(Source: ECI/ABP News/ABP Majha)
ਪਟਿਆਲਾ ਧਰਨਾ ਚੁਕਵਾਉਣ ਦਾ ਹੋਇਆ ਉਲਟਾ ਅਸਰ, ਕਿਸਾਨਾਂ ਨੇ ਰੋਕੀਆਂ ਪੰਜਾਬ ਦੀਆਂ ਸੜਕਾਂ !
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਪਟਿਆਲਾ ਵਿਖੇ ਚੱਲ ਰਹੇ ਧਰਨੇ ਨੂੰ ਪੁਲਿਸ ਵੱਲੋਂ ਜ਼ਬਰਦਸਤੀ ਚੁੱਕੇ ਜਾਣ ਦੇ ਵਿਰੋਧ ਵਿੱਚ ਬਠਿੰਡਾ ਦੇ ਕਸਬਾ ਗੋਨਿਆਣਾ ਵਿਖੇ ਕਿਸਾਨਾਂ ਵੱਲੋਂ ਬਠਿੰਡਾ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਕੀਤਾ ਜਾਮ ਕੀਤਾ ਗਿਆ।
Farmer Protest : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਪਟਿਆਲਾ ਵਿਖੇ ਚੱਲ ਰਹੇ ਧਰਨੇ ਨੂੰ ਪੁਲਿਸ ਵੱਲੋਂ ਜ਼ਬਰਦਸਤੀ ਚੁੱਕੇ ਜਾਣ ਦੇ ਵਿਰੋਧ ਵਿੱਚ ਬਠਿੰਡਾ ਦੇ ਕਸਬਾ ਗੋਨਿਆਣਾ ਵਿਖੇ ਕਿਸਾਨਾਂ ਵੱਲੋਂ ਬਠਿੰਡਾ ਸ੍ਰੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਕੀਤਾ ਜਾਮ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਪੰਜਾਬ ਕਈ ਹੋਰ ਥਾਵਾਂ ਉੱਤੇ ਚੱਕਾ ਜਾਮ ਕਰ ਦਿੱਤਾ ਗਿਆ ਹੈ।
ਜ਼ਿਕਰ ਕਰ ਦਈਏ ਕਿ ਪ੍ਰੀਪੇਡ ਬਿਜਲੀ ਮੀਟਰਾਂ ਖ਼ਿਲਾਫ਼ ਧਰਨਾ ਦੇ ਰਹੇ ਗ਼ੈਰ-ਸਿਆਸੀ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਵਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ (ਪੀਐੱਸਪੀਸੀਐੱਲ) ਦੇ ਮੁੱਖ ਗੇਟ ਦੇ ਸਾਹਮਣੇ ਲਗਾਇਆ ਪੱਕਾ ਮੋਰਚਾ ਅੱਜ ਸਵੇਰੇ ਪੰਜਾਬ ਪੁਲਿਸ ਵੱਲੋਂ ਚੁਕਵਾ ਦਿੱਤਾ ਗਿਆ ਹੈ। ਦੱਸ ਦਈਏ ਇਹ ਧਰਨਾ ਪਿਛਲੇ 6 ਦਿਨਾਂ ਤੋਂ ਚੱਲ ਰਿਹਾ ਸੀ।
ਇਸ ਬਾਬਤ ਪਟਿਆਲਾ ਦੇ IG ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਅਸੀਂ ਸ਼ਾਂਤੀ ਪੂਰਵਕ ਤਰੀਕੇ ਨਾਲ ਧਰਨਾ ਚੁਕਵਾਇਆ ਹੈ, ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਜਗਜੀਤ ਸਿੰਘ ਡੱਲੇਵਾਲ ਸਮੇਤ 4 ਹੋਰ ਕਿਸਾਨਾਂ ਨੂੰ ਮੈਡੀਕਲ ਸੁਵਿਧਾ ਦੇਣ ਲਈ ਹਸਪਤਾਲ ਵਿੱਚ ਚੈੱਕਅਪ ਲਈ ਲੈ ਕੇ ਗਏ ਹਾਂ।
ਇਹ ਵੀ ਪੜ੍ਹੋ: Patiala News: ਪੁਲਿਸ ਨੇ PSPCL ਦੇ ਗੇਟ ਅੱਗੋਂ ਕਿਸਾਨਾਂ ਦਾ ਧਰਨਾ ਚੁਕਵਾਇਆ
ਦੱਸ ਦਈਏ ਕਿ ਐਤਵਾਰ ਨੂੰ ਧਰਨੇ ਦਾ ਸਮਰਥਨ ਕਰਨ ਲਈ ਦੇਸ਼ ਦੇ ਨਾਮੀ ਪਹਿਲਵਾਨ ਪਹੁੰਚੇ ਸਨ । ਅੰਤਰਰਾਸ਼ਟਰੀ ਕੁਸ਼ਤੀ ਖਿਡਾਰਨ ਵਿਨੇਸ਼ ਫੋਗਾਟ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂਆਂ ਜਗਜੀਤ ਸਿੰਘ ਡੱਲੇਵਾਲ ਤੇ ਹੋਰਨਾਂ ਨਾਲ ਗੱਲਬਾਤ ਕਰਦਿਆਂ ਕਿਸਾਨੀ ਸੰਘਰਸ਼ ’ਚ ਸਾਥ ਦੇਣ ਦਾ ਭਰੋਸਾ ਦਿੱਤਾ ਸੀ। ਪਹਿਲਵਾਨ ਵਿਨੇਸ਼ ਫੋਗਾਟ, ਸੋਮਵੀਰ ਰਾਥੀ ਤੇ ਹਰਿਆਣਾ ਦੇ ਕਿਸਾਨ ਆਗੂ ਅਭਿਮੰਨੂ ਕੋਹਾੜ ਨੇ ਕਿਸਾਨਾਂ ਨੂੰ ਸੰਬੋਧਨ ਵੀ ਕੀਤਾ ਤੇ ਧਰਨੇ ’ਚ ਹਰ ਤਰ੍ਹਾਂ ਦਾ ਸਮਰਥਨ ਦੇਣ ਦਾ ਐਲਾਨ ਕੀਤਾ ਸੀ।
ਕੀ ਸੀ ਕਿਸਾਨਾਂ ਦੀਆਂ ਮੁੱਖ ਮੰਗਾਂ
ਜਨਰਲ ਕੈਟਾਗਰੀ ਦੇ ਕੁਨੈਕਸ਼ਨ ਜੋ ਲੰਬੇ ਸਮੇਂ ਤੋਂ ਬੰਦ ਪਏ ਹਨ ਤੁਰੰਤ ਜਾਰੀ ਕੀਤੇ ਜਾਣ ਅਤੇ ਹਰ ਲੋੜਵੰਦ ਕਿਸਾਨ ਨੂੰ ਕੁਨੈਕਸ਼ਨ ਦੇਣਾ ਯਕੀਨੀ ਬਣਾਇਆ ਜਾਵੇ।
ਸਮਾਰਟ ਮੀਟਰ, ਜਿਨ੍ਹਾਂ ਨੂੰ ਚਿੱਪ ਮੀਟਰ ਵੀ ਕਿਹਾ ਜਾਂਦਾ ਹੈ, ਇਨਾਂ ਨੂੰ ਲਗਾਉਣ ਦੀ ਪ੍ਰਣਾਲੀ ਨੂੰ ਬੰਦ ਕੀਤਾ ਜਾਵੇ।
ਕਿਸਾਨਾਂ ਤੋਂ ਵੱਖ-ਵੱਖ ਸਕੀਮਾਂ ਤਹਿਤ ਕੁਨੈਕਸ਼ਨ ਦੇਣ ਦੇ ਨਾਂ 'ਤੇ ਲਏ ਗਏ ਪੈਸੇ ਵਿਆਜ ਸਮੇਤ ਕਿਸਾਨਾਂ ਨੂੰ ਵਾਪਸ ਕੀਤੇ ਜਾਣ ਅਤੇ ਕੁਨੈਕਸ਼ਨ ਲੈਣ ਦੇ ਚਾਹਵਾਨ ਕਿਸਾਨਾਂ ਨੂੰ ਤੁਰੰਤ ਜਾਰੀ ਕੀਤਾ ਜਾਵੇ।
ਕੁਨੈਕਸ਼ਨ ਬਦਲਣ ਦੀ ਪ੍ਰਕਿਰਿਆ ਨੂੰ ਜ਼ਮੀਨ ਦੀ ਖਰੀਦ ਦੇ ਸਮੇਂ ਜਾਂ ਆਪਸੀ ਪਰਿਵਾਰਕ ਵੰਡ ਸਮੇਂ ਸਰਲ ਬਣਾਇਆ ਜਾਣਾ ਚਾਹੀਦਾ ਹੈ।
ਕਿਸਾਨ ਨੂੰ ਆਪਣੇ ਖੇਤ ਵਿੱਚ ਕਿਤੇ ਵੀ ਕੁਨੈਕਸ਼ਨ ਤਬਦੀਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ।
ਟਰਾਂਸਫਾਰਮਰ ਸੜ ਜਾਣ ਦੀ ਸੂਰਤ ਵਿੱਚ ਟਰਾਂਸਫਾਰਮਰ ਨੂੰ 24 ਘੰਟਿਆਂ ਦੇ ਅੰਦਰ ਅੰਦਰ ਬਦਲਿਆ ਜਾਵੇ