ਪੜਚੋਲ ਕਰੋ

Farmers Protest: 15 ਅਕਤੂਬਰ ਦੀ ਕਰਤੂਤ, 26 ਜਨਵਰੀ ਵਾਲੀ ਸਾਜਿਸ਼ ਦੀ ਹੀ ਅਗਲੀ ਕੜੀ' ਕਿਸਾਨਾਂ ਨੂੰ ਏਜੰਸੀਆਂ 'ਤੇ ਸ਼ੱਕ

ਬੁਲਾਰਿਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਦੀ ਵਿਥਿਆ ਸੁਣਾਈ। ਆਗੂਆਂ ਨੇ ਕਿਹਾ ਕਿ ਮੌਸਮ ਬਦਲ ਜਾਣ ਕਾਰਨ ਤਾਪਮਾਨ ਬਹੁਤ ਘੱਟ ਗਿਆ ਹੈ ਜਿਸ ਕਾਰਨ ਨਮੀ ਦੀ 17% ਤੈਅ-ਸ਼ੁਦਾ ਮਾਤਰਾ ਹਾਸਲ ਕਰਨੀ ਬਹੁਤ ਮੁਸ਼ਕਲ ਹੈ।

ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 387ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਅੱਜ ਸਿੱਖ ਧਰਮ ਦੇ ਚੌਥੇ ਗੁਰੂ ਸ਼੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼-ਪੁਰਬ ਹੈ। ਬੁਲਾਰਿਆਂ ਨੇ ਇਸ ਮੌਕੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਤੇ ਗੁਰੂ ਜੀ ਦੀਆਂ ਸਿਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਅਰਜ਼ ਕੀਤੀ।

ਅੱਜ ਬੁਲਾਰਿਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਦੀ ਵਿਥਿਆ ਸੁਣਾਈ। ਆਗੂਆਂ ਨੇ ਕਿਹਾ ਕਿ ਮੌਸਮ ਬਦਲ ਜਾਣ ਕਾਰਨ ਤਾਪਮਾਨ ਬਹੁਤ ਘੱਟ ਗਿਆ ਹੈ ਜਿਸ ਕਾਰਨ ਨਮੀ ਦੀ 17% ਤੈਅ-ਸ਼ੁਦਾ ਮਾਤਰਾ ਹਾਸਲ ਕਰਨੀ ਬਹੁਤ ਮੁਸ਼ਕਲ ਹੈ। ਵਧ ਨਮੀ ਕਾਰਨ ਕਿਸਾਨਾਂ ਨੂੰ ਕਈ ਦਿਨਾਂ ਤੱਕ ਮੰਡੀਆਂ ਵਿੱਚ ਰੁਲਣਾ ਪੈਂਦਾ ਹੈ। ਖਰੀਦ ਹੋ ਜਾਣ ਬਾਅਦ ਵੀ ਕਈ ਦਿਨ ਤੱਕ ਲਿਫਟਿੰਗ ਨਹੀਂ ਹੁੰਦੀ। 48 ਘੰਟਿਆਂ 'ਚ ਭੁਗਤਾਨ ਹੋਣ ਵਾਲੇ ਸਰਕਾਰੀ ਦਾਅਵੇ ਦੀ ਵੀ ਫੂਕ ਨਿਕਲ ਗਈ ਹੈ। ਕਿਸਾਨਾਂ ਨੂੰ ਬੈਂਕਾਂ ਦੇ ਕਈ ਗੇੜੇ ਮਾਰਨੇ ਪੈਂਦੇ ਹਨ ਪਰ ਖਾਤਿਆਂ ਵਿੱਚ ਰਕਮ ਨਹੀਂ ਪਹੁੰਚਦੀ।

ਬੁਲਾਰਿਆਂ ਨੇ ਮੰਗ ਕੀਤੀ ਕਿ ਝੋਨੇ 'ਚ ਨਮੀ ਦੀ ਮਾਤਰਾ 17%ਤੋਂ ਵਧਾ ਕੇ 20% ਕੀਤੀ ਜਾਵੇ ਤੇ ਮੰਡੀਆਂ ਦੀਆਂ ਬਾਕੀ ਸਭ ਬਦ-ਇੰਤਜਾਮੀਆਂ ਨੂੰ ਤੁਰੰਤ ਦਰੁਸਤ ਕੀਤਾ ਜਾਵੇ। ਬੁਲਾਰਿਆਂ ਨੇ ਕਿਹਾ ਕਿ 15 ਅਕਤੂਬਰ ਨੂੰ ਸਿੰਘੂ ਬਾਰਡਰ 'ਤੇ ਹੋਈ ਮੰਦਭਾਗੀ ਘਟਨਾ ਨੂੰ ਸਹੀ ਸੰਦਰਭ ਵਿੱਚ ਸਮਝਣ ਦੀ ਜਰੂਰਤ ਹੈ। ਇਹ ਕੋਈ ਇੱਕੋਲਿਤਰੀ ਘਟਨਾ ਨਹੀਂ ਸਗੋਂ ਸਰਕਾਰ ਦੀਆਂ ਖੁਫੀਆ ਏਜੰਸੀਆਂ ਦੁਆਰਾ ਲਿਖੀ ਹੋਈ ਸਕਰਿਪਟ ਦੀ ਇੱਕ ਅਗਲੀ ਕੜੀ ਹੈ। 26 ਜਨਵਰੀ ਦੀ ਲਾਲ ਕਿਲ੍ਹੇ ਵਾਲੀ ਸਾਜਿਸ਼ੀ ਘਟਨਾ ਵੀ ਇਸੇ ਸਕਰਿਪਟ ਦਾ ਹਿੱਸਾ ਸੀ।

ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਕੁਝ ਕਿਸਾਨ ਦੋਖੀਆਂ ਸਹਾਰੇ ਅੰਦੋਲਨ ਨੂੰ ਧਾਰਮਿਕ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਸਰਕਾਰੀ ਖੁਫੀਆ ਏਜੰਸੀਆਂ ਨੇ 26 ਜਨਵਰੀ ਦੀ ਘਟਨਾ ਨੂੰ ਅੰਜਾਮ ਦੇਣ ਅਤੇ ਅੰਦੋਲਨ ਨੂੰ ਬਦਨਾਮ ਕਰਨ ਲਈ ਇਨ੍ਹਾਂ ਹੀ ਅਨਸਰਾਂ ਨੂੰ ਵਰਤਿਆ ਸੀ। 15 ਅਕਤੂਬਰ ਵਾਲੀ ਕਾਲੀ ਕਰਤੂਤ ਦੇ ਪਿਛੋਕੜ ਵਿੱਚ ਉਹੀ ਸਰਕਾਰੀ ਏਜੰਸੀਆਂ ਅਤੇ 26 ਜਨਵਰੀ ਵਾਲੇ ਧਰਮ ਦੇ ਉਹੀ ਤਥਾਕਥਿਤ ਅਲੰਬਰਦਾਰ ਸ਼ਾਮਲ ਸਨ।

ਇਹ ਵੀ ਪੜ੍ਹੋ: Punjab Elections: ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਦੋ ਹਰ ਉਮੀਦਵਾਰ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget