ਬਠਿੰਡਾ 'ਚ ਸ਼ਰਾਬੀ ਨੇ ਪਤਨੀ ਨੂੰ ਮਾਰੀ ਗੋਲ਼ੀ, ਖ਼ੁਦ ਨੂੰ ਵੀ ਖ਼ਤਮ ਕਰਨ ਦੀ ਕੋਸ਼ਿਸ਼
ਬਠਿੰਡਾ ਜ਼ਿਲ੍ਹੇ ਦੇ ਪਿੰਡ ਜੈ ਸਿੰਘ ਵਾਲਾ ਵਿੱਚ ਇੱਕ ਸ਼ਰਾਬੀ ਪਤੀ ਨੇ ਆਪਣੇ ਅਸਲੇ ਨਾਲ ਆਪਣੀ ਪਤਨੀ ਨੂੰ ਗੋਲ਼ੀ ਮਾਰ ਦਿੱਤੀ। ਇਸ ਪਿੱਛੋਂ ਉਸ ਨੇ ਖੁਦ ਨੂੰ ਵੀ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਪਰ ਨਾਕਾਮਯਾਬ ਰਿਹਾ। ਦਰਅਸਲ ਪਤਨੀ ਉਸ ਨੂੰ ਹਰ ਰੋਜ਼ ਸ਼ਰਾਬ ਪੀਣ ਤੋਂ ਰੋਕਦੀ ਸੀ। ਇਸ ਤੋਂ ਤੰਗ ਆ ਕੇ ਉਸ ਨੇ ਪਤਨੀ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਬਠਿੰਡਾ: ਬਠਿੰਡਾ ਜ਼ਿਲ੍ਹੇ ਦੇ ਪਿੰਡ ਜੈ ਸਿੰਘ ਵਾਲਾ ਵਿੱਚ ਇੱਕ ਸ਼ਰਾਬੀ ਪਤੀ ਨੇ ਆਪਣੇ ਅਸਲੇ ਨਾਲ ਆਪਣੀ ਪਤਨੀ ਨੂੰ ਗੋਲ਼ੀ ਮਾਰ ਦਿੱਤੀ। ਇਸ ਪਿੱਛੋਂ ਉਸ ਨੇ ਖੁਦ ਨੂੰ ਵੀ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਪਰ ਨਾਕਾਮਯਾਬ ਰਿਹਾ। ਦਰਅਸਲ ਪਤਨੀ ਉਸ ਨੂੰ ਹਰ ਰੋਜ਼ ਸ਼ਰਾਬ ਪੀਣ ਤੋਂ ਰੋਕਦੀ ਸੀ। ਇਸ ਤੋਂ ਤੰਗ ਆ ਕੇ ਉਸ ਨੇ ਪਤਨੀ ਦਾ ਕਤਲ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਮੁਲਜ਼ਮ ਭੁਪਿੰਦਰ ਸਿੰਘ ਹਰ ਰੋਜ਼ ਸ਼ਰਾਬ ਪੀਂਦਾ ਸੀ ਤੇ ਕੈਂਸਰ ਦੀ ਬਿਮਾਰੀ ਨਾਲ ਵੀ ਪੀੜਤ ਸੀ। ਇਸ ਦੇ ਚੱਲਦੇ ਉਸ ਦੀ ਪਤਨੀ ਰਾਜਵਿੰਦਰ ਕੌਰ ਉਸ ਨੂੰ ਸ਼ਰਾਬ ਪੀਣ ਤੋਂ ਰੋਕਦੀ ਸੀ। ਇਸ ਕਰਕੇ ਅਕਸਰ ਘਰ ਵਿੱਚ ਰੋਜ਼ ਕਲੇਸ਼ ਰਹਿੰਦਾ ਸੀ। ਬੀਤੀ ਦੇਰ ਰਾਤ ਵੀ ਭੁਪਿੰਦਰ ਸਿੰਘ ਨੇ ਸ਼ਰਾਬ ਪੀਤੀ ਹੋਈ ਸੀ। ਇਸੇ ਦੌਰਾਨ ਉਸ ਦਾ ਪਤਨੀ ਨਾਲ ਝਗੜਾ ਹੋ ਗਿਆ।
ਤੈਸ਼ 'ਚ ਆਏ ਭੁਪਿੰਦਰ ਸਿੰਘ ਨੇ ਆਪਣੇ ਅਸਲੇ ਨਾਲ ਆਪਣੀ ਘਰ ਵਾਲੀ ਦੇ ਗੋਲੀ ਮਾਰ ਦਿੱਤੀ। ਇਸ ਪਿੱਛੋਂ ਉਹ ਖੁਦ ਨੂੰ ਵੀ ਗੋਲੀ ਮਾਰ ਰਿਹਾ ਸੀ ਪਰ ਗੋਲ਼ੀ ਉਸ ਦੀ ਛਾਤੀ ਵਿੱਚ ਲੱਗੀ। ਉਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।






















