ਪੜਚੋਲ ਕਰੋ

Punjab ‘ਚ ਬੰਬ ਧਮਾਕੇ ਦੀ ਸਾਜ਼ਿਸ਼ ਨਾਕਾਮ , 2 ਹੈਂਡ ਗ੍ਰਨੇਡ ਸਣੇ 2 ਮੁਲਜ਼ਮ ਗ੍ਰਿਫ਼ਤਾਰ

Punjab Terror Plot Busted : ਪੰਜਾਬ 'ਚ ਇੱਕ ਵੱਡੇ ਬੰਬ ਧਮਾਕੇ ਦੀ ਸਾਜ਼ਿਸ਼ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਕਾਊਂਟਰ ਇੰਟੈਲੀਜੈਂਸ (ਸੀ. ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ

Punjab Terror Plot Busted : ਪੰਜਾਬ 'ਚ ਇੱਕ ਵੱਡੇ ਬੰਬ ਧਮਾਕੇ ਦੀ ਸਾਜ਼ਿਸ਼ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ। ਕਾਊਂਟਰ ਇੰਟੈਲੀਜੈਂਸ (ਸੀ. ਆਈ.) ਬਠਿੰਡਾ ਨੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਮੁਲਜ਼ਮ ਬੰਬ ਧਮਾਕਿਆਂ ਨੂੰ ਅੰਜ਼ਾਮ ਦੇ ਸਕਦੇ ਸਨ। ਮੋਗਾ-ਫਿਰੋਜ਼ਪੁਰ ਰੋਡ ਤੋਂ ਦੋਵਾਂ ਨੂੰ ਕਾਬੂ ਕਰ ਲਿਆ ਗਿਆ।

ਮੁਲਜ਼ਮਾਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਵਾਸੀ ਗਿੱਲਵਾਲੀ, ਫਿਰੋਜ਼ਪੁਰ ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ, ਵਾਸੀ ਮੋਠਾਂਵਾਲੀ, ਮੋਗਾ ਵਜੋਂ ਹੋਈ ਹੈ। ਮੁਲਜ਼ਮ ਤਲਵੰਡੀ ਤੋਂ ਫਿਰੋਜ਼ਪੁਰ ਸੜਕ 'ਤੇ ਇੱਕ ਪਿੰਡ ਦੇ ਨੇੜੇ ਹੈਂਡ ਗ੍ਰਨੇਡ ਦੀ ਡਿਲੀਵਰੀ ਦੇਣ ਲਈ ਸਕੂਟਰ 'ਤੇ ਜਾ ਰਹੇ ਸਨ। ਪੁਲਿਸ ਨੇ ਕਾਰਵਾਈ ਕਰਦਿਆਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ।

 ਪੰਜਾਬ ‘ਚ ਬੰਬ ਧਮਾਕੇ ਕਰ ਵਿਗਾੜਨਾ ਚਾਹੁੰਦੇ ਹਨ ਮਾਹੌਲ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਨੇਡ ਸਰਹੱਦ ਪਾਰ ਤੋਂ ਚੱਲ ਰਹੀ ਇੱਕ ਗੈਰ-ਕਾਨੂੰਨੀ ਸਪਲਾਈ ਚੇਨ ਦਾ ਹਿੱਸਾ ਸਨ। ਉਨ੍ਹਾਂ ਦਾ ਉਦੇਸ਼ ਸਰਹੱਦੀ ਰਾਜ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ। ਪੁਲਿਸ ਦੇ ਅਨੁਸਾਰ ਦੋਸ਼ੀਆਂ ਦੇ ਵਿਦੇਸ਼ਾਂ ਵਿੱਚ ਕੰਮ ਕਰ ਰਹੇ ਅੱਤਵਾਦੀ ਸੰਗਠਨਾਂ ਨਾਲ ਸਬੰਧ ਹਨ। ਉਨ੍ਹਾਂ ਦੇ ਇਸ਼ਾਰੇ 'ਤੇ ਉਹ ਪੰਜਾਬ 'ਚ ਬੰਬ ਧਮਾਕੇ ਕਰਕੇ ਅਸ਼ਾਂਤੀ ਫੈਲਾਉਣਾ ਚਾਹੁੰਦੇ ਸਨ। ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਪੁਲਿਸ ਨੇ ਇੱਕ ਵੱਡੇ ਅੱਤਵਾਦੀ ਖ਼ਤਰੇ ਨੂੰ ਟਾਲ ਦਿੱਤਾ ਹੈ।

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਥਾਣੇ 'ਚ FIR ਦਰਜ  

ਫਾਜ਼ਿਲਕਾ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਪੁਲਿਸ ਸਟੇਸ਼ਨ ਵਿੱਚ ਤਿੰਨ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਹੈਂਡਲਰ ਜੋਧਾ ਉਰਫ਼ ਜੋਬਨ ਵਾਸੀ ਤਰਨਤਾਰਨ ਦੇ ਕਹਿਣ 'ਤੇ ਹੈਂਡ ਗ੍ਰਨੇਡ ਦੀ ਡਿਲੀਵਰੀ ਦੇਣ ਆਏ ਸਨ। ਪੁਲਿਸ ਹੁਣ ਜੋਬਨ ਦੀ ਭਾਲ ਕਰ ਰਹੀ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁੱਛਗਿੱਛ ਲਈ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ।

ਪੰਜਾਬ ਵਿੱਚ ਪਹਿਲਾਂ ਵੀ ਫੜੇ ਜਾ ਚੁੱਕੇ ਹਨ ਹੈਂਡ ਗ੍ਰਨੇਡ 

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਹਿਲਾਂ ਵੀ ਕਈ ਵਾਰ ਗ੍ਰਨੇਡ ਜ਼ਬਤ ਕੀਤੇ ਜਾ ਚੁੱਕੇ ਹਨ। ਪੁਲਿਸ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਹੱਦ ਪਾਰ ਅੱਤਵਾਦੀ ਨੈੱਟਵਰਕ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਟਾਪ ਹੈਡਲਾਈਨ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget