ਬਰਨਾਲਾ: ਜੁਰਮ ਦੀ ਹਰ ਪੱਖ ਤੋਂ ਚੰਗੀ ਪੜਤਾਲ ਕਰਨ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ 152 ਪੁਲਿਸ ਅਧਿਕਾਰੀਆਂ ਨੂੰ ਕੇਂਦਰ ਸਰਕਾਰ ਸਨਮਾਨਤ ਕਰਨ ਜਾ ਰਹੀ ਹੈ। ਪਰ ਇਨ੍ਹਾਂ ਵਿੱਚ ਪੰਜਾਬ ਦੇ ਸਿਰਫ ਦੋ ਪੁਲਿਸ ਅਧਿਕਾਰੀ ਆਪਣੀ ਥਾਂ ਬਣਾਉਣ ਵਿੱਚ ਸਫਲ ਹੋਏ ਹਨ, ਜੋ ਕਿ ਇੱਕੋ ਜ਼ਿਲ੍ਹੇ ਵਿੱਚ ਕਾਰਜਸ਼ੀਲ ਹਨ।


'ਮੈਡਲ ਫ਼ਾਰ ਐਕਸੀਲੈਂਸ ਇਨ ਇਨਵੈਸਟੀਗੇਸ਼ਨ' ਤਹਿਤ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਕਪਤਾਨ ਸੰਦੀਪ ਗੋਇਲ ਅਤੇ ਸੀਆਈਏ ਸਟਾਫ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਚੋਣ ਹੋਈ ਹੈ। ਪਿਛਲੇ ਦਿਨੀਂ ਬਰਨਾਲਾ ਵਿੱਚ ਸ਼ਹੀਦੀ ਸਮਾਰਕ ਯਾਦਗਾਰ ਦਾ ਉਦਘਾਟਨ ਕਰਨ ਪੁੱਜੇ ਪੰਜਾਬ ਪੁਲਿਸ ਮੁਖੀ ਨੇ ਵੀ ਦੋਵਾਂ ਪੁਲਿਸ ਅਧਿਕਾਰੀਆਂ ਦੀ ਸਿਫ਼ਤ ਕਰਦਿਆਂ ਦੱਸਿਆ ਸੀ ਕਿ ਪੰਜਾਬ ’ਚ ਹੀ ਨਹੀਂ, ਬਲਕਿ ਪੂਰੇ ਦੇਸ਼ ’ਚੋਂ ਸਭ ਤੋਂ ਵੱਡੀ ਨਸ਼ੇ ਦੀ ਖੇਪ ਤੇ ਡਰੱਗ ਮਨੀ ਬਰਾਮਦ ਕਰਨ ਅਤੇ ਨਸ਼ਾ ਸਪਲਾਈ ਚੇਨ ਤੋੜ ਕੇ ਦਿੱਲੀ, ਆਗਰਾ ਗੈਂਗ ਨੂੰ ਫੜ੍ਹਨ ’ਚ ਵੱਡੀ ਸਫ਼ਲਤਾ ਹਾਸਲ ਕਰਨ ਵਿੱਚ ਦੋਵਾਂ ਪੁਲਿਸ ਅਧਿਕਾਰੀਆਂ ਨੇ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ।


ਐਸਐਸਪੀ ਸੰਦੀਪ ਗੋਇਲ ਨੂੰ ਜਿੱਥੇ ਲੋਕ ਉਨ੍ਹਾਂ ਦੇ ਸਾਫ ਅਕਸ ਤੇ ਬੇਬਾਕ ਪੁਲਿਸ ਅਫਸਰ ਵਜੋਂ ਜਾਣਦੇ ਹਨ ਉੱਥੇ ਹੀ ਇੰਸਪੈਕਟਰ ਬਲਜੀਤ ਸਿੰਘ ਨੂੰ ਰਾਸ਼ਟਰਪਤੀ ਮੈਡਲ ਤੇ ਪੰਜਾਬ ਮੁੱਖ ਮੰਤਰੀ ਮੈਡਲ ਸਣੇ, ਛੇ ਵਾਰ ਡੀਜੀਪੀ ਡਿਸਕ ਨਾਲ ਸਨਮਾਨਤ ਕੀਤਾ ਜਾ ਚੁੱਕਾ ਹੈ।  ਬਰਨਾਲਾ ਦੇ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਆਗੂਆਂ ਸਣੇ ਸਮਾਜ ਸੇਵੀ ਕਲੱਬਾਂ ਦੇ ਨੁਮਾਇੰਦਿਆਂ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਤੇ ਸੀਆਈਏ ਇੰਚਾਰਜ਼ ਇੰਸਪੈਕਟਰ ਬਲਜੀਤ ਸਿੰਘ ਨੂੰ ਇਸ ਪ੍ਰਾਪਤੀ ’ਤੇ ਵਧਾਈਆਂ ਭੇਜੀਆਂ ਜਾ ਰਹੀਆਂ ਹਨ।


ਇਹ ਵੀ ਪੜ੍ਹੋFarm Laws: ਖੇਤੀ ਕਾਨੂੰਨਾਂ 'ਤੇ ਕਾਂਗਰਸ ਦੀ ਬੀਜੇਪੀ ਨਾਲ ਮਿਲੀਭੁਗਤ, ਹਰਸਿਮਰਤ ਬਾਦਲ ਨੇ ਪੇਸ਼ ਕੀਤੇ ਸਬੂਤ?


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/apps/details?id=com.winit.starnews.hin


 


https://apps.apple.com/in/app/abp-live-news/id811114904