Punjab Politics: ਬਾਦਲ ਪਰਿਵਾਰ ਦੀ ਨੂੰਹ ਦੀ ਸਿਆਸੀ ਘੇਰਾਬੰਦੀ ! ਜਾਣੋ ਵਿਰੋਧੀ ਧਿਰਾਂ ਨੇ ਘੜੀ ਕਿਹੜੀ ਰਣਨੀਤੀ ?
ਜੇ ਬਠਿੰਡਾ ਸੀਟ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਆਮ ਆਦਮੀ ਪਾਰਟੀ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਵਾਲੇ ਪਾਸਿਓਂ ਚਰਚਾ ਹੈ ਕਿ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਘਰਵਾਲੀ ਅੰਮ੍ਰਿਤਾ ਸਿੰਘ ਵੜਿੰਗ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ
Bathinda Lok Sabha Seat: ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਲਈ ਇਸ ਵਾਰ ਬਠਿੰਡਾ ਦਾ ਕਿਲ੍ਹਾ ਅਜਿੱਤ ਰੱਖਣਾ ਔਖਾ ਹੋ ਜਾਵੇਗਾ ਕਿਉਂਕਿ ਵਿਰੋਧੀ ਧਿਰਾਂ ਤਕੜੀ ਘੇਰਾਬੰਦੀ ਕੀਤੀ ਜਾ ਰਹੀ ਹੈ। ਲਗਾਤਾਰ ਤਿੰਨ ਵਾਰ ਦੇ ਸੰਸਦ ਮੈਂਬਰ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਨਾਲੋਂ ਤੋੜ ਵਿਛੋੜਾ ਕਰਕੇ ਚੋਣ ਲੜ ਰਹੇ ਹਨ।
ਜੇ ਬਠਿੰਡਾ ਸੀਟ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਆਮ ਆਦਮੀ ਪਾਰਟੀ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਵਾਲੇ ਪਾਸਿਓਂ ਚਰਚਾ ਹੈ ਕਿ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਘਰਵਾਲੀ ਅੰਮ੍ਰਿਤਾ ਸਿੰਘ ਵੜਿੰਗ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ, ਹਾਲਾਂਕਿ ਵਿੱਚ-ਵਿਚਾਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀ ਚਰਚਾ ਛਿੜੀ ਸੀ। ਇਸ ਦੇ ਨਾਲ ਹੀ ਜੇ ਭਾਰਤੀ ਜਨਤਾ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਉਹ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ IAS ਪਰਮਪਾਲ ਕੌਰ ਨੂੰ ਟਿਕਟ ਦੇ ਸਕਦੀ ਹੈ।
ਕੌਣ ਨੇ ਗੁਰਮੀਤ ਸਿੰਘ ਖੁੱਡੀਆਂ
ਆਮ ਆਦਮੀ ਪਾਰਟੀ ਨੇ ਇੱਥੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਖੁੱਡੀਆਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੇ ਹੀ ਗੜ੍ਹ ਲੰਬੀ ਤੋਂ ਹਰਾਇਆ ਸੀ। ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਬਾਦਲ ਨੂੰ ਹਰਾਉਣ ਦੇ ਇਨਾਮ ਵਜੋਂ ਉਨ੍ਹਾਂ ਨੂੰ ‘ਆਪ’ ਸਰਕਾਰ ਵਿੱਚ ਖੇਤੀਬਾੜੀ ਮੰਤਰੀ ਬਣਾਇਆ ਗਿਆ ਹੈ।
ਭਾਜਪਾ ਲਿਆਏਗੀ 'ਅਕਾਲੀ ਪਰਿਵਾਰ'
ਸਿਆਸੀ ਕਨਸੋਆਂ ਹਨ ਕਿ ਅਕਾਲੀ ਦਲ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਸਿਕੰਦਰ ਸਿੰਘ ਮਲੂਕਾ ਆਪਣੇ ਪਰਿਵਾਰ ਸਮੇਤ ਭਾਜਪਾ ਵਿੱਚ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਹਨ। ਇਸ ਦਾ ਹੱਲ ਕੱਢਣ ਲਈ ਉਨ੍ਹਾਂ ਆਪਣੀ ਨੂੰਹ ਆਈਏਐਸ ਪਰਮਪਾਲ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਕਰ ਲਈ ਹੈ।
ਕਾਂਗਰਸ ਦੀ ਕਿਹੋ ਜਿਹੀ ਸਥਿਤੀ
ਬਠਿੰਡਾ ਸੀਟ ਲਈ ਕਾਂਗਰਸ ਨੇ ਪੱਤਾ ਨਹੀਂ ਖੋਲ੍ਹਿਆ ਪਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਮਜ਼ਬੂਤ ਦਾਅਵੇਦਾਰ ਵਜੋਂ ਸਾਹਮਣੇ ਆਈ ਹੈ। ਇਹੀ ਕਾਰਨ ਹੈ ਕਿ ਉਹ ਹਰਸਿਮਰਤ ਕੌਰ ਲਈ ਜਿੱਤ ਦਾ ਰਾਹ ਔਖਾ ਕਰਨ ਜਾ ਰਿਹਾ ਹੈ।