Bathinda Lok Sabha Election Result 2024: ਬਠਿੰਡਾ ਲੋਕ ਸਭਾ ਸੀਟ 'ਤੇ ਫਸਵਾਂ ਮੁਕਾਬਲਾ ਹੈ। ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਬਾਦਲ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵਿਚਾਲੇ ਫਸਵੀਂ ਟੱਕਰ ਹੈ। ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਮਿਸਰਤ ਬਾਦਲ ਨੇ 110295 ਵੋਟਾਂ ਨਾਲ ਲੀਡ ਬਣਾਈ ਹੋਈ ਹੈ ਪਰ 'ਆਪ' ਗੁਰਮੀਤ ਸਿੰਘ ਖੁੱਡੀਆਂ ਵੀ 96034 ਵੋਟਾਂ ਨਾਲ ਸਖਤ ਟੱਕਰ ਦੇ ਰਹੇ ਹਨ। ਇਸ ਤੋਂ ਇਲਾਵਾ ਕਾਂਗਰਸ ਦੇ ਖਾਤੇ 53913 ਤੇ ਭਾਜਪਾ ਦੇ ਖਾਤੇ 32852 ਵੋਟਾਂ ਆ ਰਹੀਆਂ ਹਨ। 

Continues below advertisement


ਬਠਿੰਡਾ ਲੋਕ ਸਭਾ ਸੀਟ 'ਤੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਬੇਸ਼ੱਕ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਿਚਾਲੇ ਫਸਵੀਂ ਟੱਕਰ ਹੈ ਪਰ ਬਾਅਦ ਦੁਪਹਿਰ 12 ਤੋਂ 1 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ ਜਿਸ ਵਿੱਚ ਲੰਬੀ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਭੁੱਚੋ ਮੰਡੀ, ਮੌੜ ਮੰਡੀ, ਤਲਵੰਡੀ ਸਾਬੋ, ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਹਲਕੇ ਸ਼ਾਮਲ ਹਨ। ਵੋਟਾਂ ਦੀ ਗਿਣਤੀ ਲਈ ਇੱਕ ਗਿਣਤੀ ਕੇਂਦਰ ਬਣਾਇਆ ਗਿਆ ਹੈ।


ਬਠਿੰਡਾ ਹਲਕੇ ਤੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ, ਕਾਂਗਰਸ ਦੇ ਜੀਤ ਮਹਿੰਦਰ ਸਿੰਘ ਸਿੱਧੂਅਤੇ ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ ਵਿਚਕਾਰ ਮੁਕਾਬਲਾ ਮੰਨਿਆ ਜਾ ਰਿਹਾ ਸੀ। ਇਸ ਤੋਂ ਇਲਾਵਾ ਭਾਜਪਾ ਵੱਲੋਂ ਪਰਮਪਾਲ ਕੌਰ ਸਿੱਧੂ ਵੀ ਚੋਣ ਮੈਦਾਨ ਵਿੱਚ ਹਨ। ਇਸ ਵਾਰ ਇਸ ਸੀਟ 'ਤੇ 69% ਵੋਟਿੰਗ ਹੋਈ ਜੋ ਪਿਛਲੀ ਵਾਰ ਨਾਲੋਂ ਕਰੀਬ 3 ਫੀਸਦੀ ਘੱਟ ਹੈ।