ਪੜਚੋਲ ਕਰੋ

ਫਿਰੋਜ਼ਪੁਰ ਨਹੀਂ ਸੁਖਬੀਰ ਲਈ ਬਠਿੰਡਾ ਵੱਕਾਰ ਦਾ ਸਵਾਲ!

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਫਿਰੋਜ਼ਪੁਰ ਹਲਕੇ ਤੋਂ ਚੋਣ ਲੜ ਰਹੇ ਹਨ ਪਰ ਉਹ ਜ਼ਿਆਦਾ ਜ਼ੋਰ ਆਪਣੀ ਪਤਨੀ ਹਰਸਿਮਰਤ ਬਾਦਲ ਨੂੰ ਜਿਤਾਉਣ ਲਈ ਬਠਿੰਡਾ ਹਲਕੇ ਵਿੱਚ ਲਾ ਰਹੇ ਹਨ। ਬਠਿੰਡਾ ਬਾਦਲ ਪਰਿਵਾਰ ਦਾ ਗੜ੍ਹ ਹੈ। ਇਸ ਲਈ ਇਹ ਸੀਟ ਵੱਕਾਰ ਦਾ ਸਵਾਲ ਬਣੀ ਹੋਈ ਹੈ। ਇਸ ਬਾਰੇ ਸੁਖਬੀਰ ਦਾ ਕਹਿਣਾ ਹੈ ਕਿ ਫ਼ਿਰੋਜ਼ਪੁਰ ਵਿੱਚ ਅਕਾਲੀ ਦਲ ਦਾ ਵਰਕਰ ਚੋਣ ਲੜ ਰਿਹਾ ਹੈ। ਚੁਫੇਰਿਓਂ ਵਿਰੋਧ ਦੇ ਬਾਵਜੂਦ ਉਨ੍ਹਾਂ ਦਾ ਕਹਿਣਾ ਹੈ ਕਿ ਲੋਕ ਵੱਡੇ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿੱਚ ਜਿਤਾਉਣਗੇ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਫਿਰੋਜ਼ਪੁਰ ਹਲਕੇ ਤੋਂ ਚੋਣ ਲੜ ਰਹੇ ਹਨ ਪਰ ਉਹ ਜ਼ਿਆਦਾ ਜ਼ੋਰ ਆਪਣੀ ਪਤਨੀ ਹਰਸਿਮਰਤ ਬਾਦਲ ਨੂੰ ਜਿਤਾਉਣ ਲਈ ਬਠਿੰਡਾ ਹਲਕੇ ਵਿੱਚ ਲਾ ਰਹੇ ਹਨ। ਬਠਿੰਡਾ ਬਾਦਲ ਪਰਿਵਾਰ ਦਾ ਗੜ੍ਹ ਹੈ। ਇਸ ਲਈ ਇਹ ਸੀਟ ਵੱਕਾਰ ਦਾ ਸਵਾਲ ਬਣੀ ਹੋਈ ਹੈ। ਇਸ ਬਾਰੇ ਸੁਖਬੀਰ ਦਾ ਕਹਿਣਾ ਹੈ ਕਿ ਫ਼ਿਰੋਜ਼ਪੁਰ ਵਿੱਚ ਅਕਾਲੀ ਦਲ ਦਾ ਵਰਕਰ ਚੋਣ ਲੜ ਰਿਹਾ ਹੈ। ਚੁਫੇਰਿਓਂ ਵਿਰੋਧ ਦੇ ਬਾਵਜੂਦ ਉਨ੍ਹਾਂ ਦਾ ਕਹਿਣਾ ਹੈ ਕਿ ਲੋਕ ਵੱਡੇ ਪੱਧਰ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿੱਚ ਜਿਤਾਉਣਗੇ। ਬੇਸ਼ੱਕ ਕਾਂਗਰਸ ਦਾ ਬਠਿੰਡਾ ਸੀਟ 'ਤੇ ਹਰਸਿਮਰਤ ਬਾਦਲ ਨੂੰ ਹਰਾਉਣ 'ਤੇ ਪੂਰਾ ਜ਼ੋਰ ਲੱਗਿਆ ਹੋਇਆ ਹੈ ਪਰ ਸੁਖਬੀਰ ਬਾਦਲ ਕਹਿ ਰਹੇ ਹਨ ਕਿ ਬਠਿੰਡਾ ਵਿੱਚ ਵੱਡੇ ਪੱਧਰ 'ਤੇ ਅਕਾਲੀ ਦਲ ਦੀ ਹੀ ਜਿੱਤ ਹੋਵੇਗੀ। ਬੇਅਦਬੀ ਦੇ ਮਾਮਲਿਆਂ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਜਾਣਬੁੱਝ ਕੇ ਬੇਅਦਬੀ ਮਾਮਲਿਆਂ ਵਿੱਚ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਹਾਲਾਂਕਿ ਬੇਅਦਬੀ ਮਾਮਲਿਆਂ ਦੀ ਅਸਲੀ ਦੋਸ਼ੀ ਕਾਂਗਰਸ ਖ਼ੁਦ ਹੈ। ਸੁਖਬੀਰ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਪੰਜਾਬ ਵਿੱਚ ਫੇਲ੍ਹ ਹੋ ਚੁੱਕੀ ਹੈ। ਇਸ ਕਰਕੇ ਲੋਕ ਕੈਪਟਨ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰ ਰਹੇ ਹਨ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਝੂਠੀਆਂ ਸੌਹਾਂ ਖ਼ਾ ਕੇ ਗੁੰਮਰਾਹ ਕੀਤਾ ਗਿਆ। ਹੁਣ ਦੋ ਸਾਲਾਂ ਵਿੱਚ ਸਭ ਕੁਝ ਸਾਹਮਣੇ ਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਹਾਲਤ ਬਹੁਤ ਵਧੀਆ ਹੈ। ਮੋਦੀ ਵੱਲੋਂ ਪਰਿਵਾਰਵਾਦ ਸਿਆਸਤ ਖਿਲਾਫ ਦਿੱਤੇ ਬਿਆਨ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ 10 ਸਾਲ ਸਿਆਸਤ ਵਿੱਚ ਰਹਿ ਕੇ ਆਪਣਾ ਲੋਹਾ ਮੰਨਵਾਇਆ ਹੈ। 10 ਸਾਲ ਸਰਕਾਰ ਚਲਾਈ ਹੈ ਜਿਸ ਕਰਕੇ ਉਹ ਇਹ ਬਿਆਨ ਵਿੱਚ ਫਿੱਟ ਨਹੀਂ ਬੈਠਦੇ। ਸੁਨੀਲ ਜਾਖੜ ਵੱਲੋਂ ਆਰਐਸਐਸ ਖਿਲਾਫ ਦਿੱਤੇ ਗਏ ਬਿਆਨ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਸੁਨੀਲ ਜਾਖੜ ਬੁਖਲਾ ਗਏ ਹਨ ਜਿਸ ਕਰਕੇ ਪੁੱਠੇ ਸਿੱਧੇ ਬਿਆਨ ਦੇ ਰਹੇ ਹਨ। ਨਵਜੋਤ ਸਿੰਘ ਸਿੱਧੂ ਨੂੰ ਜੋਕਰ ਕਰਾਰ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਕਿਸੇ ਵੀ ਸਿਆਸੀ ਪਾਰਟੀ ਲਈ ਫਿੱਟ ਨਹੀਂ ਬੈਠਦੇ। ਸੁਖਬੀਰ ਨੇ ਕਿਹਾ ਕਿ ਕਾਂਗਰਸ ਖਤਮ ਹੋਣ ਦੇ ਕੰਢੇ ਆਈ ਹੋਈ ਹੈ ਜਿਸ ਕਰਕੇ ਪੁੱਠੇ ਸਿੱਧੇ ਬਿਆਨ ਦੇ ਰਹੀ ਹੈ।

ਟਾਪ ਹੈਡਲਾਈਨ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget