Punjab Congress: ਹੁਣ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਨੂੰ ਲੈ ਕੇ ਕਾਂਗਰਸ 'ਚ ਛਿੜੀ ਜੰਗ, ਬਾਗੀ ਮੰਤਰੀਆਂ ਦਾ ਕੈਪਟਨ 'ਤੇ ਹਮਲਾ
ਉਧਰ ਪ੍ਰਤਾਪ ਸਿੰਘ ਬਾਜਵਾ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਮਿਲਣ ਮੰਗਲਵਾਰ ਨੂੰ ਸਕੱਤਰੇਤ ਪਹੁੰਚੇ। ਕਾਪੀ ਲੰਬੇ ਸਮੇਂ ਬਾਅਦ ਪ੍ਰਤਾਪ ਸਿੰਘ ਬਾਜਵਾ ਸਕੱਤਰੇਤ ਪਹੁੰਚੇ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Punjab Congress: ਹੁਣ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਪੰਜਾਬ ਕਾਂਗਰਸ ਵਿੱਚ ‘ਜੰਗ’ ਛਿੜ ਗਈ ਹੈ। ਬਾਗੀ ਮੰਤਰੀਆਂ ਨੇ ਇਸ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਬੋਲਿਆ ਹੈ। ਬਾਗ਼ੀ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਉਨ੍ਹਾਂ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਸੀ। ਜਦੋਂ ਮੁੱਖ ਮੰਤਰੀ ਨੇ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਚਿੱਠੀ ਲਿਖਣ 'ਤੇ ਸਵਾਲ ਉਠਾਏ ਤਾਂ ਦੋਵਾਂ ਮੰਤਰੀਆਂ ਬਾਜਵਾ ਤੇ ਰੰਧਾਵਾ ਨੇ ਕੈਪਟਨ ਅਮਰਿੰਦਰ 'ਤੇ ਨਿਸ਼ਾਨਾ ਸਾਧਿਆ। ਮੁੱਖ ਮੰਤਰੀ ਨੂੰ ਸਵਾਲ ਕਰਦਿਆਂ ਉਨ੍ਹਾਂ ਨੇ ਚਿੱਠੀ ਲਿਖਣ ਦਾ ਕਾਰਨ ਸਪੱਸ਼ਟ ਕੀਤਾ।
ਦੋਵਾਂ ਮੰਤਰੀਆਂ ਨੇ ਕੈਪਟਨ ਨੂੰ ਇੱਕ ਹੋਰ ਪੱਤਰ ਲਿਖਿਆ। ਦੋਵਾਂ ਨੇ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਵੱਲੋਂ ਦਿੱਤੇ ਬਿਆਨ 'ਤੇ ਜਵਾਬੀ ਹਮਲਾ ਕੀਤਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਸਰਕਾਰ ਦੇ ਧਿਆਨ ਵਿੱਚ ਸੀ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਪਹਿਲਾਂ ਹੀ ਪੱਤਰ ਲਿਖਿਆ ਸੀ। ਇਸ 'ਤੇ ਚੁਟਕੀ ਲੈਂਦਿਆਂ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਚਿੱਠੀਆਂ ਲਿਖਣੀਆਂ ਪੈਂਦੀਆਂ ਹਨ ਜਿਨ੍ਹਾਂ ਦੀ ਤੁਹਾਡੇ ਤੱਕ ਪਹੁੰਚ ਨਹੀਂ। ਪ੍ਰਤਾਪ ਸਿੰਘ ਬਾਜਵਾ ਇਨ੍ਹਾਂ ਦਿਨਾਂ ਵਿੱਚ ਤੁਹਾਨੂੰ ਬਾਕਾਇਦਾ ਮਿਲਦੇ ਹਨ, ਉਨ੍ਹਾਂ ਨੂੰ ਚਿੱਠੀ ਲਿਖਣ ਦੀ ਕੀ ਲੋੜ ਸੀ।
ਦਰਅਸਲ, ਬਟਾਲਾ ਨੂੰ ਪੰਜਾਬ ਦਾ ਨਵਾਂ ਜ਼ਿਲ੍ਹਾ ਬਣਾਉਣ ਤੋਂ ਪਹਿਲਾਂ ਹੀ ਇਸ ਦਾ ਸਿਹਰਾ ਲੈਣ ਲਈ ਕਾਂਗਰਸੀ ਆਗੂਆਂ ਵਿੱਚ ਮੁਕਾਬਲਾ ਚੱਲ ਰਿਹਾ ਹੈ। ਬਟਾਲਾ ਜ਼ਿਲ੍ਹਾ ਬਣਾਇਆ ਜਾਏਗਾ ਜਾਂ ਨਹੀਂ, ਇਸ ਬਾਰੇ ਫੈਸਲਾ ਅਜੇ ਪੰਜਾਬ ਸਰਕਾਰ ਨੇ ਲੈਣਾ ਹੈ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਵਿਰੋਧੀ ਧੜੇ ਵਿਚਾਲੇ ਜ਼ਬਰਦਸਤ ਟਕਰਾਅ ਚੱਲ ਰਿਹਾ ਹੈ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਬਟਾਲਾ ਸਬੰਧੀ ਮੁੱਖ ਮੰਤਰੀ 'ਤੇ ਪਲਟਵਾਰ ਕੀਤਾ ਹੈ।
ਇਸ ਦੇ ਨਾਲ ਹੀ ਇੱਕ ਦਿਨ ਪਹਿਲਾਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਮੰਤਰੀਆਂ 'ਤੇ ਚੁਟਕੀ ਲੈਂਦਿਆਂ ਕਿਹਾ ਸੀ ਕਿ ਜੇ ਉਹ ਮੇਰੇ ਕੋਲ ਆਉਂਦੇ ਤੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਬਾਰੇ ਗੱਲ ਕਰਦੇ, ਤਾਂ ਮੈਂ ਉਨ੍ਹਾਂ ਨੂੰ ਦੱਸਦਾ ਕਿ ਇਹ ਮਾਮਲਾ ਪਹਿਲਾਂ ਹੀ ਵਿਚਾਰਿਆ ਜਾ ਚੁੱਕਾ ਹੈ ਤੇ ਇਸ ਸਬੰਧੀ ਉਨ੍ਹਾਂ ਨਾਲ ਸਲਾਹ ਮਸ਼ਵਰਾ ਵੀ ਕੀਤਾ ਹੁੰਦਾ।
ਉਧਰ ਪ੍ਰਤਾਪ ਸਿੰਘ ਬਾਜਵਾ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਮਿਲਣ ਮੰਗਲਵਾਰ ਨੂੰ ਸਕੱਤਰੇਤ ਪਹੁੰਚੇ। ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਅਜਿਹਾ ਮੌਕਾ ਆਇਆ ਜਦੋਂ ਪ੍ਰਤਾਪ ਸਿੰਘ ਬਾਜਵਾ ਸਕੱਤਰੇਤ ਪਹੁੰਚੇ। ਉਨ੍ਹਾਂ ਨੇ ਸੁਰੇਸ਼ ਕੁਮਾਰ ਨਾਲ ਕਰੀਬ ਇੱਕ ਘੰਟਾ ਮੀਟਿੰਗ ਕੀਤੀ। ਮੰਨਿਆ ਜਾ ਰਿਹਾ ਹੈ ਕਿ ਬਾਜਵਾ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਬਾਰੇ ਚਰਚਾ ਕਰਨ ਲਈ ਸਕੱਤਰੇਤ ਪਹੁੰਚੇ ਸੀ। ਹਾਲਾਂਕਿ, ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਉਹ ਰੁਟੀਨ ਵਿੱਚ ਹੀ ਸੁਰੇਸ਼ ਕੁਮਾਰ ਨੂੰ ਮਿਲਣ ਆਏ ਸੀ।
ਇਸ ਦੇ ਨਾਲ ਹੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਨੂੰ ਇੱਕ ਹੋਰ ਚਿੱਠੀ ਲਿਖ ਤੰਨਜ ਕੀਤਾ ਕਿ ਮੈਨੂੰ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਇੱਕ ਪੱਤਰ ਲਿਖਣਾ ਪਿਆ ਕਿਉਂਕਿ ਤੁਸੀਂ ਜਨਤਕ ਮਿਲਣੀ ਬੰਦ ਕਰ ਦਿੱਤੀ ਹੈ। ਮੰਤਰੀ ਮੰਡਲ ਸਮੇਤ ਸਾਰੀਆਂ ਮੀਟਿੰਗਾਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕੋਲ ਇਸ ਸਬੰਧ ਵਿੱਚ ਚਿੱਠੀ ਲਿਖਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਸੀ।
ਇਹ ਵੀ ਪੜ੍ਹੋ: Apple Event: ਹੋ ਜਾਉ ਤਿਆਰ! ਐਪਲ ਆਈਫੋਨ 13 ਸੀਰੀਜ਼ ਇਸ ਦਿਨ ਹੋਣ ਜਾ ਰਿਹਾ ਲਾਂਚ, ਕੰਪਨੀ ਨੇ ਕੀਤਾ ਐਲਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904