Punjab news: ਏਜੰਟ ਦੀ ਠੱਗੀ ਦਾ ਸ਼ਿਕਾਰ ਹੋਈ ਮਹਿਲਾ, ਵੀਡੀਓ ਜਾਰੀ ਕਰਕੇ ਮੰਗੀ ਮਦਦ, ਕਿਹਾ - ਕੀਤਾ ਜਾ ਰਿਹਾ ਤੰਗ...
Barnala: ਬਰਨਾਲਾ ਦੇ ਕਸਬਾ ਭਦੌੜ ਦੀ ਰਹਿਣ ਵਾਲੀ ਇੱਕ ਮਹਿਲਾ ਨੂੰ ਟ੍ਰੈਵਲ ਏਜੰਟ ਵਲੋਂ ਓਮਾਨ ਵਿੱਚ ਬੰਦੀ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
Barnala: ਬਰਨਾਲਾ ਦੇ ਕਸਬਾ ਭਦੌੜ ਦੀ ਰਹਿਣ ਵਾਲੀ ਇੱਕ ਮਹਿਲਾ ਨੂੰ ਟ੍ਰੈਵਲ ਏਜੰਟ ਵਲੋਂ ਓਮਾਨ ਵਿੱਚ ਬੰਦੀ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਉੱਥੇ ਹੀ ਮਹਿਲੇ ਦੇ ਪਰਿਵਾਰ ਵਾਲੇ ਮੋਦੀ ਸਰਕਾਰ ਅਤੇ ਸਾਂਸਦ ਸਿਮਰਨਜੀਤ ਸਿੰਘ ਮਾਨ ਤੋਂ ਮੰਗ ਕਰ ਰਹੇ ਹਨ ਕਿ ਛੇਤੀ ਤੋਂ ਛੇਤੀ ਓਮਾਨ ਵਿੱਚ ਫਸੀ ਮਹਿਲਾ ਨੂੰ ਵਾਪਸ ਲਿਆਂਦਾ ਜਾਵੇ।
ਇਸ ਦੇ ਨਾਲ ਹੀ ਪੀੜਤ ਮਹਿਲਾ ਪਰਮਜੀਤ ਕੌਰ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਪੀੜਤ ਮਹਿਲਾ ਦੱਸ ਰਹੀ ਹੈ ਕਿ ਉਸ ਨੂੰ ਖਾਣ ਲਈ ਖਾਣਾ ਅਤੇ ਪੀਣ ਲਈ ਪਾਣੀ ਵੀ ਨਹੀਂ ਦਿੱਤਾ ਜਾ ਰਿਹਾ ਅਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਮਹਿਲਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਨੂੰਹ ਨੂੰ ਕੁਝ ਟਰੈਵਲ ਏਜੰਟਾਂ ਨੇ ਵੱਧ ਪੈਸੇ ਕਮਾਉਣ ਦਾ ਲਾਲਚ ਦੇ ਕੇ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ, ਜਿਸ ਤੋਂ ਬਾਅਦ ਉਕਤ ਟਰੈਵਲ ਏਜੰਟ ਨੇ ਉਨ੍ਹਾਂ ਦੀ ਨੂੰਹ ਨੂੰ ਧੋਖੇ ਨਾਲ ਓਮਾਨ 'ਚ ਕੈਦ ਕਰ ਲਿਆ।
ਉਨ੍ਹਾਂ ਦੱਸਿਆ ਕਿ ਪੀੜਤ ਮਹਿਲਾ ਪਰਮਜੀਤ ਕੌਰ ਦੇ ਚਾਰ ਛੋਟੇ-ਛੋਟੇ ਬੱਚੇ ਹਨ ਅਤੇ ਉਹ ਇਕੱਲੀ ਹੀ ਇਨ੍ਹਾਂ ਬੱਚਿਆਂ ਦਾ ਪਾਲਣ ਪੋਸ਼ਣ ਕਰਦੀ ਸੀ ਅਤੇ ਹੁਣ ਉਸ ਦੇ ਬੱਚਿਆਂ ਦਾ ਪੇਟ ਭਰਨ ਵਾਲਾ ਕੋਈ ਨਹੀਂ ਹੈ, ਇਸ ਲਈ ਪਰਮਜੀਤ ਕੌਰ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਂਦਾ ਜਾਵੇ।
ਇਹ ਵੀ ਪੜ੍ਹੋ: Ludhiana News: ਪੰਜਾਬ ਦੇ 5 ਕਿਸਾਨਾਂ ਨੇ ਕੀਤਾ ਕਮਾਲ, ਇਨ੍ਹਾਂ 'ਚ ਇੱਕ ਮਹਿਲਾ ਵੀ ਸ਼ਾਮਲ, ਪੀਏਯੂ ਵੱਲੋਂ ਕੀਤਾ ਜਾਏਗਾ ਸਨਮਾਨ
ਇਸ ਤੋਂ ਇਲਾਵਾ ਇਸ ਪੂਰੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਓਂਕਾਰ ਸਿੰਘ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਣਕਾਰੀ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਦੇ ਦਿੱਤੀ ਗਈ ਹੈ ਅਤੇ ਸਿਮਰਨਜੀਤ ਸਿੰਘ ਮਾਨ ਵੱਲੋਂ ਭਾਰਤੀ ਅੰਬੈਸੀ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪੀੜਤ ਔਰਤ ਕੋਲ ਪਾਸਪੋਰਟ ਨਹੀਂ ਹੈ ਅਤੇ ਉਸ ਦਾ ਪਾਸਪੋਰਟ ਓਮਾਨ ਦੇ ਲੋਕਾਂ ਨੇ ਜ਼ਬਤ ਕਰ ਲਿਆ ਹੈ।
ਇਸ ਮਾਮਲੇ 'ਤੇ ਭਾਰਤੀ ਦੂਤਘਰ ਦਾ ਕਹਿਣਾ ਹੈ ਕਿ ਜਦੋਂ ਤੱਕ ਔਰਤ ਕੋਲ ਪਾਸਪੋਰਟ ਨਹੀਂ ਹੋਵੇਗਾ, ਉਦੋਂ ਤੱਕ ਅਸੀਂ ਉਸ ਨੂੰ ਉੱਥੋਂ ਨਹੀਂ ਕੱਢ ਸਕਦੇ ਹਾਂ। ਨਵਾਂ ਪਾਸਪੋਰਟ ਬਣਾਉਣ ਦੀ ਪ੍ਰਕਿਰਿਆ ਵਿਚ ਲਈ ਘੱਟੋ-ਘੱਟ 3 ਤੋਂ 6 ਮਹੀਨੇ ਦਾ ਸਮਾਂ ਲੱਗੇਗਾ। ਇਸ ਲਈ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਛੇਤੀ ਹੀ ਮਹਿਲਾ ਨੂੰ ਸੁਰੱਖਿਅਤ ਘਰ ਆਪਣੇ ਮੁਲਕ ਵਾਪਸ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ: Agriculture News: ਘੱਟ ਲਾਗਤ 'ਤੇ ਬੰਪਰ ਮੁਨਾਫਾ ਪ੍ਰਾਪਤ ਕਰਨ ਲਈ ਅੱਜ ਹੀ ਸ਼ੁਰੂ ਕਰੋ ਨਿੰਬੂ ਦੀ ਖੇਤੀ