ਬਠਿੰਡਾ: ਬੀਤੇ ਦਿਨ ਅਕਾਲੀ ਨੇਤਾ ਸੁਖਮਨ ਸੰਧੂ ਦੇ ਕਤਲ ਦੇ ਮਾਮਲੇ 'ਚ ਪੀੜਤ ਪਰਿਵਾਰ ਨੇ ਹੁਣ ਪੁਲਿਸ ਤੇ ਗੰਭੀਰ ਦੋਸ਼ ਲਾਏ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਸੁਖਮਾਨ ਦਾ ਕਤਲ ਸਾਜਿਸ਼ ਤਹਿਤ ਅਤੇ ਸੁਪਾਰੀ ਦੇ ਕੇ ਮਰਵਾਇਆ ਗਿਆ ਹੈ।ਪੁਲਿਸ ਨੇ ਜੋ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਉਹ ਇੱਕਲਾ ਇਸ ਮਾਮਲੇ 'ਚ ਸ਼ਾਮਲ ਨਹੀਂ ਹੈ।ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹੋਰ ਵੀ ਲੋਕ ਹਨ। ਪੀੜਤ ਪਰਿਵਾਰ ਨੇ ਪੁਲਿਸ ਤੇ ਮੁਲਜ਼ਮਾਂ ਨੂੰ ਲੁਕਾਉਣ ਦੇ ਦੋਸ਼ ਲਾਏ ਹਨ।ਮ੍ਰਿਤਕ ਦੇ ਮਾਤਾ ਪਿਤਾ ਨੇ ਚੇਤਾਵਨੀ ਦਿੱਤੀ ਹੈ ਕੇ ਜੇਕਰ ਪੁਲਿਸ ਨੇ ਉਨ੍ਹਾਂ ਨੂੰ ਇਨਸਾਫ ਨਾ ਦਵਾਇਆ ਤਾਂ ਉਹ ਖੁਦਕੁਸ਼ੀ ਕਰ ਲੈਣਗੇ।ਉਨ੍ਹਾ ਮੰਗ ਕੀਤੀ ਹੈ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰੇ ਅਤੇ ਉਨ੍ਹਾਂ ਨੂੰ ਇਨਸਾਫ ਦਵਾਏ।
ਦੱਸਣਯੋਗ ਹੈ ਕਿ ਅੱਜ ਬਠਿੰਡਾ ਪੁਲਿਸ ਨੇ ਸੰਜੇ ਠਾਕੁਰ ਉਰਫ ਸ਼ੰਮੀ ਨਾਮ ਦੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ।ਪੁਲਿਸ ਨੇ ਮੁਲਜ਼ਮ ਕੋਲੋਂ ਬੱਤੀ ਬੋਰ ਦਾ ਪਿਸਟਲ ਅਤੇ ਤੀਹ ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕਰ ਲਈ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ।