Punjab News: ਰੋਜ਼ੀ-ਰੋਟੀ ਤੇ ਚੰਗੇ ਭਵਿੱਖ ਦੀ ਉਮੀਦ ਵਿੱਚ ਆਪਣਾ ਪਰਿਵਾਰ ਤੇ ਪਿੰਡ ਛੱਡ ਕੇ ਜਾ ਰਹੇ ਨੌਜਵਾਨਾਂ ਦੀਆਂ ਵਿਦੇਸ਼ਾਂ ਵਿੱਚ ਹੋ ਰਹੀਆਂ ਮੌਤਾਂ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਬਰਨਾਲਾ ਦੇ ਪਿੰਡ ਜਗਜੀਤ ਪੁਰਾ ਦੇ ਨੌਜਵਾਨ ਜਗਤਾਰ ਸਿੰਘ ਦੀ ਇਲਗੈਂਡ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਜੋ ਕਿ 11 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ।
28 ਲੱਖ ਦਾ ਕਰਜ਼ਾ ਚੁੱਕ ਕੇ ਗਿਆ ਸੀ ਵਿਦੇਸ਼
ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਬਜ਼ੁਰਗ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਜਗਤਾਰ ਸਿੰਘ ਰੋਜ਼ੀ-ਰੋਟੀ ਦੀ ਭਾਲ ਵਿੱਚ ਇੰਗਲੈਂਡ ਗਿਆ ਸੀ। ਇਸ ਮੌਕੇ ਘਰ ਵਿੱਚ ਤੰਗੀ ਹੋਣ ਕਰਕੇ ਉਸ ਨੇ ਆਪਣੇ ਦੋਸਤਾਂ, ਰਿਸ਼ਤੇਦਾਰਾਂ ਤੋਂ 28 ਲੱਖ ਦਾ ਕਰਜ਼ਾ ਲਿਆ ਸੀ ਜਿਸ ਨੂੰ ਲਾ ਕੇ ਉਹ ਵਿਦੇਸ਼ ਦੀ ਧਰਤੀ ਉੱਤੇ ਸੁਨਿਹਰੀ ਭਵਿੱਖ ਲਈ ਗਿਆ ਸੀ ਪਰ ਉਸ ਦੀ ਬੇਵਕਤੀ ਮੌਤ ਨਾਲ ਉਨ੍ਹਾਂ ਦਾ ਸਭ ਕੁਝ ਬਰਬਾਦ ਹੋ ਗਿਆ।
ਇਗਲੈਂਡ ਵਿੱਚ ਕੀਤਾ ਜਾਵੇਗਾ ਅੰਤਿਮ ਸਸਕਾਰ
ਜਗਤਾਰ ਸਿੰਘ ਇੰਗਲੈਂਡ ਵਿੱਚ ਇੱਕ ਸਟੋਰ ਵਿੱਚ ਕੰਮ ਕਰਦਾ ਸੀ, ਸਟੋਰ ਵਿੱਚ ਕੰਮ ਕਰਦੇ ਸਮੇਂ ਦਿਮਾਗੀ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰ ਇੰਨਾ ਬੇਵੱਸ ਹੈ ਕਿ ਉਹ ਉਸ ਦੀ ਲਾਸ਼ ਨੂੰ ਪੰਜਾਬ ਲਿਆਉਣ ਤੋਂ ਵੀ ਅਸਮਰੱਥ ਹੈ। ਇਸ ਲਈ ਮ੍ਰਿਤਕ ਜਗਤਾਰ ਸਿੰਘ ਦਾ ਅੰਤਿਮ ਸਸਕਾਰ ਇੰਗਲੈਂਡ ਦੀਆਂ ਐਨ.ਆਰ.ਆਈ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਇੰਗਲੈਂਡ ਵਿਖੇ ਕੀਤਾ ਜਾਵੇਗਾ।
ਪੰਜਾਬ ਸਰਕਾਰ ਤੋਂ ਆਰਥਿਕ ਮਦਦ ਦੀ ਲਾਈ ਗੁਹਾਰ
ਇਸ ਮੌਕੇ ਪੀੜਤ ਪਰਿਵਾਰ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਆਰਥਿਕ ਮਦਦ ਕਰਨ ਅਤੇ ਬਜ਼ੁਰਗ ਮਾਪਿਆਂ 'ਤੇ 28 ਲੱਖ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ ਕੀਤੀ ਹੈ| ਪਰਿਵਾਰ ਵਾਲਿਆਂ ਨੇ 28 ਲੱਖ ਖ਼ਰਚਕੇ ਪੁੱਤ ਨੂੰ ਵਿਦੇਸ਼ ਭੇਜਿਆ ਸੀ ਇਸ ਲਈ ਹੁਣ ਪੀੜਤ ਪਰਿਵਾਰ ਨੇ ਸਰਕਾਰ ਤੋਂ ਆਰਥਿਕ ਮਦਦ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।