣ ਦੀ ਇੱਕ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਸੀਆਈਏ ਸਟਾਫ਼ ਦੀ ਟੀਮ ਵਲੋਂ ਨਾਕੇਬੰਦੀ ਕੀਤੀ ਗਈ ਅਤੇ ਇੱਕ ਸਵਿੱਫ਼ਟ ਕਾਰ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਤੋਂ ਤਲਾਸ਼ੀ ਦੌਰਾਨ 1 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।



ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਨੌਜਵਾਨ ਸੁਨਾਮ ਸ਼ਹਿਰ ਦੇ ਰਹਿਣ ਵਾਲੇ ਹਨ। ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਅਗਵਾਈ ਵਿੱਚ ਇਹ ਪ੍ਰਾਪਤੀ ਹਾਸਲ ਕੀਤੀ ਗਈ ਹੈ। ਇਸ ਮਾਮਲੇ ਵਿੱਚ ਹੋਰ ਕਿੰਨੇ ਵਿਅਕਤੀ ਸ਼ਾਮਲ ਹੈ, ਇਸਦੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904