ਪੜਚੋਲ ਕਰੋ
ਬਰਨਾਲਾ 'ਚ ਅੱਜ ਠੇਕਾ ਮੁਲਾਜ਼ਮਾਂ ਦਾ ਹੱਲਾ ਬੋਲ, ਸਿੱਖਿਆ ਮੰਤਰੀ ਦੀ ਕੋਠੀ ਤੱਕ ਹੋਵੇਗਾ ਪੈਦਲ ਮਾਰਚ
ਬਰਨਾਲਾ: ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਦਾ ਘਿਰਾਓ ਕਰਕੇ ਰੋਸ ਮਾਰਚ ਕੀਤਾ ਜਾਵੇਗਾ।

ਠੇਕਾ ਮੁਲਾਜ਼ਮ (ਸੰਕੇਤਕ ਤਸਵੀਰ)
ਬਰਨਾਲਾ: ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਰੋਸ ਮਾਰਚ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਦਫ਼ਤਰ ਤੋਂ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਤੱਕ ਪੈਦਲ ਮਾਰਚ ਕੱਢਣ ਦਾ ਪ੍ਰੋਗਰਾਨ ਉਲੀਕਿਆ ਗਿਆ ਹੈ ਅਤੇ ਸਿੱਖਿਆ ਮੰਤਰੀ ਦੀ ਕੋਠੀ ਬਾਹਰ ਅਰਥੀ ਫੂਕ ਮੁਜਾਹਰਾ ਕੀਤਾ ਜਾਵੇਗਾ । ਸਵੇਰੇ 10:00 ਵਜੇ ਮੁਲਾਜ਼ਮ ਯੂਨੀਅਨ ਦਾ ਇਹ ਪੈਦਲ ਮਾਰਚ ਸ਼ੁਰੂ ਹੋਵੇਗਾ। ਜਿਸ 'ਚ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਤੇ ਵਰਕਰ ਸ਼ਾਮਲ ਹੋਣਗੇ। ਦਸ ਦਈਏ ਕਿ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਇਹ ਮੁਲਾਜ਼ਮ ਸੰਘਰਸ਼ ਦੀ ਰਾਹ 'ਤੇ ਹਨ।
ਟ੍ਰੈਂਡਿੰਗ ਟੌਪਿਕ


















