Punjab News: ਬਠਿੰਡਾ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ ਮੱਧ ਪ੍ਰਦੇਸ਼ ਤੋਂ ਕੰਟੇਨਰ ਵਿੱਚ ਲਿਆਂਦੀ ਜਾ ਰਹੀ 41 ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਹੈ।ਜੋ ਕਿ ਮੋਗਾ ਲਜਾਈ ਜਾ ਰਹੀ ਸੀ ਜਿਸ ਨੂੰ ਪੁਲਿਸ ਨੇ ਰਾਹ ਵਿੱਚ ਹੀ ਬਰਾਮਦ ਕਰ ਲਿਆ ਹੈ। ਕਾਊਂਟਰ ਇੰਟੈਲੀਜੈਂਸ ਨੇ ਕੰਟੇਨਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਬਠਿੰਡਾ ਦੇ ਰਿੰਗ ਰੋਡ ਤੋਂ ਗੁਪਤ ਸੂਚਨਾ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ ਨੇ ਕੰਟੇਨਰ ਵਿੱਚੋਂ ਭੁੱਕੀ ਬਰਾਮਦ ਕੀਤੀ ਹੈ।







ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਕਿਹਾ, ਨਸ਼ਿਆਂ ਖ਼ਿਲਾਫ਼ ਜੰਗ 'ਚ ਵੱਡੀ ਜਿੱਤ ! ਕਾਊਂਟਰ ਇੰਟੈਲੀਜੈਂਸ, ਬਠਿੰਡਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਮੱਧ ਪ੍ਰਦੇਸ਼ ਤੋਂ ਲਿਆਂਦੀ ਜਾ ਰਹੀ 4100 ਕਿਲੋਗ੍ਰਾਮ (210 ਬੋਰੀਆਂ) ਭੁੱਕੀ ਬਰਾਮਦ ਕੀਤੀ ਹੈ।
ਅਸੀਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹਾਂ, ਇਸ ਲੜਾਈ ਵਿੱਚ ਸਾਡਾ ਸਾਥ ਦਿੰਦੇ ਰਹੋ!


ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਸ਼ਿਆਂ ਦੀ ਇਹ ਖੇਪ ਜਲੰਧਰ, ਮੋਗਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਪਹੁੰਚਾਈ ਜਾਣੀ ਸੀ। ਪੁਲਿਸ ਦੀਆਂ ਟੀਮਾਂ ਇਸ ਪੂਰੇ ਨੈੱਟਵਰਕ ਨੂੰ ਤੋੜਨ ਵਿੱਚ ਜੁਟੀਆਂ ਹੋਈਆਂ ਹਨ। ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਨੇ ਪਹਿਲਾਂ ਵੀ ਭੁੱਕੀ ਦੀ ਇੰਨੀ ਵੱਡੀ ਖੇਪ ਮੱਧ ਪ੍ਰਦੇਸ਼ ਦੇ ਪ੍ਰਤਾਪਗੜ੍ਹ ਤੋਂ ਪੰਜਾਬ ਲਿਜਾਣ ਦੀ ਗੱਲ ਕਬੂਲੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 15ਸੀ ਤਹਿਤ ਮੁਕੱਦਮਾ ਨੰਬਰ 118 ਮਿਤੀ 15-07-2024 ਦਰਜ ਕੀਤਾ ਗਿਆ ਹੈ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।