ਪੜਚੋਲ ਕਰੋ
Advertisement
Barnala News: ਬਸੰਤ ਪੰਚਮੀ ਦੇ ਮੱਦੇਨਜ਼ਰ ਪਤੰਗ ਤੇ ਡੋਰ ਨਾਲ ਸਜੀਆਂ ਦੁਕਾਨਾਂ, ਸਖ਼ਤੀ ਦੇ ਬਾਵਜੂਦ ਵਿਕ ਰਹੀ ਚਾਈਨਾ ਡੋਰ
Barnala News : ਬਸੰਤ ਪੰਚਮੀ ਦਾ ਤਿਉਹਾਰ ਨੇੜੇ ਆ ਰਿਹਾ ਹੈ, ਜਿਸ ਕਾਰਨ ਬਾਜ਼ਾਰਾਂ ਵਿੱਚ ਦੁਕਾਨਾਂ ਪਤੰਗਾਂ ਅਤੇ ਡੋਰ ਨਾਲ ਸੱਜ ਗਈਆਂ ਹਨ ਪਰ ਚਾਈਨਾ ਡੋਰ ਤਿਉਹਾਰ ਦੇ ਰੰਗਾਂ ਨੂੰ ਫਿੱਕਾ ਕਰਨ ਦਾ ਕੰਮ ਕਰ ਰਹੀ ਹੈ। ਚਾਈਨਾ ਡੋਰ ਨਾਲ ਰੋਜ਼ਾਨਾ ਆਮ ਲੋਕ ਤੇ ਪੰਛੀ ਪ੍ਰਭਾਵਿਤਹੋ ਰਹੇ ਹਨ।
Barnala News : ਬਸੰਤ ਪੰਚਮੀ ਦਾ ਤਿਉਹਾਰ ਨੇੜੇ ਆ ਰਿਹਾ ਹੈ, ਜਿਸ ਕਾਰਨ ਬਾਜ਼ਾਰਾਂ ਵਿੱਚ ਦੁਕਾਨਾਂ ਪਤੰਗਾਂ ਅਤੇ ਡੋਰ ਨਾਲ ਸੱਜ ਗਈਆਂ ਹਨ ਪਰ ਚਾਈਨਾ ਡੋਰ ਤਿਉਹਾਰ ਦੇ ਰੰਗਾਂ ਨੂੰ ਫਿੱਕਾ ਕਰਨ ਦਾ ਕੰਮ ਕਰ ਰਹੀ ਹੈ। ਚਾਈਨਾ ਡੋਰ ਨਾਲ ਰੋਜ਼ਾਨਾ ਆਮ ਲੋਕ ਤੇ ਪੰਛੀ ਪ੍ਰਭਾਵਿਤਹੋ ਰਹੇ ਹਨ। ਬਰਨਾਲਾ ਵਿੱਚ ਡੀਸੀ ਬਰਨਾਲਾ ਦੇ ਪੀਏ ਦਾ ਪੁੱਤਰ ਵੀ ਚਾਈਨਾ ਡੋਰ ਦਾ ਸ਼ਿਕਾਰ ਹੋ ਗਿਆ ਹੈ ਅਤੇ ਗਰਦਨ ਅਤੇ ਹੱਥ ਵਿੱਚ ਚਾਈਨਾ ਡੋਰ ਫਿਰਨ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ ਹੈ।
ਉੱਥੇ ਹੀ ਤਿਉਹਾਰ ਦੇ ਮੱਦੇਨਜ਼ਰ ਬਰਨਾਲਾ ਪ੍ਰਸ਼ਾਸਨ ਨੇ ਚਾਈਨਾ ਡੋਰ ਸਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਬਰਨਾਲਾ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਸੇਵੀ ਲੋਕਾਂ ਨੂੰ ਚਾਈਨਾ ਡੋਰ ਨਾ ਖਰੀਦਣ ਦੀ ਅਪੀਲ ਕਰ ਰਹੇ ਹਨ। ਇਸ ਦੇ ਨਾਲ ਹੀ ਬਰਨਾਲਾ ਵਿੱਚ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਬਰਨਾਲਾ ਪੁਲਿਸ ਸਖਤ ਹੋ ਗਈ ਹੈ ਅਤੇ ਪੁਲਿਸ ਵੱਲੋਂ 11 ਪਰਚੇ ਦਰਜ ਕੀਤੇ ਗਏ ਹਨ ਜਦਕਿ ਐੱਸਐੱਸਪੀ ਬਰਨਾਲਾ ਨੇ ਚਾਈਨਾ ਡੋਰ ਤੋਂ ਪਤੰਗ ਉਡਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕਹੀ ਹੈ।
ਇਸ ਸਬੰਧੀ ਚਾਈਨਾ ਡੋਰ ਨਾਲ ਜ਼ਖਮੀ ਹੋਏ ਡੀਸੀ ਬਰਨਾਲਾ ਦੇ ਪੀਏ ਦੇ ਪੁੱਤਰ ਨੇ ਦੱਸਿਆ ਕਿ ਕੱਲ੍ਹ ਉਹ ਬਾਜ਼ਾਰ ਤੋਂ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਓਵਰਬ੍ਰਿਜ ’ਤੇ ਚਾਈਨਾ ਡੋਰ ਉਸ ਦੇ ਗਲੇ ਵਿੱਚ ਫਸ ਗਈ। ਜਿਸ ਕਾਰਨ ਉਸ ਦੇ ਹੱਥ ਅਤੇ ਗਰਦਨ 'ਤੇ ਵੱਡਾ ਕੱਟ ਲੱਗ ਗਿਆ। ਜਿਸ ਕਾਰਨ ਉਸ ਦੀ ਗਰਦਨ ਅਤੇ ਉਂਗਲਾਂ 'ਤੇ ਕਈ ਟਾਂਕੇ ਲਗਾਉਣੇ ਪਏ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਚਾਈਨਾ ਡੋਰ ਨੂੰ ਬੰਦ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਇਹ ਡੋਰ ਉਦੋਂ ਤੱਕ ਬੰਦ ਨਹੀਂ ਹੋ ਸਕਦੀ , ਜਦੋਂ ਤੱਕ ਆਮ ਲੋਕ ਸਹਿਯੋਗ ਨਹੀਂ ਦਿੰਦੇ। ਇਸ ਕਾਰਨ ਲੋਕਾਂ ਨੂੰ ਚਾਈਨਾ ਡੋਰ ਨਹੀਂ ਖਰੀਦਣੀ ਚਾਹੀਦੀ।
ਦੁਕਾਨਦਾਰ ਪ੍ਰਿੰਸ ਕੁਮਾਰ, ਜੋ ਕਿ ਪਿਛਲੇ 15 ਸਾਲਾਂ ਤੋਂ ਪਤੰਗ ਅਤੇ ਤਾਰਾਂ ਦਾ ਕੰਮ ਕਰ ਰਹੇ ਹਨ, ਨੇ ਦੱਸਿਆ ਕਿ ਉਨ੍ਹਾਂ ਦਾ ਕਾਰੋਬਾਰ ਲੰਬੇ ਸਮੇਂ ਤੋਂ ਮੱਠਾ ਚੱਲ ਰਿਹਾ ਹੈ ਕਿਉਂਕਿ ਬਜ਼ਾਰ ਵਿੱਚ ਚਾਈਨਾ ਡੋਰ ਵਿਕਣ ਨਾਲ ਉਹਨਾਂ ਦਾ ਡੋਰ ਨਹੀਂ ਵਿਕਦਾ। ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਬੰਧੀ ਸਖ਼ਤ ਕਾਰਵਾਈ ਕੀਤੀ ਹੈ ਪਰ ਫਿਰ ਵੀ ਕੁਝ ਲੋਕ ਸ਼ਰੇਆਮ ਚਾਈਨਾ ਡੋਰ ਵੇਚ ਰਹੇ ਹਨ। ਜਿਸ ਕਾਰਨ ਨਿੱਤ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਹੀ ਡੀਸੀ ਬਰਨਾਲਾ ਦੇ ਪੀਏ ਪੁੱਤਰ ਨੂੰ ਓਵਰਬ੍ਰਿਜ ’ਤੇ ਚਾਈਨਾ ਡੋਰ ਨੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। ਇਸ ਮੌਕੇ ਸ਼ਹਿਰ ਦੇ ਵਸਨੀਕ ਤੇਜਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਮੇਂ ਚਾਈਨਾ ਡੋਰ ਨਹੀਂ ਹੁੰਦਾ ਸੀ ਅਤੇ ਲੋਕ ਸਾਧਾਰਨ ਧਾਗੇ ਨਾਲ ਪਤੰਗ ਉਡਾਉਂਦੇ ਸਨ। ਹੁਣ ਜਦੋਂ ਤਿਉਹਾਰਾਂ ਦਾ ਸੀਜ਼ਨ ਆ ਗਿਆ ਹੈ ਤਾਂ ਆਮ ਲੋਕਾਂ ਨੂੰ ਪ੍ਰਸ਼ਾਸਨ ਦਾ ਸਾਥ ਦੇ ਕੇ ਚਾਈਨਾ ਡੋਰ ਨਹੀਂ ਖਰੀਦਣੀ ਚਾਹੀਦੀ।
ਇਹ ਵੀ ਪੜ੍ਹੋ : ਹਾਈਕੋਰਟ ਦਾ ਫੈਸਲਾ ਆਉਣ ਤੋਂ ਪਹਿਲਾਂ ਹੀ ਸੀਐਮ ਮਾਨ ਬੰਦ ਕੀਤੀ ਸ਼ਰਾਬ ਫੈਕਟਰੀ, ਹੁਣ ਕਾਨੂੰਨੀ ਉਲਝਣ 'ਚ ਉਲਝ ਸਕਦਾ ਫੈਸਲਾ
ਇਸ ਸਬੰਧੀ ਏ.ਡੀ.ਸੀ ਬਰਨਾਲਾ ਲਵਜੀਤ ਕਲਸੀ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਚਾਈਨਾ ਡੋਰ ਨਾਲ ਕਈ ਹਾਦਸੇ ਵਾਪਰ ਰਹੇ ਹਨ ਅਤੇ ਇਸ ਭਿਆਨਕ ਚਾਈਨਾ ਡੋਰ ਕਾਰਨ ਪੰਛੀ ਜ਼ਖਮੀ ਹੋ ਰਹੇ ਹਨ, ਜਿਸ ਕਾਰਨ ਸਾਨੂੰ ਇਸ ਭਿਆਨਕ ਚਾਈਨਾ ਡੋਰ ਦਾ ਬਾਈਕਾਟ ਕਰਨਾ ਚਾਹੀਦਾ ਹੈ। ਉਨ੍ਹਾਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਚਾਈਨਾ ਡੋਰ ਨਾ ਖਰੀਦਣ ਅਤੇ ਬਾਜ਼ਾਰ ਵਿੱਚ ਉਪਲਬਧ ਹੋਰ ਆਮ ਡੋਰ ਦੀ ਵਰਤੋਂ ਕਰਨ।
ਇਸ ਸਬੰਧੀ ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਡੀਸੀ ਬਰਨਾਲਾ ਵੱਲੋਂ ਚਾਈਨਾ ਡੋਰ ’ਤੇ ਬਕਾਇਦਾ ਪਾਬੰਦੀ ਲਗਾਈ ਗਈ ਹੈ। ਜਿਸ ਕਾਰਨ ਚਾਈਨਾ ਡੋਰ ਵੇਚਣ ਸਬੰਧੀ 11 ਪਰਚੇ ਦਰਜ ਕਰਕੇ 13 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਇਸ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement