ਪਿੰਡਾਂ ਦੋ ਲੋਕਾਂ ਨੇ ਕੋਰੋਨਾ ਜੰਗ ਜਿੱਤਣ ਲਈ ਖੁਦ ਹੀ ਚੁੱਕਿਆ ਬੀੜਾ, ਹੁਣ ਇਸ ਤਰ੍ਹਾਂ ਹੋਏ ਲਾਮਬੰਦ
ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇਵਾਲ ਦੀ ਪੰਚਾਇਤ ਤੇ ਪਿੰਡ ਦੇ ਨੌਜਵਾਨਾਂ ਵੱਲੋਂ ਠੀਕਰੀ ਪਹਿਰੇ ਲਾਉਣ ਦੀ ਮੁਹਿੰਮ ਚਲਾਈ ਗਈ ਹੈ। ਪਿੰਡ ਦੇ ਸਾਰੇ ਰਾਹਾਂ 'ਤੇ ਨੌਜਵਾਨਾਂ ਵੱਲੋਂ ਠੀਕਰੀ ਪਹਿਰਾ ਲਗਾਇਆ ਜਾਂਦਾ ਹੈ ਤੇ ਬਾਹਰੋਂ ਆਉਣ ਵਾਲੇ ਹਰ ਇੱਕ ਵਿਅਕਤੀ ਦੀ ਚੈਕਿੰਗ ਕੀਤੀ ਜਾਂਦੀ ਹੈ।
ਬਰਨਾਲਾ: ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਰੋਕਣ ਲਈ ਤੇ ਦੂਜੀ ਲਹਿਰ ਦੀ ਚੇਨ ਤੋੜਨ ਲਈ ਪੰਜਾਬ ਦੇ ਪਿੰਡਾਂ ਦੇ ਲੋਕ ਵੀ ਹੁਣ ਲਾਮਬੰਦ ਹੋਣੇ ਸ਼ੁਰੂ ਹੋ ਗਏ ਹਨ। ਪਿੰਡਾਂ ਦੇ ਲੋਕਾਂ ਵੱਲੋਂ ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾ ਕੇ ਦਿਨ ਰਾਤ ਬਾਹਰੋਂ ਆਉਣ ਵਾਲੇ ਵਿਅਕਤੀਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤੇ ਉਨ੍ਹਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤਹਿਤ ਮਾਸਕ ਤੇ ਸੈਨੀਟਾਈਜ਼ਰ ਵੀ ਵੰਡੇ ਜਾ ਰਹੇ ਹਨ।
ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇਵਾਲ ਦੀ ਪੰਚਾਇਤ ਤੇ ਪਿੰਡ ਦੇ ਨੌਜਵਾਨਾਂ ਵੱਲੋਂ ਠੀਕਰੀ ਪਹਿਰੇ ਲਾਉਣ ਦੀ ਮੁਹਿੰਮ ਚਲਾਈ ਗਈ ਹੈ। ਪਿੰਡ ਦੇ ਸਾਰੇ ਰਾਹਾਂ 'ਤੇ ਨੌਜਵਾਨਾਂ ਵੱਲੋਂ ਠੀਕਰੀ ਪਹਿਰਾ ਲਗਾਇਆ ਜਾਂਦਾ ਹੈ ਤੇ ਬਾਹਰੋਂ ਆਉਣ ਵਾਲੇ ਹਰ ਇੱਕ ਵਿਅਕਤੀ ਦੀ ਚੈਕਿੰਗ ਕੀਤੀ ਜਾਂਦੀ ਹੈ। ਪਿੰਡ ਵਿੱਚ ਇੱਕ ਲੋਕਲ ਐਂਬੂਲੈਂਸ ਵੀ ਰੱਖੀ ਗਈ ਹੈ ਜੇਕਰ ਕਿਸੇ ਨੂੰ ਵੀ ਲੋੜ ਪੈਂਦੀ ਹੈ ਐਮਰਜੈਂਸੀ ਵਾਸਤੇ ਮਰੀਜ਼ ਨੂੰ ਐਂਬੂਲੈਂਸ ਰਾਹੀਂ ਨੇੜੇ ਦੇ ਹਸਪਤਾਲ ਪਹੁੰਚਾਇਆ ਜਾਂਦਾ ਹੈ।
ਜੇਕਰ ਪਿੰਡਾਂ ਦੀਆਂ ਸੱਥਾਂ ਦੀ ਗੱਲ ਕੀਤੀ ਜਾਵੇ ਤਾਂ ਬਿਲਕੁਲ ਸੱਥਾਂ ਵਿੱਚ ਸੁੰਨ ਪਸਰੀ ਹੋਈ ਹੈ ਤੇ ਪੰਚਾਇਤ ਵੱਲੋਂ ਵਾਰ ਵਾਰ ਅਨਾਊਂਸਮੈਂਟ ਵੀ ਕੀਤੀ ਜਾਂਦੀ ਹੈ ਤੇ ਬਾਹਰੋਂ ਆਉਣ ਵਾਲੇ ਵਿਅਕਤੀਆਂ 'ਤੇ ਤਿੱਖੀ ਨਜ਼ਰ ਰੱਖੀ ਜਾਂਦੀ ਹੈ। ਪਿੰਡ ਦੇ ਸਰਪੰਚ ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਪਿੰਡ ਦੇ ਲੋਕ ਸਿਹਤ ਵਿਭਾਗ, ਸਿਵਲ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।
ਪਿੰਡ ਵਾਸੀਆਂ ਤੇ ਬਾਹਰੋਂ ਆਉਣ ਜਾਣ ਵਾਲਿਆਂ ਵੱਲੋਂ ਵੀ ਇਸ ਮੁਹਿੰਮ ਵਿੱਚ ਵਿਸੇਸ਼ ਤੌਰ 'ਤੇ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਜਿੰਨਾ ਚਿਰ ਇਸ ਦੂਜੀ ਲਹਿਰ ਕੋਰੋਨਾ ਮਹਾਂਮਾਰੀ ਦੀ ਚੈਨ ਨਹੀਂ ਟੁੱਟਦੀ ਤਾਂ ਲੋਕ ਬਿਨਾਂ ਮਤਲਬ ਤੋਂ ਘਰਾਂ ਤੋਂ ਬਾਹਰ ਨਾ ਨਿਕਲਣ। ਸਰਕਾਰ ਤੇ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਦੱਸਿਆ ਕਿ ਸਿਫਟਾਂ ਤਹਿਤ ਚੌਵੀ ਘੰਟੇ ਲਈ ਪਿੰਡ ਵਿੱਚ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ।