ਬਰਨਾਲਾ 'ਚ ਅਫੀਮ-ਭੁੱਕੀ ਦੀ ਖੇਤੀ ਕਰਨ ਵਾਲੇ ਨੌਜਵਾਨ 'ਤੇ ਗੈਰ ਜ਼ਮਾਨਤੀ ਪਰਚਾ ਦਰਜ
ਬਰਨਾਲਾ ਵਿੱਚ ਖਸਖਸ ਦੀ ਖੇਤੀ ਨਾਲ ਸਬੰਧਿਤ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਵੀਡੀਓ ਵਿੱਚ ਸੰਬੋਧਨ ਕਰਨ ਵਾਲੇ ਨੌਜਵਾਨ 'ਤੇ ਗੈਰ ਜ਼ਮਾਨਤੀ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇ ਮਾਰੇ ਜਾ ਰਹੇ ਹਨ।
ਬਰਨਾਲਾ: ਸ਼ਹਿਰ ਵਿੱਚ ਖਸਖਸ ਦੀ ਖੇਤੀ ਨਾਲ ਸਬੰਧਿਤ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਵੀਡੀਓ ਵਿੱਚ ਸੰਬੋਧਨ ਕਰਨ ਵਾਲੇ ਨੌਜਵਾਨ 'ਤੇ ਗੈਰ ਜ਼ਮਾਨਤੀ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇ ਮਾਰੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਬਰਨਾਲਾ ਹਰਜੀਤ ਸਿੰਘ ਨੇ ਕਿਹਾ ਕਿ ਵਾਇਰਲ ਵੀਡੀਓ ਵਿੱਚ ਸੰਬੋਧਨ ਕਰਨ ਵਾਲੇ ਭਗਵਾਨ ਸਿੰਘ ਵਾਸੀ ਕੋਟਦੁਨਾ 'ਤੇ ਰੂਡੇਕੇ ਕਲਾਂ ਥਾਣੇ ਵਿੱਚ NDPS ਐਕਟ ਦੀ ਧਾਰਾ 8, 29, 32, 188 ਤੇ ਆਈਟੀ ਐਕਟ ਦੀ ਧਾਰਾ 67 ਧਾਰਾ ਦੇ ਤਹਿਤ ਪਰਚਾ ਦਰਜ ਕੀਤਾ ਹੈ।
ਦੱਸ ਦੇਈਏ ਬਰਨਾਪਲਾ ਦੇ ਕਿਸਾਨਾਂ ਵੱਲੋਂ ਅਫੀਮ ਦੀ ਖੇਤੀ ਦੀ ਸ਼ੁਰੂਆਤ ਕਰਨ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਈ ਹੈ। ਇਸ ਮਗਰੋਂ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਮਾਮਲਾ ਸਾਹਮਣੇ ਆਉਂਦਿਆਂ ਹੀ ਪ੍ਰਸ਼ਾਸਨ ਜਾਂਚ ਵਿੱਚ ਜੁਟ ਗਿਆ ਹੈ।
ਦਰਅਸਲ ਵਾਇਰਲ ਵੀਡੀਓ ਵਿੱਚ ਕਿਸਾਨ ਅਫੀਮ ਦੀ ਖੇਤੀ ਦੇ ਬੀਜ ਖਸਖਸ ਦੀ ਬਿਜਾਈ ਕਰਦੇ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਬੋਲਣ ਵਾਲਾ ਨੌਜਵਾਨ ਆਪਣੇ ਆਪ ਨੂੰ ਕੋਟ ਦੋਨਾਂ ਪਿੰਡ ਦਾ ਦੱਸ ਰਿਹਾ ਹੈ। ਉਹ ਕਹਿ ਰਿਹਾ ਹੈ ਕਿ ਅੱਜ ਉਨ੍ਹਾਂ ਵੱਲੋਂ ਅਫੀਮ ਦੀ ਖੇਤੀ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪੂਰੇ ਪੰਜਾਬ ਵਿੱਚ ਸਭ ਤੋਂ ਪਹਿਲਾਂ ਅਫੀਮ ਦੀ ਖੇਤੀ ਦੀ ਸ਼ੁਰੂਆਤ ਉਨ੍ਹਾਂ ਵੱਲੋਂ ਕਰਨ ਦੀ ਗੱਲ ਕਹੀ ਗਈ ਹੈ।
ਇਸ ਬਾਰੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਤੇਜਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਸੀ ਕਿ ਅਫੀਮ ਦੀ ਖੇਤੀ ਪੰਜਾਬ ਵਿੱਚ ਗੈਰ ਕਾਨੂੰਨੀ ਹੈ। ਇਸ ਮਾਮਲੇ ਵਿੱਚ ਐਸਐਸਪੀ ਬਰਨਾਲਾ ਨੂੰ ਜਾਂਚ ਕਰਨ ਲਈ ਕਹਿ ਦਿੱਤਾ ਗਿਆ ਹੈ। ਜਦੋਂ ਇਸ ਮਾਮਲੇ ਸਬੰਧੀ ਐਸਐਸਪੀ ਬਰਨਾਲਾ ਹਰਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।