Punjab News: ਬਹੁਤ ਸਾਰੇ ਲੋਕ ਖੂਬ ਮਿਹਨਤ ਕਰਦੇ ਨੇ ਪਰ ਫਿਰ ਵੀ ਘਰ ਦਾ ਖਰਚਾ ਬਹੁਤ ਹੀ ਮੁਸ਼ਕਿਲ ਦੇ ਨਾਲ ਚੱਲਦਾ ਹੈ। ਬਹੁਤ ਸਾਰੇ ਲੋਕਾਂ ਦਾ ਸੁਫਨਾ ਹੁੰਦਾ ਹੈ ਕਿ ਉਹ ਜਲਦ ਹੀ ਅਮੀਰ ਹੋ ਜਾਣ। ਕਹਿੰਦੇ ਨੇ ਰੱਬ ਜਦੋਂ ਵੀ ਦਿੰਦਾ ਛੱਪੜ ਪਾੜ ਕੇ ਦਿੰਦਾ ਹੈ, 100 ਰੁਪਏ ਦੀ ਲਾਟਰੀ ਵਿਚੋਂ ਨਿਕਲਿਆ 15 ਲੱਖ ਰੁਪਏ ਦਾ ਬੰਪਰ ਇਨਾਮ।
ਦੁਨੀਆ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਆਪਣੀ ਮਿਹਨਤ ਨਾਲ ਬਹੁਤ ਸਾਰਾ ਪੈਸਾ ਕਮਾਉਂਦੇ ਹਨ। ਹਾਲਾਂਕਿ ਕਈ ਲੋਕ ਅਜਿਹੇ ਹਨ ਜਿਨ੍ਹਾਂ ਦੀ ਕਿਸਮਤ ਰਾਤੋ-ਰਾਤ ਬਦਲ ਜਾਂਦੀ ਹੈ ਅਤੇ ਉਹ ਕਰੋੜਾਂ ਰੁਪਏ ਦੇ ਮਾਲਕ ਬਣ ਜਾਂਦੇ ਹਨ।
ਹੋਰ ਪੜ੍ਹੋ : ਮੋਦੀ ਸਰਕਾਰ ਦਾ ਮੁਲਾਜ਼ਮਾਂ ਨੂੰ ਤੋਹਫਾ! 8ਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ
ਲਾਟਰੀ 'ਚ ਨਿਕਲਿਆ ਬੰਪਰ ਇਨਾਮ
ਹੁਣ ਇਸੇ ਤਰ੍ਹਾਂ ਦੀ ਇੱਕ ਹੋਰ ਬਟਾਲਾ ਤੋਂ ਸਾਹਮਣੇ ਆਈ ਹੈ। ਜਿਥੇ ਮੁਰਗੀ ਮਹੱਲੇ ਦੇ ਰਹਿਣ ਵਾਲੇ ਵਿਅਕਤੀ ਦੀ ਕਿਸਮਤ ਉਸ ਵੇਲੇ ਜਾਗੀ ਜਦ ਉਸ ਵੱਲੋਂ 100 ਰੁਪਏ ਦੀ ਖ਼ਰੀਦੀ ਟਿਕਟ ’ਤੇ 15 ਲੱਖ ਰੁਪਏ ਦਾ ਇਨਾਮ ਨਿਕਲ ਆਇਆ। 15 ਲੱਖ ਰੁਪਏ ਦਾ ਇਨਾਮ ਨਿਕਲਣ ’ਤੇ ਵਿਪਨ ਕੁਮਾਰ ਤੇ ਉਸ ਦਾ ਪਰਿਵਾਰ ਖੁਸ਼ੀ ਦੀ ਲਹਿਰ ਛਾਈ ਹੋਈ ਹੈ।
100 ਰੁਪਏ 'ਚ ਨਿਕਲਿਆ ਬੰਪਰ ਇਨਾਮ
ਵਿਪਨ ਕੁਮਾਰ ਵਾਸੀ ਮੁਰਗੀ ਮੁਹੱਲਾ ਨੇ ਦੱਸਿਆ ਕਿ ਉਸ ਨੇ ਕੁਝ ਦਿਨ ਪਹਿਲਾਂ ਸੰਜੇ ਲਾਟਰੀ ਸਟਾਲ ਜਲੰਧਰ ਰੋਡ ਤੋਂ 100 ਰੁਪਏ ਦੀ ਪੰਜਾਬ ਸਟੇਟ ਮਾਸਿਕ ਲਾਟਰੀ ਦੀ ਟਿਕਟ ਖਰੀਦੀ ਸੀ ਅਤੇ ਮੰਗਲਵਾਰ ਸ਼ਾਮ ਨੂੰ ਉਸ ਨੂੰ ਸੰਜੇ ਕੁਮਾਰ ਦੇ ਲਾਟਰੀ ਸਟਾਲ ਤੋਂ ਕਿਸੇ ਨੇ ਉਸ ਨੂੰ ਫ਼ੋਨ ਕਰਕੇ ਦੱਸਿਆ ਕਿ ਉਸ ਦਾ 15 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਹੈ। ਇਹ ਇਨਾਮ ਨਿਕਲਣ ਦੀ ਖ਼ਬਰ ਮਿਲਦਿਆਂ ਹੀ ਉਹ ਅਤੇ ਉਸ ਦਾ ਪਰਿਵਾਰ ਬਹੁਤ ਖੁਸ਼ ਹੋ ਗਿਆ ਅਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।