ਬਠਿੰਡਾ: ਖੇਤੀ ਬਿੱਲਾਂ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਿਰੋਧ ਕਰ ਰਹੀਆਂ ਹਨ। ਇਸ ਦੌਰਾਨ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਡਟਣ ਦਾ ਫੈਸਲਾ ਕੀਤਾ ਹੈ। ਸਿਵਲ ਹਸਪਤਾਲ ਦੇ ਡਾਕਟਰ ਗੁਰਮੇਲ ਸਿੰਘ ਨੇ ਕਿਹਾ ਕਿ ਅਸੀਂ ਵੀ ਕਿਸਾਨਾਂ ਦੇ ਪੁੱਤ ਹਾਂ ਤੇ ਕਿਸਾਨਾਂ ਦੇ ਨਾਲ ਖੜ੍ਹਾਂਗੇ।


ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਅਸੀਂ ਕਿਸਾਨ ਤੇ ਬਾਅਦ ਵਿੱਚ ਡਾਕਟਰ ਹਾਂ। ਉਨ੍ਹਾਂ ਕਿਹਾ ਕਿ ਅਸੀਂ ਰਾਸ਼ਟਰਪਤੀ ਤੋਂ ਮੰਗ ਕਰਦੇ ਹਾਂ ਕਿ ਇਨ੍ਹਾਂ ਬਿੱਲਾਂ 'ਤੇ ਦਸਤਖ਼ਤ ਨਾ ਕੀਤੇ ਜਾਣ ਕਿਉਂਕਿ ਕੇਂਦਰ ਸਰਕਾਰ ਹਰ ਸਮੇਂ ਮਾਰੂ ਨੀਤੀਆਂ ਲੈ ਕੇ ਆ ਰਹੀ ਹੈ। ਉਸੇ ਤਰ੍ਹਾਂ ਇਹ ਬਿੱਲ ਵੀ ਕਿਸਾਨ ਮਾਰੂ ਹਨ।


ਇਸ ਦੌਰਾਨ ਅੱਜ ਡਾਕਟਰਾਂ ਨੇ ਸੰਕੇਤਕ ਨਾਅਰੇਬਾਜ਼ੀ ਕਰਦੇ ਹੋਏ ਕਾਲੀਆਂ ਫੀਤੀਆਂ ਲਾ ਕੇ ਵਿਰੋਧ ਜਤਾਇਆ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 25 ਸਤੰਬਰ ਨੂੰ ਪੰਜਾਬ ਬੰਦ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਹੀ ਚੱਲਣਗੀਆਂ ਬਾਕੀ ਸਭ ਕੁਝ ਬੰਦ ਹੋਵੇਗਾ।


ਅਸਤੀਫਾ ਦੇਣ ਮਗਰੋਂ ਹਰਸਿਮਰਤ ਬਾਦਲ ਤੇ ਸੁਖਬੀਰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ