ਜ਼ਮੀਨੀ ਝਗੜੇ ਨੂੰ ਲੈ ਕੇ ਪੁੱਤ ਨੇ ਕੀਤਾ ਮਾਂ ਦਾ ਕਤਲ
ਪਿਆਰਾ ਸਿੰਘ ਨੇ ਦੱਸਿਆ ਕਿ ਦੋਸ਼ੀ ਸੁਰਜੀਤ ਸਿੰਘ ਸ਼ਰਾਬ ਦਾ ਆਦੀ ਸੀ। ਜਿਸ ਕਰਕੇ ਮ੍ਰਿਤਕਾ ਹਰਭਜਨ ਕੌਰ ਨੇ ਆਪਣੀ ਦੋ ਕਿੱਲੇ ਜ਼ਮੀਨ ਆਪਣੇ ਨਾਂ ਲਗਵਾਈ ਹੋਈ ਸੀ ਅਤੇ ਘਰ ਵਿਚ ਜ਼ਮੀਨੀ ਝਗੜੇ ਨੂੰ ਲੈ ਕੇ ਕਲੇਸ਼ ਰਹਿੰਦਾ ਸੀ।
ਬਠਿੰਡਾ: ਜ਼ਿਲ੍ਹੇ ਦੇ ਪਿੰਡ ਕਲਿਆਣ ਸੁੱਖਾ ਵਿਖੇ ਇੱਕ ਪੁੱਤ ਨੇ ਜ਼ਮੀਨੀ ਝਗੜੇ ਦੇ ਚਲਦਿਆਂ ਆਪਣੀ ਮਾਂ ਦਾ ਕਤਲ ਕਰ ਦਿੱਤਾ। ਜਿਸ ਦੀ ਸੂਚਨਾ ਮਿਲਣ ‘ਤੇ ਥਾਣਾ ਨਥਾਣਾ ਦੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ।
ਐਸਐਚਓ ਨਰਿੰਦਰ ਸਿੰਘ ਨੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਦੋਸ਼ੀ ਸੁਰਜੀਤ ਸਿੰਘ ਨੇ ਬੀਤੀ ਸ਼ਾਮ ਆਪਣੀ ਪਤਨੀ ਨਾਲ ਮਿਲ ਕੇ ਜ਼ਮੀਨੀ ਝਗੜੇ ਕਰਕੇ ਆਪਣੀ ਮਾਂ ਦਾ ਕੱਸੀ ਮਾਰ ਕੇ ਕਤਲ ਕਰ ਦਿੱਤਾ। ਜਿਸ ਦੇ ਖਿਲਾਫ ਮ੍ਰਿਤਕਾ ਹਰਭਜਨ ਕੌਰ ਦੇ ਭਰਾ ਪਿਆਰਾ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮ੍ਰਿਤਕਾ ਹਰਭਜਨ ਕੌਰ ਦੇ ਭਰਾ ਪਿਆਰਾ ਸਿੰਘ ਨੇ ਦੱਸਿਆ ਕਿ ਜਦੋਂ ਉਹ ਬੀਤੇ ਦਿਨੀਂ ਆਪਣੀ ਭੈਣ ਦਾ ਹਾਲ ਪੁੱਛਣ ਲਈ ਪਿੰਡ ਗਿਆ ਸੀ ਤਾਂ ਵਿਹੜੇ ਵਿਚ ਪਏ ਮੰਜੇ ‘ਤੇ ਉਸ ਦੀ ਭੈਣ ਦੀ ਲਾਸ਼ ਪਈ ਸੀ। ਹਰਭਜਨ ਕੌਰ ਦੀ ਲਾਸ਼ ਖੂਨ ਨਾਲ ਲੱਥਪੱਥ ਸੀ ਅਤੇ ਉਸ ਦਾ ਭਾਣਜਾ ਅਤੇ ਉਸਦੀ ਪਤਨੀ ਘਰੋਂ ਫਰਾਰ ਸੀ।
ਇਸ ਦੇ ਨਾਲ ਹੀ ਪਿਆਰਾ ਸਿੰਘ ਨੇ ਦੱਸਿਆ ਕਿ ਦੋਸ਼ੀ ਸੁਰਜੀਤ ਸਿੰਘ ਸ਼ਰਾਬ ਦਾ ਆਦੀ ਸੀ। ਜਿਸ ਕਰਕੇ ਮ੍ਰਿਤਕਾ ਹਰਭਜਨ ਕੌਰ ਨੇ ਆਪਣੀ ਦੋ ਕਿੱਲੇ ਜ਼ਮੀਨ ਆਪਣੇ ਨਾਂ ਲਗਵਾਈ ਹੋਈ ਸੀ ਅਤੇ ਘਰ ਵਿਚ ਜ਼ਮੀਨੀ ਝਗੜੇ ਨੂੰ ਲੈ ਕੇ ਕਲੇਸ਼ ਰਹਿੰਦਾ ਸੀ। ਜਿਸ ਦੇ ਚੱਲਦੇ ਬੀਤੇ ਦਿਨੀਂ ਦੋਸ਼ੀ ਸੁਰਜੀਤ ਸਿੰਘ ਨੇ ਆਪਣੀ ਪਤਨੀ ਨਾਲ ਰੱਲ ਕੇ ਹਰਭਜਨ ਕੌਰ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ: PM ਮੋਦੀ ਅੱਜ ‘ਅੰਮ੍ਰਿਤ ਮਹੋਤਸਵ’ ਦੀ ਸ਼ੁਰੂਆਤ, ਮਹਾਤਮਾ ਗਾਂਧੀ ਵਾਂਗ ਕੀਤਾ ਦਾਂਡੀ ਮਾਰਚ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin