ਬਠਿੰਡਾ: ਇੱਥੋਂ ਦੇ ਗੋਨਿਆਣਾ ਮੰਡੀ ਵਿਖੇ ਬੀਤੇ ਕੁਝ ਦਿਨੀਂ ਜਵੈਲਰ ਦੁਕਾਨ 'ਤੇ ਕਰੋੜਾਂ ਰੁਪਏ ਦੇ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਨੂੰ ਹੁਣ ਪੁਲਿਸ ਨੇ ਸੁਲਝਾ ਲਿਆ ਹੈ। ਦੱਸ ਦਈਏ ਕਿ ਅੱਜ ਬਠਿੰਡਾ ਪੁਲਿਸ ਵੱਲੋਂ ਇਸ ਗਰੋਹ ਦੇ ਛੇ ਮੈਂਬਰਾਂ ਵਿੱਚੋਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਦੱਸ ਦਈਏ ਕਿ ਇਸ ਦੀ ਜਾਣਕਾਰੀ ਬਠਿੰਡਾ ਰੇਂਜ ਦੇ ਆਈਜੀ ਜਸਕਰਨ ਸਿੰਘ ਨੇ ਪ੍ਰੈੱਸ ਕਾਨਫਰੰਸ ਜ਼ਰੀਏ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਕਰੀਬ ਪੌਣਾ ਕਿਲੋ ਸੋਨੇ ਦੇ ਗਹਿਣੇ ਤੇ 2 ਕਿਲੋ 481 ਗ੍ਰਾਮ ਚਾਂਦੀ ਦੇ ਗਹਿਣੇ ਤੇ ਇੱਕ ਰਿਵਾਲਵਰ ਬਰਾਮਦ ਕੀਤਾ ਹੈ।



ਅੰਮ੍ਰਿਤਸਰ 'ਚ ਬਾਉਂਸਰ ਨੂੰ ਸ਼ਰੇਆਮ ਗੋਲੀਆਂ ਮਾਰ ਹੱਤਿਆ, ਮੁਲਜ਼ਮ ਫਰਾਰ

ਇਸ ਦੇ ਨਾਲ ਹੀ ਮੁਲਜ਼ਮਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ 6 ਵਿਅਕਤੀਆਂ ਵਿੱਚੋਂ 3 ਵਿਅਕਤੀ ਹਾਲੇ ਵੀ ਫ਼ਰਾਰ ਹਨ ਜਿਨ੍ਹਾਂ ਕੋਲ ਬਾਕੀ ਸੋਨਾ ਤੇ ਚਾਂਦੀ ਬਰਾਮਦ ਹੋਣ ਦੀ ਉਮੀਦ ਹੈ। ਫਿਲਹਾਲ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਇਨ੍ਹਾਂ 'ਤੇ ਹੋਰ ਕੋਈ ਮੁਕੱਦਮਾ ਦਰਜ ਨਹੀਂ ਹੈ।

ਨਵਜੋਤ ਸਿੱਧੂ 'ਤੇ ਰੰਧਾਵਾਂ ਨੇ ਵੀ ਕੱਢੀ ਭੜਾਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904