ਪੜਚੋਲ ਕਰੋ
(Source: ECI/ABP News)
ਸੁਖਬੀਰ ਬਾਦਲ ਦੇ ਪੈਰੀਂ ਪਏ ਡੀਐਸਪੀ 'ਤੇ ਮਜੀਠੀਆ, 'ਜੇ ਅਫ਼ਸਰ ਲੱਗ ਗਿਆ ਤਾਂ ਰਿਸ਼ਤੇਦਾਰੀ ਥੋੜੀ ਭੁੱਲ ਜਾਊ'
ਡੀਐੱਸਪੀ ਕਰਨਸ਼ੇਰ ਸਿੰਘ ਦੀ ਬਾਦਲ ਪਰਿਵਾਰ ਉਨ੍ਹਾਂ ਨੂੰ ਗੂੜੀ ਰਿਸ਼ਤੇਦਾਰੀ ਹੈ। ਜੇਕਰ ਉਹ ਅਫ਼ਸਰ ਲੱਗ ਗਏ ਤਾਂ ਰਿਸ਼ਤੇਦਾਰੀ ਤਾਂ ਟੁੱਟ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਜੇ ਮੈਂ ਅਫਸਰ ਹੈ ਤਾਂ ਇੰਜ ਨਹੀਂ ਕਿ ਉਹ ਆਪਣੇ ਨਜ਼ਦੀਕ ਦੀਆਂ ਰਿਸ਼ਤੇਦਾਰੀਆਂ ਵੀ ਭੁੱਲ ਜਾਣਗੇ।
![ਸੁਖਬੀਰ ਬਾਦਲ ਦੇ ਪੈਰੀਂ ਪਏ ਡੀਐਸਪੀ 'ਤੇ ਮਜੀਠੀਆ, 'ਜੇ ਅਫ਼ਸਰ ਲੱਗ ਗਿਆ ਤਾਂ ਰਿਸ਼ਤੇਦਾਰੀ ਥੋੜੀ ਭੁੱਲ ਜਾਊ' bathinda dsp karansher singh gives his statement on touching sukhbir badals feet ਸੁਖਬੀਰ ਬਾਦਲ ਦੇ ਪੈਰੀਂ ਪਏ ਡੀਐਸਪੀ 'ਤੇ ਮਜੀਠੀਆ, 'ਜੇ ਅਫ਼ਸਰ ਲੱਗ ਗਿਆ ਤਾਂ ਰਿਸ਼ਤੇਦਾਰੀ ਥੋੜੀ ਭੁੱਲ ਜਾਊ'](https://static.abplive.com/wp-content/uploads/sites/5/2019/04/09124451/78989.jpg?impolicy=abp_cdn&imwidth=1200&height=675)
ਚੰਡੀਗੜ੍ਹ: ਸੁਖਬੀਰ ਬਾਦਲ ਦੇ ਪੈਰੀਂ ਪਏ ਬਠਿੰਡਾ ਦੇ ਡੀਐੱਸਪੀ ਕਰਨਸ਼ੇਰ ਸਿੰਘ ਬਾਰੇ ਬਿਕਰਮ ਮਜੀਠੀਆ ਨੇ ਕਿਹਾ ਕਿ ਬਾਦਲ ਪਰਿਵਾਰ ਕਰਨਸ਼ੇਰ ਦੀ ਗੂੜੀ ਰਿਸ਼ਤੇਦਾਰੀ ਹੈ। ਜੇਕਰ ਉਹ ਅਫ਼ਸਰ ਲੱਗ ਗਏ ਤਾਂ ਰਿਸ਼ਤੇਦਾਰੀ ਤਾਂ ਟੁੱਟ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਜੇ ਕਰਨਸ਼ੇਰ ਅਫਸਰ ਹੈ ਤਾਂ ਇੰਜ ਨਹੀਂ ਕਿ ਉਹ ਆਪਣੇ ਨਜ਼ਦੀਕ ਦੀਆਂ ਰਿਸ਼ਤੇਦਾਰੀਆਂ ਵੀ ਭੁੱਲ ਜਾਣਗੇ। ਬਾਦਲ ਪਰਿਵਾਰ ਨਾਲ ਉਨ੍ਹਾਂ ਦੀ ਬੜੀ ਨਜ਼ਦੀਕੀ ਰਿਸ਼ਤੇਦਾਰੀ ਹੈ। ਉਨ੍ਹਾਂ ਕਿਹਾ ਕਿ ਜਾਣ ਬੁੱਝ ਕੇ ਇਸ ਮੁੱਦੇ ਨੂੰ ਸਿਆਸਤ ਨਾਲ ਜੋੜਿਆ ਜਾ ਰਿਹਾ ਹੈ।
ਦੱਸ ਦੇਈਏ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਰਕਾਰ ਨੇ ਬਠਿੰਡਾ ਦੇ ਡੀਐਸਪੀ (ਸਿਟੀ-2) ਕਰਨਸ਼ੇਰ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਇਸ ਪੁਲਿਸ ਅਫ਼ਸਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ‘ਪੈਰੀਂ ਹੱਥ’ ਲਾਉਣ ਦੇ ਦੋਸ਼ ਲੱਗੇ ਸਨ। ਚੋਣ ਕਮਿਸ਼ਨ ਵੱਲੋਂ ਮੀਡੀਆ ਰਿਪੋਰਟ ਦੇ ਆਧਾਰ ’ਤੇ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ।
ਡੀਐਸਪੀ ਨੇ ਭਾਵੇਂ ਦੋਸ਼ਾਂ ਦਾ ਖੰਡਨ ਕਰਦਿਆਂ ਦਾਅਵਾ ਕੀਤਾ ਸੀ ਕਿ ਜਨਤਕ ਸਮਾਗਮ ਦੌਰਾਨ ਜਦੋਂ ਸੁਖਬੀਰ ਬਾਦਲ ਦੇ ਪੈਰ ਲੜਖੜਾ ਗਏ ਤਾਂ ਉਹ ਸਾਥੀ ਪੁਲਿਸ ਅਫ਼ਸਰਾਂ ਨੂੰ ਸਹਿਯੋਗ ਦੇ ਰਿਹਾ ਸੀ ਜਿਸ ਦੇ ਗਲਤ ਅਰਥ ਕੱਢ ਲਏ ਗਏ। ਪੁਲਿਸ ਨੇ ਕਮਿਸ਼ਨ ਨੂੰ ਭੇਜੀ ਰਿਪੋਰਟ ਵਿੱਚ ਉਕਤ ਡੀਐਸਪੀ ਨੂੰ ਆਰਮਡ ਬਟਾਲੀਅਨ ਭੇਜਣ ਸਬੰਧੀ ਸੂਚਿਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਸੁਖਬੀਰ ਬਾਦਲ ਦੇ ਪੈਰੀਂ ਪਏ ਡੀਐਸਪੀ ਦੀ ਸ਼ਾਮਤ
ਸਰਕਾਰ ਨੇ ਕਮਿਸ਼ਨ ਨੂੰ ਕਿਹਾ ਹੈ ਕਿ ਡੀਐਸਪੀ ਪੱਧਰ ਦੇ ਪੁਲਿਸ ਅਫ਼ਸਰਾਂ ਦਾ ਪੈਨਲ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ। ਇਸ ਲਈ ਪੈਨਲ ਵਿੱਚੋਂ ਹੀ ਕਿਸੇ ਡੀਐਸਪੀ ਦੀ ਬਠਿੰਡਾ ਦੇ ਡੀਐਸਪੀ ਵਜੋਂ ਤਾਇਨਾਤੀ ਕੀਤੀ ਜਾਵੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਵਿਸ਼ਵ
ਜਲੰਧਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)