ਗੁਰਦਾਸਪੁਰ: ਬਟਾਲਾ ਬਲਾਸਟ ਮਗਰੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਤੇ ਸਿਮਰਜੀਤ ਬੈਂਸ ਵਿਚਾਲੇ ਵਿਵਾਦ ਚਰਚਾ ਵਿੱਚ ਹੈ। ਬੈਂਸ ਵੱਲੋਂ ਪਿਛਲੇ ਦਿਨਾਂ ਤੋਂ ਡੀਸੀ ਉੱਪਰ ਕਈ ਇਲਜ਼ਾਮ ਲਾਏ ਜਾ ਰਹੇ ਹਨ। ਇਸ ਉੱਪਰ ਡਿਪਟੀ ਕਮਿਸ਼ਨਰ ਵਿਪਲ ਉਜਵਲ ਨੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਇਹ ਇਲਜ਼ਾਮ ਗਲਤ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਉੱਪਰ ਜੋ ਵੀਡੀਓ ਵਾਇਰਲ ਕੀਤੀ ਜਾ ਰਹੀ ਹੈ, ਉਹ ਐਡਿਟ ਕਰਕੇ ਹੀ ਪਾਈ ਗਈ ਹੈ।
ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਤਫਸੀਲ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਸ਼ ਪਛਾਣਨ ਵਿੱਚ ਸਬੰਧਤ ਪਰਿਵਾਰ ਨੂੰ ਮੁਸ਼ਕਲ ਆ ਰਹੀ ਸੀ। ਸਿਮਰਜੀਤ ਬੈਂਸ ਪਰਿਵਾਰ ਨਾਲ ਉਨ੍ਹਾਂ ਕੋਲ ਆਏ। ਇਸ ਤੋਂ ਬਾਅਦ ਜੋ ਕੁਝ ਹੋਇਆ, ਉਹ ਸਾਰਿਆਂ ਦੇ ਸਾਹਮਣੇ ਹੈ। ਉੱਜਵਲ ਨੇ ਬੈਂਸ ਦੇ ਇਲਜ਼ਾਮਾਂ ਬਾਰੇ ਕਿਹਾ ਕਿ ਉਨ੍ਹਾਂ ਨੇ ਕਿਸੇ ਨੂੰ ਵੀ ਬਾਹਰ ਜਾਣ ਲਈ ਨਹੀਂ ਕਿਹਾ ਤੇ ਇਹ ਗਲਤ ਇਲਜ਼ਾਮ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਹ ਅਜਿਹਾ ਕਦੇ ਵੀ ਨਹੀਂ ਕਰ ਸਕਦੇ।
ਉਨ੍ਹਾਂ ਕਿਹਾ ਕਿ ਉਹ ਪਰਿਵਾਰ ਨੂੰ ਲਗਾਤਾਰ ਸਮਝਾ ਰਹੇ ਸੀ। ਬਾਅਦ ਵਿੱਚ ਪਰਿਵਾਰ ਜਿਸ ਲਾਸ਼ ਨੂੰ ਪਛਾਣਨ ਤੋਂ ਇਨਕਾਰ ਕਰ ਰਿਹਾ ਸੀ ਤਾਂ ਉਹੀ ਲਾਸ਼ ਦੀ ਪਛਾਣ ਕਰਕੇ ਲੈ ਗਿਆ। ਇਹ ਪੁੱਛੇ ਜਾਣ 'ਤੇ ਕਿ ਉਨ੍ਹਾਂ ਕੋਲ ਐਸਐਸਪੀ ਮੌਕੇ 'ਤੇ ਮੌਜੂਦ ਸੀ ਤਾਂ ਉਹ ਚੁੱਪ ਕਿਉਂ ਰਹੇ? ਇਸ 'ਤੇ ਉਜਵਲ ਨੇ ਐਸਐਸਪੀ ਦਾ ਬਚਾਅ ਕਰਦਿਆਂ ਕਿਹਾ ਕਿ ਉਸ ਦਿਨ ਸਾਰਿਆਂ ਦਾ ਧਿਆਨ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਪੀੜਤ ਪਰਿਵਾਰਾਂ ਦੀ ਮਦਦ ਕਰਨ ਵਿੱਚ ਲੱਗਾ ਹੋਇਆ ਸੀ।
ਪੂਰੇ ਪੰਜਾਬ ਵਿੱਚ ਹੜਤਾਲ ਬਾਰੇ ਡੀਸੀ ਵਿਪੁਲ ਉਜਵਲ ਨੇ ਕਿਹਾ ਕਿ ਉਹ ਅਜਿਹੀ ਕਿਸੇ ਵੀ ਹੜਤਾਲ ਦਾ ਸਮਰਥਨ ਨਹੀਂ ਕਰਦੇ ਕਿਉਂਕਿ ਇਸ ਨਾਲ ਲੋਕ ਖੱਜਲ-ਖੁਆਰ ਹੁੰਦੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਬਾਰੇ ਉਜਵਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਜੋ ਐਫਆਈਆਰ ਦਰਜ ਹੋਈ ਹੈ, ਉਸ ਬਾਰੇ ਉਹ ਇਹ ਕਹਿਣਾ ਚਾਹੁੰਦੇ ਹਨ ਕਿ ਇਹ ਹੁਣ ਜਾਂਚ ਸ਼ੁਰੂ ਹੋ ਗਈ ਹੈ।
ਵਿਪੁਲ ਉਜਵਲ ਨੇ ਕਿਹਾ ਕਿ ਗੁਰਦਾਸਪੁਰ ਦੇ ਏਡੀਸੀ ਤੇਜਿੰਦਰਪਾਲ ਸਿੰਘ ਸੰਧੂ ਮੈਜਿਸਟ੍ਰੇਟ ਜਾਂਚ ਨੂੰ ਲੀਡ ਕਰ ਰਹੇ ਹਨ। ਇਹ ਸਮਾਂਬੱਧ ਤਫ਼ਤੀਸ਼ 14 ਦਿਨਾਂ ਵਿੱਚ ਮੁਕੰਮਲ ਕਰਕੇ ਰਿਪੋਰਟ ਭੇਜ ਦਿੱਤੀ ਜਾਵੇਗੀ। ਇਸ ਹਾਦਸੇ ਤੋਂ ਬਾਅਦ ਗੁਰਦਾਸਪੁਰ ਵਿੱਚ ਛੇ ਦੇ ਕਰੀਬ ਪਟਾਕਾ ਫੈਕਟਰੀਆਂ ਨੂੰ ਸੀਲ ਕੀਤਾ ਗਿਆ ਹੈ। ਤਿੰਨ ਮੁਕੱਦਮੇ ਦਰਜ ਕੀਤੇ ਗਏ ਹਨ।
ਸਿਮਰਜੀਤ ਬੈਂਸ ਨਾਲ ਉਲਝੇ ਡੀਸੀ ਨੇ ਕੀਤਾ ਵੱਡਾ ਦਾਅਵਾ
ਏਬੀਪੀ ਸਾਂਝਾ
Updated at:
09 Sep 2019 05:27 PM (IST)
ਬਟਾਲਾ ਬਲਾਸਟ ਮਗਰੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਤੇ ਸਿਮਰਜੀਤ ਬੈਂਸ ਵਿਚਾਲੇ ਵਿਵਾਦ ਚਰਚਾ ਵਿੱਚ ਹੈ। ਬੈਂਸ ਵੱਲੋਂ ਪਿਛਲੇ ਦਿਨਾਂ ਤੋਂ ਡੀਸੀ ਉੱਪਰ ਕਈ ਇਲਜ਼ਾਮ ਲਾਏ ਜਾ ਰਹੇ ਹਨ। ਇਸ ਉੱਪਰ ਡਿਪਟੀ ਕਮਿਸ਼ਨਰ ਵਿਪਲ ਉਜਵਲ ਨੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਇਹ ਇਲਜ਼ਾਮ ਗਲਤ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਉੱਪਰ ਜੋ ਵੀਡੀਓ ਵਾਇਰਲ ਕੀਤੀ ਜਾ ਰਹੀ ਹੈ, ਉਹ ਐਡਿਟ ਕਰਕੇ ਹੀ ਪਾਈ ਗਈ ਹੈ।
- - - - - - - - - Advertisement - - - - - - - - -