Barnala PRTC Depot: ਬਰਨਾਲਾ ਡਿਪੂ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੀਆਰਟੀਸੀ (prtc employees)ਮੁਲਾਜ਼ਮ ਧਰਨੇ ਉੱਤੇ ਬੈਠ ਗਏ ਹਨ। ਜੀ ਹਾਂ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਰਨਾਲਾ ਡਿਪੂ ਵਿਖੇ ਧਰਨਾ ਜਾਰੀ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਸਰਕਾਰ 'ਤੇ ਵਾਅਦੇ ਤੋੜਨ ਦਾ ਦੋਸ਼ ਲਗਾਇਆ ਗਿਆ ਹੈ।


ਪੀਆਰਟੀਸੀ ਮੁਲਾਜ਼ਮਾਂ ਵੱਲੋਂ ਸਰਕਾਰ ਨੂੰ ਚੇਤਾਵਨੀ


ਨਵ-ਨਿਯੁਕਤ ਮੁਲਾਜ਼ਮਾਂ ਦੀ ਘੱਟੋ-ਘੱਟ ਉਜਰਤ ਵਿੱਚ ਵਾਧਾ ਕਰਨ, ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਭਰਤੀ ਪ੍ਰਕਿਰਿਆ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਹੈ। ਸਰਕਾਰ ਵੱਲੋਂ ਪ੍ਰਵਾਨ ਕੀਤੇ 5 ਫੀਸਦੀ ਤਨਖਾਹ ਵਾਧੇ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰ ਦੇਣਗੇ।




ਪੰਜਾਬ ਸਰਕਾਰ ਵਾਅਦਿਆਂ ਤੋਂ ਮੁੱਕਰੀ


ਇਸ ਮੌਕੇ ਗੱਲਬਾਤ ਕਰਦਿਆਂ ਰੋਸ ਪ੍ਰਦਰਸ਼ਨ ਕਰ ਰਹੇ ਪੀਆਰਟੀਸੀ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਵਾਰ-ਵਾਰ ਮੀਟਿੰਗਾਂ ਦੌਰਾਨ ਮੰਨੀਆਂ ਗਈਆਂ, ਪਰ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ।


ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ


ਗੁੱਸੇ ਵਿੱਚ ਉਹ ਅੱਜ ਬਰਨਾਲਾ ਵਿੱਚ ਪੀਆਰਟੀਸੀ ਡਿਪੂ ਵਿੱਚ ਗੇਟ ਰੈਲੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਪੰਜ ਫੀਸਦੀ ਤਨਖਾਹ ਵਾਧਾ ਦੇਣ ਦੀ ਸਾਡੀ ਮੰਗ ਮੰਨੀ ਗਈ ਸੀ ਪਰ ਅਜੇ ਤੱਕ ਪੂਰੀ ਨਹੀਂ ਕੀਤੀ ਗਈ। ਨਵੇਂ ਮੁਲਾਜ਼ਮਾਂ ਦੀ ਤਨਖਾਹ ਬਹੁਤ ਘੱਟ ਹੈ, ਇਸ ਨੂੰ ਵਧਾਇਆ ਜਾਵੇ। ਸਰਕਾਰ ਆਪਣੇ ਵਾਅਦੇ ਮੁਤਾਬਕ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਮੁਲਾਜ਼ਮਾਂ ਨੂੰ ਰੈਗੂਲਰ ਆਧਾਰ ’ਤੇ ਹੀ ਭਰਤੀ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਇਸ ਤੋਂ ਬਾਅਦ ਉਹ ਸੜਕ ਜਾਮ ਕਰਨ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਤੋਂ ਪਿੱਛੇ ਨਹੀਂ ਹਟਣਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।