ਬਟਾਲਾ: ਇੱਥੇ ਐਂਟੀ ਨਾਰਕੋਟਿਕ ਸੈਲ 'ਚ ਤਾਇਨਾਤ ਸਬ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਰੰਧਾਵਾ ਖਿਲਾਫ ਮਾਂ-ਧੀ ਨਾਲ ਮਾਰਕੁੱਟ ਕਰਨ, ਜਾਤੀ ਸੂਚਕ ਗਾਲਾਂ ਕੱਢਣ ਤੇ ਅਸ਼ਲੀਲ ਹਰਕਤਾਂ ਕਰਨ ਦੇ ਇਲਜ਼ਾਮ 'ਚ ਥਾਣਾ ਸਦਰ 'ਚ ਮਾਮਲਾ ਦਰਜ ਕਰਕੇ ਸਸਪੈਂਡ ਕਰ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਸਪੈਸ਼ਲ ਬ੍ਰਾਂਚ ਦੇ ਡੀਐਸਪੀ ਹਰਿੰਦਰ ਸਿੰਘ ਵੱਲੋਂ ਕੀਤੀ ਗਈ ਸੀ।
ਥਾਣਾ ਸਦਰ ਪੁਲਿਸ ਨੇ ਸਬ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਰੰਧਾਵਾ ਖਿਲਾਫ ਧਾਰਾ 354,342,506,323 ਆਈਪੀਸੀ, 03 ਐਸਸੀ/ਐਸਟੀ ਐਕਟ 1989 ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੁਲਜ਼ਮ ਸਬ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਪਹੁੰਚ ਤੋਂ ਦੂਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :