ਬਠਿੰਡਾ ਦੀ ਕੇਂਦਰੀ ਜੇਲ੍ਹ ਮੁੜ ਚਰਚਾ 'ਚ , ਜਰਦੇ ਦੀਆਂ ਪੁੜੀਆਂ ਸਮੇਤ ਮੋਬਾਇਲ ਫੋਨ ਬਰਾਮਦ
Bathinda News : ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਬਠਿੰਡਾ ਦੀ ਕੇਂਦਰੀ ਜੇਲ੍ਹ 'ਚੋਂ ਨਸ਼ਾ ਅਤੇ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਲਾਸ਼ੀ ਦੌਰਾਨ ਬਠਿੰਡਾ ਦੀ
Bathinda News : ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਬਠਿੰਡਾ ਦੀ ਕੇਂਦਰੀ ਜੇਲ੍ਹ 'ਚੋਂ ਨਸ਼ਾ ਅਤੇ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਲਾਸ਼ੀ ਦੌਰਾਨ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚੋਂ ਜੇਲ੍ਹ ਅਧਿਕਾਰੀਆਂ ਨੇ 6 ਜਰਦੇ ਦੀਆਂ ਪੁੜੀਆਂ ,ਇੱਕ ਮੋਬਾਇਲ ਫੋਨ ,2 ਚਾਰਜਰ, ਏਅਰਟੈਲ ਦੀ ਡੋਂਗਲ ਅਤੇ ਕੀਪੈਡ ਮੋਬਾਇਲ ਫੋਨ ,ਹੈਡ ਫੋਨ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਲਈ ਆਪਣਾ ਪਰਿਵਾਰ ਤੇ ਨੌਕਰੀ ਛੱਡੀ, ਹਰ ਔਖੀ ਘੜੀ 'ਚ ਵੀ ਸਾਥ ਨਿਭਾਵਾਂਗੀ: ਕਿਰਨਦੀਪ ਕੌਰ
ਜਿਸ ਨੂੰ ਲੈ ਕੇ ਥਾਣਾ ਕੈਂਟ ਪੁਲੀਸ ਨੇ ਜੇਲ੍ਹ ਅਧਿਕਾਰੀ ਸ਼ਿਵ ਕੁਮਾਰ ਦੀ ਸ਼ਿਕਾਇਤ 'ਤੇ ਅਣਪਛਾਤੇ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕੇਂਦਰੀ ਜੇਲ੍ਹ ਬਠਿੰਡਾ ਵਿੱਚ ਮੋਬਾਇਲ ਫੋਨ ਅਤੇ ਨਸ਼ਾ ਮਿਲਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। 50 ਤੋਂ ਵੱਧ ਹਾਰਡ ਕੌਰ ਗੈਂਗਸਟਰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ।
ਇਹ ਵੀ ਪੜ੍ਹੋ : ਹਾਈਕੋਰਟ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਬਾਰੇ ਮੰਗੇ ਸਬੂਤ, ਪੰਜਾਬ ਪੁਲਿਸ ਤੋਂ ਵੀ ਰਿਪੋਰਟ ਤਲਬ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜੇਲ੍ਹ ਦੇ ਸੁਰੱਖਿਆ ਕਰਮਚਾਰੀਆਂ ਤੋਂ 620 ਵੀ ਗ੍ਰਾਮ ਭੁੱਕੀ ਫੜੀ ਗਈ ਸੀ। ਖਦਸ਼ਾ ਹੈ ਕਿ ਇਹ ਭੁੱਕੀ ਕੈਦੀਆਂ ਨੂੰ ਸਪਲਾਈ ਹੋ ਰਹੀ ਸੀ। ਥਾਣਾ ਕੈਂਟ ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਸਿਕੰਦਰ ਸਿੰਘ ਦੀ ਸ਼ਿਕਾਇਤ 'ਤੇ ਜੇਲ੍ਹ ਦੀ ਸੁਰੱਖਿਆ ਵਿੱਚ ਤਾਇਨਾਤ ਆਈਆਰਬੀ ਦੇ ਗੁਰਦਾਸ ਸਿੰਘ ਤੇ ਜਗਤਾਰ ਸਿੰਘ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਥਾਣਾ ਕੈਂਟ ਪੁਲਿਸ ਨੇ ਆਈਆਰਬੀ ਦੇ ਦੋ ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ।
ਦੱਸਣਯੋਗ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ 50 ਤੋਂ ਉੱਪਰ ਹਾਰਡ ਕੌਰ ਗੈਂਗਸਟਰ ਬੰਦ ਹਨ। ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਜੇਲ੍ਹ ਵਿੱਚੋਂ ਆਏ ਦਿਨ ਮੋਬਾਈਲ ਫੋਨ ਤੇ ਨਸ਼ੀਲੇ ਪਦਾਰਥ ਮਿਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।