ਬਟਾਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 529 ਵੇਂ ਵਿਆਹ ਪੁਰਬ ਦੇ ਮੌਕੇ ਵਿਸ਼ਾਲ ਨਗਰ ਕੀਰਤਨ ਬਟਾਲਾ ਵਿਖੇ ਕੱਢਿਆ ਗਿਆ।1487 ਵਿੱਚ ਸ਼੍ਰੀ ਗੁਰੂ ਨਾਨਕ ਦੇਵ ਦੀ ਬਾਰਾਤ ਸੁਲਤਾਨਪੁਰ ਲੋਧੀ ਤੋਂ ਬਟਾਲਾ ਆਈ ਸੀ। ਇਸੇ ਸਿਲਸਿਲੇ ਨੂੰ ਕਾਇਮ ਰੱਖਦਿਆਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਰਾਤ ਦੇ ਰੂਪ ਵਿੱਚ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਬੁੱਧਵਾਰ ਦੇਰ ਰਾਤੀ ਬਟਾਲਾ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਪਹੁੰਚਿਆ।
ਇਸ ਇਤਿਹਾਸਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਨਾਲ-ਨਾਲ ਰਾਜਨੀਤਕ ਆਗੂਆਂ ਨੇ ਵੀ ਹਾਜ਼ਰੀ ਭਰੀ। ਇਸ ਤੋਂ ਇਲਾਵਾ ਬਟਾਲਾ ਦੇ ਗੁਰਦੁਆਰਾ ਕੰਧ ਸਾਹਿਬ ਵਿੱਚ ਸੰਗਤਾਂ ਦੀ ਭਰਵੀਂ ਗਿਣਤੀ ਦੇਖਣ ਨੂੰ ਮਿਲੀ। ਇਸ ਥਾਂ ਉੱਤੇ ਗੁਰੂ ਨਾਨਕ ਦੇਵ ਜੀ ਦੀ ਬਰਾਤ ਨੂੰ ਠਹਿਰਾਇਆ ਗਿਆ ਸੀ। ਉਸ ਸਮੇਂ ਦੀਆਂ ਕਈ ਇਤਿਹਾਸਕ ਵਸਤਾਂ ਹੁਣ ਵੀ ਇੱਥੋਂ ਦੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਹਨ।