ਫਤਹਿਗੜ੍ਹ : ਫਤਹਿਗੜ੍ਹ ਚੂੜੀਆਂ ਦੇ ਸਾਬਕਾ ਨਗਰ ਕੌਂਸਲ ਦੇ ਪ੍ਰਧਾਨ ਸੁਰਿੰਦਰ ਸ਼ੀਦੀ ਕੋਲੋ ਫੋਨ 'ਤੇ 10 ਲੱਖ ਦੀ ਫਿਰੌਤੀ ਮੰਗਣ ਅਤੇ ਧਮਕੀਆਂ ਦੇਣ ਵਾਲੇ ਨੂੰ ਬਟਾਲਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਫਿਰੌਤੀ ਮੰਗਣ ਵਾਲਾ ਆਸ਼ੀਸ਼ ਕੁਮਾਰ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਐਸਪੀ ਬਟਾਲਾ ਗੁਰਪ੍ਰੀਤ ਨੇ ਦਸਿਆ ਕਿ ਪਿਛਲੇ ਕਾਫੀ ਦਿਨਾਂ ਤੋਂ ਜੱਗੂ ਭਗਵਾਨਪੁਰੀ ਦਾ ਨਾਮ ਲੈ ਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕੋਲੋ ਮੰਗੀ ਜਾ ਰਹੀ ਸੀ। 10 ਲੱਖ ਦੀ ਫਿਰੌਤੀ ਜਦੋਂ ਸਾਡੀ ਟੀਮ ਵਲੋਂ ਜਾਂਚ ਕੀਤੀ 'ਤੇ ਪਤਾ ਚੱਲਿਆ ਕੀ ਅਸ਼ੀਸ਼ ਨਾਮ ਦਾ ਨੌਜਵਾਨ ਫੋਨ ਕਰ ਕੇ ਫਿਰੌਤੀ ਮੰਗਦਾ ਸੀ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਜਦੋ ਅਸ਼ੀਸ਼ ਨੂੰ ਗ੍ਰਿਫਤਾਰ ਕੀਤਾ ਤਾਂ ਪਤਾ ਚਲਿਆ ਕੀ ਆਸ਼ੀਸ਼ ਦੇ ਪਿਤਾ ਸੁਰਿੰਦਰ ਸ਼ਿੰਦਿ ਨਾਲ ਭਾਈਵਾਲੀ ਸੀ ਤੇ ਟਰਾਂਸਪੋਰਟ ਵਿਚ ਘਾਟਾ ਪੈ ਗਿਆ ਸੀ। ਫਿਰੌਤੀ ਮੰਗਣ ਵਾਲੇ ਅਸ਼ੀਸ਼ ਨੇ ਕਿਹਾ ਕਿ ਮੇਰੇ ਪਿਤਾ ਨੂੰ ਬਹੁਤ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਕਾਰਨ ਮੇਰੇ ਪਿਤਾ ਨੂੰ ਹਾਰਟ ਅਟੈਕ ਵੀ ਆਇਆ ਸੀ।
ਇਹ ਵੀ ਪੜ੍ਹੋ
ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਦੀ ਅਲੋਚਨਾ ਕਰਦਿਆਂ ਕਿਹਾ, ‘ਕਾਂਗਰਸ ਅਤੇ ਅਕਾਲੀ ਦਲ ਸਮੇਤ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਹਮੇਸ਼ਾਂ ਗੈਂਗਸਟਰਾਂ ਅਤੇ ਮਾਫੀਆਂ ਨੂੰ ਸਰਪ੍ਰਸਤੀ ਦਿੱਤੀ ਹੈ। ਆਪਣੇ ਰਾਜਨੀਤਿਕ ਫਾਇਦੇ ਲਈ ਉਨ੍ਹਾਂ ਨੇ ਗੈਂਗਸਟਰਵਾਦ ਨੂੰ ਪ੍ਰਫੁੱਲਤ ਕੀਤਾ ਅਤੇ ਸੂਬੇ ਦਾ ਮਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ। ਪਰ ਅਸੀਂ ਪੰਜਾਬ ਨੂੰ ਅਪਰਾਧ ਅਤੇ ਮਾਫੀਆ ਮੁਕਤ ਬਣਾਉਣ ਦੀ ਸਹੁੰ ਖਾਧੀ ਹੈ। ਇਸ ਲਈ ਜਿਨ੍ਹਾਂ ਲੋਕਾਂ ਨੇ ਗੈਂਗਸਟਰਾਂ ਨੂੰ ਜਨਮ ਦਿੱਤਾ, ਉਹ ਅੱਜ ਰੌਲ਼ਾ ਪਾ ਰਹੇ ਹਨ।
ਮੁੱਖ ਮੰਤਰੀ ਮਾਨ ਸ਼ੁੱਕਰਵਾਰ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਵਿਧਾਨ ਸਭਾ ਹਲਕਾ ਦਿੜ੍ਹਬਾ ਅਤੇ ਸੁਨਾਮ ’ਚ ਆਏ ਸਨ ਅਤੇ ਉਨ੍ਹਾਂ ਨੇ ਦਿੜ੍ਹਬਾ, ਖਨੌਰੀ, ਲਹਿਰਾ, ਝਾਂਜਲੀ, ਜਖੇਪਾਲ, ਚੀਮਾ, ਲੌਗੋਂਵਾਲ ਅਤੇ ਸੁਨਾਮ ਵਿੱਚ ‘ਰੋਡ ਸ਼ੋਅ’ ਕਰਕੇ ਵੋਟਰਾਂ ਨੂੰ ਗੁਰਮੇਲ ਸਿੰਘ ਘਰਾਚੋਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।