Batala News : ਗੁਰਦਾਸਪੁਰ ਦੇ ਬਟਾਲਾ ਨੇੜਲੇ ਪਿੰਡ ਕਸਤੀਵਾਲ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪਿੰਡ ਦੇ ਰਹਿਣ ਵਾਲੇ 50 ਸਾਲਾ ਬਿਕਰਮਜੀਤ ਸਿੰਘ ਰਹੱਸਮਈ ਢੰਗ ਨਾਲ ਲਾਪਤਾ ਹੋ ਗਏ। ਉਨ੍ਹਾਂ ਦੀਆਂ ਚੱਪਲਾਂ ਘਰ ਤੋਂ ਕੁਝ ਦੂਰੀ 'ਤੇ ਸੜਕ ਕਿਨਾਰੇ ਮਿਲੀਆਂ, ਜਿਸ ਕਾਰਨ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਅਗਵਾ ਹੋਣ ਦਾ ਸ਼ੱਕ ਜਤਾਇਆ ਹੈ।

Continues below advertisement

ਬਿਕਰਮਜੀਤ ਸਿੰਘ ਦੀ ਪਤਨੀ ਰਾਜਵੰਤ ਕੌਰ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਸਵੇਰੇ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਗਈ ਸੀ। ਜਦੋਂ ਉਹ ਉੱਥੇ ਪਹੁੰਚੀ ਤਾਂ ਉਸ ਨੇ ਦੇਖਿਆ ਕਿ ਉਸ ਦੇ ਪਤੀ ਗੁਰਦੁਆਰਾ ਨਹੀਂ ਪਹੁੰਚੇ ਸਨ। ਇਸ ਤੋਂ ਬਾਅਦ ਉਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਪਿੰਡ ਦੇ ਕੁਝ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਸੜਕ 'ਤੇ ਚੱਪਲਾਂ ਪਈਆਂ ਹੋਈਆਂ ਹਨ। ਜਦੋਂ ਰਾਜਵੰਤ ਕੌਰ ਨੇ ਉੱਥੇ ਜਾ ਕੇ ਵੇਖਿਆ ਤਾਂ ਉਹ ਚੱਪਲਾਂ ਉਨ੍ਹਾਂ ਦੇ ਪਤੀ ਬਿਕਰਮਜੀਤ ਸਿੰਘ ਦੀਆਂ ਹੀ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ।

Continues below advertisement

ਪੁਲਿਸ ਨੇ ਦਰਜ ਕੀਤੇ ਬਿਆਨ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ। ਰਾਜਵੰਤ ਕੌਰ ਮੁਤਾਬਕ ਪੁਲਿਸ ਨੇ ਉਨ੍ਹਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਜਲਦ ਹੀ ਮਾਮਲੇ ਦੀ ਜਾਂਚ ਕਰਕੇ ਬਿਕਰਮਜੀਤ ਸਿੰਘ ਨੂੰ ਲੱਭਣ ਦਾ ਭਰੋਸਾ ਦਿੱਤਾ ਹੈ।

ਪਿੰਡ ਦੇ ਗ੍ਰੰਥੀ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਕਿਹਾ ਕਿ ਜਿਸ ਤਰੀਕੇ ਨਾਲ ਬਿਕਰਮਜੀਤ ਸਿੰਘ ਦੀਆਂ ਚੱਪਲਾਂ ਸੜਕ 'ਤੇ ਮਿਲੇ ਹਨ, ਉਸ ਤੋਂ ਇਹ ਸ਼ੱਕ ਹੋਰ ਗਹਿਰਾ ਹੋ ਗਿਆ ਹੈ ਕਿ ਉਨ੍ਹਾਂ ਨੂੰ ਜ਼ਬਰਦਸਤੀ ਅਗਵਾ ਕੀਤਾ ਗਿਆ ਹੋ ਸਕਦਾ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਕੇ ਬਿਕਰਮਜੀਤ ਸਿੰਘ ਨੂੰ ਜਲਦੀ ਤੋਂ ਜਲਦੀ ਲੱਭਿਆ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।