ਪੜਚੋਲ ਕਰੋ
Advertisement
Batala School bus accident : ਸਿੱਖਿਆ ਮੰਤਰੀ ਵੱਲੋਂ ਸਕੂਲ ਬੱਸ ਹਾਦਸੇ ‘ਚ ਜ਼ਖ਼ਮੀ ਬੱਚਿਆਂ ਦੇ ਮੁਫ਼ਤ ਇਲਾਜ ਦੇ ਹੁਕਮ
ਬਟਾਲਾ (Batala) ਨੇੜੇ ਇਕ ਵੱਡਾ ਸਕੂਲ ਬੱਸ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਕੂਲ ਬੱਸ ਕਿਸਾਨਾਂ ਵੱਲੋਂ ਨਾੜ ਨੂੰ ਲਗਾਈ ਅੱਗ ਦੀ ਲਪੇਟ ‘ਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ ਹੈ।
ਚੰਡੀਗ੍ਹੜ : ਬਟਾਲਾ (Batala) ਨੇੜੇ ਇਕ ਵੱਡਾ ਸਕੂਲ ਬੱਸ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਕੂਲ ਬੱਸ ਕਿਸਾਨਾਂ ਵੱਲੋਂ ਨਾੜ ਨੂੰ ਲਗਾਈ ਅੱਗ ਦੀ ਲਪੇਟ ‘ਚ ਆਉਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਹਾਦਸੇ ਦੌਰਾਨ 7 ਬੱਚੇ ਝੁਲਸ ਗਏ ਹਨ। ਖੇਤਾਂ ਵਿੱਚ ਨਾੜ ਨੂੰ ਲਗਾਈ ਅੱਗ ਦੇ ਕਾਰਨ ਇਹ ਹਾਦਸਾ ਵਾਪਰਿਆ ਹੈ।
ਇਸ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਸਕੂਲ ਬੱਸ ਹਾਦਸੇ ‘ਤੇ ਦੁੱਖ ਜ਼ਾਹਿਰ ਕਰਦੇ ਹੋਏ ਜ਼ਖ਼ਮੀ ਹੋਏ ਬੱਚਿਆਂ ਦਾ ਮੁਫ਼ਤ ਇਲਾਜ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਨਾਲ ਵਾਪਰੇ ਹਾਦਸੇ ਦਾ ਗਹਿਰਾ ਦੁੱਖ ਹੋਇਆ ਹੈ।
ਸਿੱਖਿਆ ਮੰਤਰੀ ਨੇ ਇਸ ਸੰਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨਾਲ ਗੱਲ ਕਰਕੇ ਰਿਪੋਰਟ ਲਈ ਅਤੇ ਸਰਕਾਰ ਵਲੋਂ ਬੱਚੇ ਦਾ ਇਲਾਜ ਮੁਫ਼ਤ ਕਰਵਾਉਣ ਅਤੇ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਉਣ ਲਈ ਕਿਹਾ ਹੈ। ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਲਾਈ ਅੱਗ ਕਾਰਨ ਨਿੱਜੀ ਸਕੂਲ ਦੀ ਬੱਸ ਹਾਦਸੇ ਪਿੱਛੋਂ ਅੱਗ ਦੀ ਲਪੇਟ ਵਿਚ ਆ ਗਈ, ਜਿਸ ਕਾਰਨ 7 ਬੱਚੇ ਝੁਲਸ ਗਏ।
ਜਾਣਕਾਰੀ ਅਨੁਸਾਰ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਵਿਚ 42 ਬੱਚੇ ਸਵਾਰ ਸਨ। ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਬਾਅਦ ਦੁਪਹਿਰ ਛੁੱਟੀ ਹੋਣ ਉਪਰੰਤ ਬੱਚਿਆਂ ਨੂੰ ਸਕੂਲ ਤੋਂ ਘਰ ਛੱਡਣ ਜਾ ਰਹੀ, ਜਦੋਂ ਬੱਸ ਨਵਾਂ ਪਿੰਡ ਬਰਕੀਵਾਲ ਨੇੜੇ ਪਹੁੰਚੀ ਤਾਂ ਬੱਸ ਦਾ ਚਾਲਕ ਧੂੰਏਂ ਕਾਰਨ ਕੁਝ ਵੀ ਵਿਖਾਈ ਨਾ ਦੇਣ ਕਾਰਨ ਸੰਤੁਲਨ ਗਵਾ ਬੈਠਾ ਅਤੇ ਬੱਸ ਖੇਤਾਂ ਵਿੱਚ ਜਾ ਪਲਟੀ।
ਨਾੜ ਨੂੰ ਲੱਗੀ ਅੱਗ ਨੇ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਸੱਤ ਬੱਚੇ ਝੁਲਸ ਗਏ। ਇਸ ਭਿਆਨਕ ਹਾਦਸੇ ਵਿਚ ਬੱਸ ’ਚ ਸਵਾਰ 29 ਬੱਚਿਆਂ ਦੇ ’ਚੋਂ 7 ਬੱਚੇ ਝੁਲਸ ਕੇ ਜਖ਼ਮੀ ਹੋ ਗਏ, ਜਦਕਿ ਇਲਾਕਾ ਨਿਵਾਸੀਆਂ ਨੇ ਭਾਰੀ ਜਦੋ-ਜਹਿਦ ਤੋਂ ਬਾਅਦ ਬੱਸ ਵਿਚ ਸਵਾਰ ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ,ਜਿਨ੍ਹਾਂ ਨੂੰ ਬਟਾਲਾ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਤਿੰਨ ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਨਾਲ ਵਾਪਰੇ ਹਾਦਸੇ ਦਾ ਗਹਿਰਾ ਦੁੱਖ ਹੋਇਆ। ਇਸ ਸੰਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਜੀ ਨਾਲ ਗੱਲ ਕਰਕੇ ਰਿਪੋਰਟ ਲਈ ਅਤੇ ਸਰਕਾਰ ਵੱਲੋਂ ਬੱਚੇ ਦਾ ਇਲਾਜ ਮੁਫ਼ਤ ਕਰਵਾਉਣ ਅਤੇ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਉਣ ਲਈ ਕਿਹਾ । pic.twitter.com/rQ70RPOFcD
— Gurmeet Singh Meet Hayer (@meet_hayer) May 4, 2022
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement