Barnala news: ਪੰਜਾਬ ਦੇ ਚੌਲ ਮਿੱਲ ਮਾਲਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ। ਉੱਥੇ ਹੀ ਬਰਨਾਲਾ ਸੈਲਰ ਆਰਗੇਨਾਈਜੇਸ਼ਨ ਦੇ ਮਾਲਕਾਂ ਨੇ ਇੱਕਜੁੱਟ ਹੋ ਕੇ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਅਨਾਜ ਮੰਡੀ ਵਿੱਚ ਹੱਥਾਂ ਵਿੱਚ ਕਾਲੀਆਂ ਝੰਡੀਆਂ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।  


ਚੌਲ ਮਿੱਲ ਮਾਲਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਕਿਹਾ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਪਰ ਅਸੀਂ ਪਿਛਲੇ 9 ਸਤੰਬਰ ਤੋਂ ਹੜਤਾਲ ਕਰ ਰਹੇ ਹਾਂ। ਇਸ ਦੇ ਬਾਵਜੂਦ ਬੀਤੇ ਦਿਨੀਂ ਪ੍ਰਸ਼ਾਸਨ ਅਤੇ ਕੁਝ ਸ਼ਰਾਰਤੀ ਅਨਸਰਾਂ ਨੇ ਸਾਡੇ ਟਰੱਕਾਂ ਨੂੰ ਭਰਨ ਦੀ ਕੋਸ਼ਿਸ਼ ਕੀਤੀ। ਇਸ ਕਰਕੇ ਅਸੀਂ ਅੱਜ ਕਾਲੀਆ ਝੰਡੀਆ ਲੈ ਕੇ ਪ੍ਰਦਰਸ਼ਨ ਕੀਤਾ। 


ਇਹ ਵੀ ਪੜ੍ਹੋ: Punjab News: ਝੋਨੇ ਦੀ ਪਰਾਲੀ ਖੇਤਾਂ ਵਿੱਚ ਨਾ ਸਾੜਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨਗੀਆਂ ਆਸ਼ਾ ਵਰਕਰਾਂ, ਦਿੱਤੀ ਗਈ ਖ਼ਾਸ ਟ੍ਰੇਨਿੰਗ


ਉੱਥੇ ਹੀ ਚੌਲ ਮਿੱਲ ਮਾਲਕਾਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਪੂਰੀਆਂ ਹੋਣਗੀਆਂ, ਉਦੋਂ ਤੱਕ ਉਹ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ ਅਤੇ ਮਿੱਲਾਂ ਵਿੱਚ ਝੋਨੇ ਦਾ ਇੱਕ ਵੀ ਦਾਣਾ ਨਹੀਂ ਲਿਆਉਣ ਦੇਣਗੇ।      


ਜ਼ਿਕਰਯੋਗ ਹੈ ਕਿ ਬਰਨਾਲਾ ਰਾਈਸ ਮਿੱਲਰ ਆਰਗੇਨਾਈਜੇਸ਼ਨ ਵੱਲੋਂ ਸਾਰੇ ਚੌਲ ਮਿੱਲ ਮਾਲਕਾਂ ਨੇ ਆਪਣੀਆਂ ਚੌਲ ਮਿੱਲਾਂ ਨੂੰ ਤਾਲੇ ਲਗਾ ਕੇ ਮਿੱਲਾਂ ਦੀਆਂ ਚਾਬੀਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪ ਦਿੱਤੀਆਂ ਸੀ। ਇਸ ਤੋਂ ਬਾਅਦ ਸ਼ੈਲਰ ਮਾਲਕਾਂ ਨੇ ਡੀਸੀ ਬਰਨਾਲਾ ਨੂੰ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ ਸੀ। ਉੱਥੇ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਆਪਣੀ ਹੜਤਾਲ ਜਾਰੀ ਰੱਖਣਗੇ।


ਇਹ ਵੀ ਪੜ੍ਹੋ: Sangrur News: ਸੈਲਰ ਮਾਲਕਾਂ ਦੀ ਹੜਤਾਲ ਮੰਡੀਆਂ ਵਿੱਚ ਲੱਗੇ ਬੋਰੀਆਂ ਦੇ ਅੰਬਾਰ, ਅਜੇ ਹੋਰ ਵਿਗੜੇਗੀ ਹਾਲਤ ?


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।