ਪੰਜਾਬ ਸਰਕਾਰ ਐਕਸ਼ਨ ਮੋਡ 'ਚ, ਬਠਿੰਡਾ ਦਾ DSP ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਕਾਰਵਾਈ
Punjab News: ਪੰਜਾਬ ਸਰਕਾਰ ਨੇ ਨਸ਼ੇ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਹੋਇਆਂ ਬਠਿੰਡਾ ਦੇ DSP ਹਰਬੰਸ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।

Punjab News: ਪੰਜਾਬ ਸਰਕਾਰ ਨੇ ਨਸ਼ੇ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਹੋਇਆਂ ਬਠਿੰਡਾ ਦੇ DSP ਹਰਬੰਸ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਨਸ਼ੇ ਵਿਰੁੱਧ ਕਾਰਵਾਈ ਕਰਨ ਵਿੱਚ ਢਿੱਲ ਵਰਤੀ ਸੀ ਜਿਸ ਕਰਕੇ ਮਾਨ ਸਰਕਾਰ ਨੇ ਕਾਰਵਾਈ ਕਰਦਿਆਂ ਹੋਇਆਂ ਡੀਐਸਪੀ ਨੂੰ ਸਸਪੈਂਡ ਕਰ ਦਿੱਤਾ ਹੈ।
ਜ਼ਿਕਰ ਕਰ ਦਈਏ ਕਿ ਮਾਨ ਸਰਕਾਰ ਪੰਜਾਬ ਵਿਚੋਂ ਨਸ਼ੇ ਦੇ ਖਾਤਮੇ ਲਈ ਹਰ ਤਰੀਕਾ ਅਪਣਾ ਰਹੀ ਹੈ, ਪਹਿਲਾਂ ਸਰਕਾਰ ਨਸ਼ੇ ਵਿਰੁੱਧ ਜੰਗ ਸ਼ੁਰੂ ਕੀਤੀ, ਜਿਸ ਤਹਿਤ ਕਈ ਨਸ਼ਾ ਤਸਕਰਾਂ ਦੇ ਘਰ ਢਾਹੇ ਗਏ ਅਤੇ ਇੱਥੇ ਤੱਕ ਪੰਜਾਬ ਪੁਲਿਸ ਦੀ ਕਾਂਸਟੇਬਲ ਅਮਨਦੀਪ ਕੌਰ ਵੀ ਫੜੀ ਗਈ ਤਾਂ ਉਸ ਵਿਰੁੱਧ ਵੀ ਕਾਰਵਾਈ ਹੋਈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਨਸ਼ੇ ਵਿਰੁੱਧ ਜੰਗ ਵਿੱਚ ਕੋਈ ਢਿੱਲ ਬਰਦਾਸ਼ ਨਹੀਂ ਹੋਵੇਗੀ, ਹਰ ਅਫਸਰ ’ਤੇ ਕਾਰਵਾਈ ਹੋਵੇਗੀ, ਭਾਵੇਂ ਕੋਈ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ।






















