Bathinda News : ਬਠਿੰਡਾ ਦੇ ਅਰਜੁਨ ਨਗਰ ਵਿੱਚ ਸ਼ੁੱਕਰਵਾਰ ਦੇਰ ਰਾਤ ਪੇਂਟ ਦਾ ਕੰਮ ਕਰਕੇ ਘਰ ਪਰਤ ਰਹੇ ਇੱਕ ਨੌਜਵਾਨ ਨੂੰ ਕਾਰ ਸਵਾਰ ਉਸ ਨੂੰ ਘਰੋਂ ਸੱਦ ਕੇ ਆਪਣੇ ਨਾਲ ਲੈ ਗਏ। ਇਸ ਤੋਂ ਬਾਅਦ ਘਰ ਤੋਂ ਥੋੜ੍ਹੀ ਦੂਰੀ 'ਤੇ ਉਨ੍ਹਾਂ ਨੇ ਪਹਿਲਾਂ ਆਪਣੀ ਕਾਰ ਨਾਲ ਉਸ ਨੂੰ ਕੁਚਲ ਦਿੱਤਾ ਅਤੇ ਫਿਰ ਉਨ੍ਹਾਂ ਦੇ ਨਾਲ ਆਏ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸੜਕ 'ਤੇ ਪਏ ਨੌਜਵਾਨ ਦਾ ਕਤਲ ਕਰ ਦਿੱਤਾ।
ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਣ 'ਤੇ ਥਾਣਾ ਕੈਨਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ 'ਤੇ ਕੁਝ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ।

Continues below advertisement


ਮ੍ਰਿਤਕ ਅਕਾਸ਼ ਬਾਂਸਲ ਦੇ ਚਚੇਰੇ ਭਰਾ ਹੇਮੰਤ ਨੇ ਦੱਸਿਆ ਕਿ ਆਕਾਸ਼ ਬਾਂਸਲ ਪੇਂਟ ਆਰਟਿਸਟ ਦਾ ਕੰਮ ਕਰਦਾ ਸੀ। ਸ਼ੁੱਕਰਵਾਰ ਦੇਰ ਰਾਤ ਉਹ ਕੰਮ ਤੋਂ ਘਰ ਆਇਆ ਸੀ। ਇਸ ਤੋਂ ਥੋੜ੍ਹੀ ਦੇਰ ਬਾਅਦ ਕਾਰ ਵਿਚ ਸਵਾਰ ਕੁਝ ਨੌਜਵਾਨ ਉਸ ਨੂੰ ਸਵਾਰੀ ਲਈ ਜਾਣ ਲਈ ਕਹਿ ਕੇ ਆਪਣੇ ਨਾਲ ਲੈ ਗਏ। ਘਰ ਤੋਂ ਥੋੜ੍ਹੀ ਦੂਰੀ 'ਤੇ ਕਾਰ ਸਵਾਰ ਨੌਜਵਾਨਾਂ ਨੇ ਪਹਿਲਾਂ ਆਕਾਸ਼ ਨੂੰ ਆਪਣੀ ਕਾਰ ਨਾਲ ਕੁਚਲਿਆ, ਇਸ ਤੋਂ ਬਾਅਦ ਕਾਰ ਸਵਾਰਾਂ ਦੇ ਨਾਲ ਆਏ ਬਾਈਕ ਸਵਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਆਕਾਸ਼ ਦਾ ਕਤਲ ਕਰ ਦਿੱਤਾ। ਹੇਮੰਤ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਉਸ ਨੇ ਤੁਰੰਤ ਪੁਲਿਸ ਨੂੰ ਜਾਣਕਾਰੀ ਕੀਤਾ।


ਥਾਣਾ ਕੈਨਾਲ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਥਾਣਾ ਕੈਨਾਲ ਦੇ ਇੰਸਪੈਕਟਰ ਪਾਰਸ ਚਾਹਲ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਘਟਨਾ ਸਥਾਨ ਦੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ ’ਤੇ ਪੁਲਿਸ ਨੇ ਕੁਝ ਸ਼ੱਕੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।


 


ਤਿੰਨ ਭੈਣਾਂ ਦਾ ਇਕਲੌਤਾ ਭਰ ਸੀ ਆਕਾਸ਼ ਬਾਂਸਲ 


ਹੇਮੰਤ ਨੇ ਦੱਸਿਆ ਕਿ ਆਕਾਸ਼ ਬਾਂਸਲ ਆਪਣੀਆਂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਆਕਾਸ਼ ਦੇ ਮਾਤਾ-ਪਿਤਾ ਬਜ਼ੁਰਗ ਹਨ ਅਤੇ ਘਰ ਵਿੱਚ ਰਹਿੰਦੇ ਹਨ।